Breaking News

ਜ਼ਿਲ੍ਹਾ ਪ੍ਰਬੰਧੀ ਕੰਪਲੈਕਸ ਮੋਗਾ ਵਿਖੇ ਨਵੇਂ ਸਾਲ ਦੀ ਆਮਦ ਨੂੰ ਸਮਰਪਿਤ ਸੁਖਮਨੀ ਸਾਹਿਬ ਪਾਠਾਂ ਦੇ ਪਾਏ ਭੋਗ

ਨਵੇਂ ਸਾਲ ‘ਚ ਸਾਨੂੰ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ ਅਤੇ ਇਮਾਨਦਾਰੀ ਨਾਲ ਕੰਮ ਕਰਨ ਦਾ ਪ੍ਰਣ ਕਰਨਾ ਚਾਹੀਦੈ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਨਵਾਂ ਸਾਲ-2025 ਦੀ ਸੁੱਭ ਆਰੰਭਤਾ ‘ਤੇ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਲਈ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੋਗਾ ਵਿਖੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਅਤੇ ਕ੍ਰਮਚਾਰੀਆਂ ਤੇ ਪੰਜਾਬ ਸਟੇਟ ਮਨਿਸਟਰੀਅਲ ਯੂਨੀਅਨ ਮੋਗਾ ਦੇ ਸਹਿਯੋਗ ਨਾਲ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਗਏ। ਇਸ ਮੌਕੇ ‘ਤੇ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ, ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਸੀਨੀਅਰ ਕਪਤਾਨ ਪੁਲਿਸ ਮੋਗਾ ਅਜੈ ਗਾਂਧੀ, ਜ਼ਿਲ੍ਹਾ ਸੰਪਰਕ ਅਫ਼ਸਰ ਮੋਗਾ ਪ੍ਰਭਦੀਪ ਸਿੰਘ ਸਮੇਤ ਹੋਰ ਸੀਨੀਅਰ ਅਧਿਕਾਰੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਹਾਜ਼ਰੀਆਂ ਭਰ, ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਮੌਕੇ ਸਮੂਹ ਵਿਭਾਗਾਂ ਦੇ ਮੁਲਾਜ਼ਮ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦਿਆਂ ਨਵੇਂ ਸਾਲ ਵਿੱਚ ਸ੍ਰੀ ਸੁਖਮਨੀ ਸਾਹਿਬ ਦੇ ਪਾਠਾਂ ਦੇ ਭੋਗ ਪਾਉਣ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਨਵੇ ਸਾਲ ਦੀ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਸਾਨੂੰ ਨਵੇਂ ਸਾਲ ‘ਚ ਇਹ ਪ੍ਰਣ ਕਰਨਾ ਚਾਹੀਦਾ ਹੈ ਕਿ ਅਸੀਂ ਸਮਾਜ ਸੇਵਾ ਲਈ ਹੋਰ ਵਧੇਰੇ ਤਨਦੇਹੀ, ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰੀਏ ਅਤੇ ਆਪਣੇ ਫ਼ਰਜ਼ਾਂ ਨੂੰ ਜ਼ਿੰਮੇਵਾਰੀ ਨਾਲ ਨਿਭਾਈਏ। ਉਨ੍ਹਾਂ ਕਿਹਾ ਕਿ ਪ੍ਰਮਾਤਮਾ ਨੇ ਸਾਨੂੰ ਸਰਕਾਰੀ ਨੌਕਰੀ ਦੀ ਬਖਸ਼ਿਸ਼ ਕੀਤੀ ਹੈ ਅਤੇ ਅਸੀਂ ਖੁਸ਼ਕਿਸਮਤ ਹਾਂ, ਇਸ ਲਈ ਸਾਨੂੰ ਲੋਕਾਂ ਦੇ ਕੰਮ ਖਿੜੇ ਮੱਥੇ ਅਤੇ ਪਹਿਲ ਦੇ ਆਧਾਰ ‘ਤੇ ਕਰਨ ਲਈ ਹਮੇਸ਼ਾ ਤਤਪਰ ਰਹਿਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਨੇ ਅੱਗੇ ਦੱਸਿਆ ਕਿ ਆਓ ਅਸੀਂ ਸਾਰੇ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿੱਚ ਪ੍ਰਾਮਤਮਾ ਅੱਗੇ ਅਰਦਾਸ ਕਰੀਏ ਕਿ ਸਾਡਾ ਸਾਰਿਆਂ ਦਾ ਨਵਾਂ ਵਰ੍ਹਾ-2025 ਕੁਦਰਤੀ ਆਫ਼ਤਾਂ ਤੋਂ ਬਗੈਰ ਸੁਖੀ ਸਾਂਦੀ ਬਤੀਤ ਹੋਵੇ। ਅਖੀਰ ਵਿੱਚ ਚਾਹ, ਪ੍ਰਸ਼ਾਦਿਆਂ ਦਾ ਲੰਗਰ ਅਤੁੱਟ ਵਰਤਾਇਆ ਗਿਆ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *