ਅਗਨੀਵੀਰ ਵਾਯੂ ਯੋਜਨਾ ਅਧੀਨ ਭਰਤੀ ਲਈ 27 ਜਨਵਰੀ ਤੱਕ ਕੀਤਾ ਜਾ ਸਕਦੈ ਆਨਲਾਈਨ ਅਪਲਾਈ-ਡਿਪਟੀ ਕਮਿਸ਼ਨਰ

ਮੋਗਾ (ਕਮਲ) :- ਨੌਜਵਾਨਾਂ ਨੂੰ ਸੈਨਾ ਵਿੱਚ ਭਰਤੀ ਕਰਨ ਲਈ ਅਗਨੀਵੀਰ ਵਾਯੂ ਯੋਜਨਾ ਅਧੀਨ ਭਾਰਤੀ ਹਵਾਈ ਸੈਨਾ ਵੱਲੋਂ ਭਰਤੀ ਸ਼ੁਰੂ ਕੀਤੀ ਗਈ ਹੈ। ਇਸ ਭਰਤੀ ਲਈ ਅਣਵਿਵਾਹੀਤ ਲੜਕੇ ਅਤੇ ਲੜਕੀਆਂ 27 ਜਨਵਰੀ, 2025 ਤੱਕ ਆਨਲਾਈਨ ਵੈਬਸਾਈਟ www.agnipathvayu.cdac.in ਤੇ ਅਪਲਾਈ ਕਰ ਸਕਦੇ ਹਨ। ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੋਗਾ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਅਪਲਾਈ ਕਰਨ ਲਈ ਨੌਜਵਾਨਾਂ ਦੀ ਉਮਰ 1 ਜਨਵਰੀ 2005 ਤੋਂ 1 ਜੁਲਾਈ 2008 ਵਿਚਕਾਰ ਹੋਣੀ ਚਾਹੀਦੀ ਹੈ ਅਤੇ 12ਵੀਂ ਜਮਾਤ ਵਿੱਚੋਂ 50 ਫੀਸਦੀ ਅੰਕ ਪ੍ਰਾਪਤ ਹੋਣੇ ਲਾਜ਼ਮੀ ਹਨ। ਇਸ ਤੋਂ ਇਲਾਵਾ ਜਿਹਨਾਂ ਨੌਜਵਾਨਾਂ ਨੇ 10ਵੀਂ ਤੋਂ ਬਾਅਦ 3 ਸਾਲ ਦਾ ਡਿਪਲੋਮਾ ਜਾਂ 2 ਸਾਲਾ ਕੋਈ ਵੋਕੈਸ਼ਨਲ ਕੋਰਸ (ਅੰਗ੍ਰੇਜ਼ੀ, ਫਿਜ਼ੀਕਸ ਅਤੇ ਗਣਿਤ) ਪਾਸ ਕੀਤਾ ਹੈ, ਵੀ ਇਸ ਭਰਤੀ ਲਈ ਅਪਲਾਈ ਕਰ ਸਕਦੇ ਹਨ।
ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ https://agnipathvayu.cdac.in ਤੇ ਜਾਂ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਮੋਗਾ ਦੇ ਸਹਾਇਤਾ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।

Check Also

कैबिनेट मंत्री ने के.पी.नगर की पार्क के सौंदर्यीकरण कार्य का रखा नींव पत्थर

6.5 लाख रुपये की लागत से पार्क के सौंदर्यीकरण के कार्य को किया जाएगा पूरा …

Leave a Reply

Your email address will not be published. Required fields are marked *