ਮੋਗਾ ਦੀ ਨੈਸ਼ਨਲ ਲੋਕ ਅਦਾਲਤ ਵਿੱਚ ਕੁੱਲ 3661 ਕੇਸਾਂ ਦਾ ਨਿਪਟਾਰਾ ਕਰਕੇ 20.84 ਕਰੋੜ ਰੁਪਏ ਤੋਂ ਵਧੇਰੇ ਦੇ ਅਵਾਰਡ ਪਾਸ- ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਅਤੇ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਗੁਰਮੀਤ ਸਿੰਘ ਸੰਧਾਵਾਲੀਆ ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਨਜਿੰਦਰ ਸਿੰਘ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਬਿਸ਼ਨ ਸਰੂਪ ਜੀ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ 22 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ ਇੱਕ ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 10 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 6026 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 2988 ਪ੍ਰੀ-ਲਿਟੀਗੇਟਿਵ ਅਤੇ 673 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 208457625/- ਰੁ: ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 08.03.2025 ਨੂੰ ਲਗਾਈ ਜਾਵੇਗੀ।

Check Also

वायुसेना प्रमुख ने फॉरवर्ड एयरबेस पर मिग-29 यूपीजी पर ऑपरेशनल उड़ान भरी

दिल्ली (ब्यूरो) :- चीफ ऑफ द एयर स्टाफ (CAS) ने आज एक फॉरवर्ड एयरबेस से …

Leave a Reply

Your email address will not be published. Required fields are marked *