ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਜੇਕਰ ਸੰਭਵ ਹੋਵੇ ਤਾਂ ਧਾਰਮਿਤਾ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼

ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਚਾਰੂ ਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 28 ਫਰਵਰੀ, 2025 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Check Also

कॉर्पोरेट प्रबंधन और विकास को बढ़ावा देते हुए आईआईसीए पूर्वोत्तर में पहला क्षेत्रीय परिसर खोलेगा

आईआईसीए शिलांग परिसर प्रमुख क्षेत्रों में विशेष प्रशिक्षण, अनुसंधान और नीति सलाह के लिए क्षेत्रीय …

Leave a Reply

Your email address will not be published. Required fields are marked *