ਡੇਅਰੀ ਵਿਕਾਸ ਵਿਭਾਗ ਮੋਗਾ ਵੱਲੋਂ ਪਿੰਡ ਘੋਲੀਆ ਕਲਾਂ ਵਿਖੇ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ

ਪਸ਼ੂਆਂ ਦੀ ਨਸਲ ਸੁਧਾਰ ਤੇ ਪਸ਼ੂਆਂ ਦੇ ਬੀਮੇ ਉੱਪਰ ਮਿਲ ਰਹੀ ਸਬਸਿਡੀ ਬਾਰੇ ਦਿੱਤੀ ਜਾਣਕਾਰੀ

ਮੋਗਾ (ਕਮਲ) :- ਪਸ਼ੂ ਪਾਲਣ, ਮੱਛੀ ਪਾਲਣ ਅਤੇ ਡੇਅਰੀ ਵਿਕਾਸ ਵਿਭਾਗ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਕੁਲਦੀਪ ਸਿੰਘ ਜੱਸੋਵਾਲ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ ਪੰਜਾਬ ਦੀ ਯੋਗ ਅਗਵਾਈ ਹੇਠ ਨੌਜਵਾਨਾਂ ਨੂੰ ਸਵੈ-ਰੋਜ਼ਗਾਰ, ਖੇਤੀਬਾੜੀ ਵਿੱਚ ਵਿਭਿੰਨਤਾ ਅਤੇ ਕਿਸਾਨਾਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਡੇਅਰੀ ਵਿਕਾਸ ਵਿਭਾਗ ਵੱਲੋਂ ਪਿੰਡ ਘੋਲੀਆ ਕਲਾਂ ਬਲਾਕ ਬਾਘਾਪੁਰਾਣਾ ਜਿਲ੍ਹਾ ਮੋਗਾ ਵਿਖੇ ਇੱਕ ਵਿਸ਼ੇਸ਼ ਉਪਰਾਲੇ ਤਹਿਤ ਦੁੱਧ ਉਤਪਾਦਕ ਜਾਗਰੂਕਤਾ ਕੈਂਪ ਲਗਾਇਆ ਗਿਆ ਹੈ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਸ. ਸੁਰਿੰਦਰ ਸਿੰਘ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਮੋਗਾ ਵੱਲੋਂ ਕਾਮਯਾਬ ਡੇਅਰੀ ਫਾਰਮਿੰਗ ਦੇ ਮੂਲ-ਮੰਤਰ ਅਤੇ ਡੇਅਰੀ ਕਿੱਤੇ ਦੀ ਮਹੱਤਤਾ ਸਬੰਧੀ ਜਾਣਕਾਰੀ ਦਿੱਤੀ ਗਈ। ਦੁੱਧ ਉਤਪਾਦਕ ਜਾਗਰੂਕਤਾ ਕੈਂਪ ਦੌਰਾਨ ਅਲੱਗ-ਅਲੱਗ ਵਿਸ਼ੇ ਮਾਹਿਰਾਂ ਨੇ ਆਪਣੀ ਵਡਮੁੱਲੀ ਜਾਣਕਾਰੀ ਦਿੱਤੀ ਜਿਸ ਵਿੱਚ ਸ. ਬੀਰਪ੍ਰਤਾਪ ਸਿੰਘ ਗਿੱਲ ਸਾਬਕਾ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਨੇ ਸਾਫ ਦੁੱਧ ਦੀ ਮਹੱਤਤਾ ਅਤੇ ਡਾ. ਮਨਪ੍ਰੀਤ ਕੌਰ, ਵੈਟਰਨਰੀ ਡਾਕਟਰ ਨੇ ਪਸ਼ੂਆਂ ਦੀ ਨਸਲ ਸੁਧਾਰ ਅਤੇ ਬਿਮਾਰੀਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਵਿਭਾਗੀ ਟੀਮ ਜਿਸ ਵਿੱਚ ਨਵਦੀਪ ਸਿੰਘ ਡੇਅਰੀ ਵਿਕਾਸ ਇੰਸਪੈਕਟਰ ਨੇ ਦੁੱਧ ਦੀ ਗੁਣਵੱਤਾ ਅਤੇ ਦੁੱਧ ਤੋਂ ਬਣਦੇ ਪਦਾਰਥਾਂ ਬਾਰੇ ਅਤੇ ਮਿਸ. ਦੇਵਸਿਮਰਨ ਕੌਰ ਡੇਅਰੀ ਵਿਕਾਸ ਇੰਸਪੈਕਟਰ ਨੇ ਰਾਸ਼ਟਰੀ ਪਸ਼ੂਧੰਨ ਮਿਸ਼ਨ ਅਧੀਨ 50 ਫੀਸਦੀ ਜਨਰਲ ਅਤੇ 70 ਫ਼ੀਸਦੀ ਅਨੁਸੂਚਿਤ ਜਾਤੀ ਸਬਸਿਡੀ ਤੇ ਚੱਲ ਰਹੀ ਪਸ਼ੂਆਂ ਦੇ ਬੀਮੇਂ ਦੀ ਸਕੀਮ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *