ਰਾਸ਼ਟਰੀ ਵੋਟਰ ਦਿਵਸ ਨੂੰ ਸਮਰਪਿਤ ਚੋਣ ਕੁਇਜ਼ ਮੁਕਾਬਲਿਆਂ ਲਈ 17 ਜਨਵਰੀ ਤੱਕ ਕਰਵਾਈ ਜਾ ਸਕਦੀ ਰਜਿਸਟ੍ਰੇਸ਼ਨ

19 ਜਨਵਰੀ ਨੂੰ ਹੋ ਰਹੇ ਆਨਲਾਈ ਮੁਕਾਬਲਿਆਂ ਵਿੱਚ ਵੱਧ ਤੋਂ ਵੱਧ ਮੋਗਾ ਵਾਸੀ ਲੈਣ ਭਾਗ-ਵਧੀਕ ਜ਼ਿਲ੍ਹਾ ਚੋਣ ਅਫ਼ਸਰ

ਮੋਗਾ (ਕਮਲ) :- ਲੋਕਤੰਤਰ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਅਤੇ ਸੰਵਿਧਾਨਕ ਹੱਕ ਵੋਟ ਦੀ ਮਹੱਤਤਾ ਬਾਰੇ ਜਾਗਰੂਕ ਕਰਨ ਲਈ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ‘ਪੰਜਾਬ ਇਲੈਕਸ਼ਨ ਕੁਇੱਜ਼-2025’ ਤਹਿਤ ਮੁਕਾਬਲੇ ਆਨਲਾਈਨ ਮੁਕਾਬਲਿਆਂ ਵਿੱਚ ਭਾਗ ਲੈਣ ਲਈ ਰਜਿਸਟ੍ਰੇਸ਼ਨ ਦੀ ਆਖਰੀ ਮਿਤੀ 17 ਜਨਵਰੀ, 2025 ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਚਾਰੂਮਿਤਾ ਨੇ ਦੱਸਿਆ ਕਿ ਆਨਲਾਈਨ ਇਲੈਕਸ਼ਨ ਕੁਇੱਜ਼ ਮੁਕਾਬਲਾ 19 ਜਨਵਰੀ 2025 ਨੂੰ ਅਤੇ ਸੂਬਾ ਪੱਧਰੀ ਆਫ਼ਲਾਈਨ ਮੁਕਾਬਲਾ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਹੋਵੇਗਾ। ਵਧੀਕ ਡਿਪਟੀ ਕਮਿਸ਼ਨਰ-ਕਮ-ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਪਹਿਲੇ ਗੇੜ ਵਿੱਚ ਆਨਲਾਈਨ ਮੁਕਾਬਲੇ ਤਹਿਤ ਜ਼ਿਲ੍ਹਾ ਪੱਧਰ ’ਤੇ ਜੇਤੂਆਂ ਦੀ ਪਹਿਚਾਣ ਕੀਤੀ ਜਾਵੇਗੀ ਅਤੇ ਫਾਈਨਲ ਆਫ਼ਲਾਈਨ ਮੁਕਾਬਲਾ 23 ਜ਼ਿਲ੍ਹਿਆਂ ਦੇ ਜੇਤੂਆਂ ਵਿਚਕਾਰ 24 ਜਨਵਰੀ 2025 ਨੂੰ ਲੁਧਿਆਣਾ ਵਿਖੇ ਕਰਵਾਇਆ ਜਾਵੇਗਾ। ਰਾਜ ਪੱਧਰੀ ਮੁਕਾਬਲਿਆਂ ਦੇ ਸੂਬਾ ਪੱਧਰ ‘ਤੇ ਜੇਤੂਆਂ ਨੂੰ ਪਹਿਲਾ ਇਨਾਮ ਵਿੰਡੋਂ ਲੈਪਟਾਪ,ਦੂਜਾ ਇਨਾਮ ਐਂਡਰੋਇਡ ਟੈਬਲੇਟ ਅਤੇ ਤੀਜਾ ਇਨਾਮ ਸਮਾਰਟ ਵਾਚ ਦੇ ਕੇ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਰਾਸ਼ਟਰੀ ਵੋਟਰ ਦਿਵਸ ਮੌਕੇ ਲੁਧਿਆਣਾ ਵਿਖੇ ਸਨਮਾਨਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਪੰਜਾਬ ਇਲੈਕਸ਼ਨ ਕੁਇੱਜ਼-2025 ਲਈ ਆਨਲਾਈਨ ਰਜਿਸਟਰੇਸ਼ਨ https://Punjab.indiastatquiz.com/ ’ ਤੇ ਕਰਵਾਈ ਜਾ ਸਕਦੀ ਹੈ। ਮੁਕਾਬਲੇ ਵਿੱਚ ਸ਼ਾਮਿਲ ਹੋਣ ਲਈ ਵੋਟਰ ਸ਼ਨਾਖਤੀ ਕਾਰਡ, ਅਧਾਰ ਕਾਰਡ ਅਤੇ ਸਕੂਲ/ਕਾਲਜ ਵਲੋਂ ਜਾਰੀ ਕੀਤਾ ਗਿਆ ਪਹਿਚਾਣ ਪੱਤਰ ਜਮ੍ਹਾ ਕਰਵਾਇਆ ਜਾ ਸਕਦਾ ਹੈ। ਵਧੀਕ ਜ਼ਿਲ੍ਹਾ ਚੋਣ ਅਫ਼ਸਰ ਨੇ ਨੌਜਵਾਨ ਵੋਟਰਾਂ ਨੂੰ ‘ਰਾਸ਼ਟਰੀ ਵੋਟਰ ਦਿਵਸ’ ਨੂੰ ਸਮਰਪਿਤ ਕਰਵਾਏ ਜਾ ਰਹੇ ਆਨਲਾਈਨ ਕੁਇੱਜ਼ ਮੁਕਾਬਲੇ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਦੀ ਅਪੀਲ ਕੀਤੀ।

Check Also

अमृतसर व तरनतारन के डाकघरों में 04 अगस्त 2025 को होगा आई टी 2.0 एप्पलीकेशन का रोलआउट

02 अगस्त 2025 को अमृतसर व तरनतारन के डाकघरों में नहीं होगा जनतक लेन-देन अमृतसर …

Leave a Reply

Your email address will not be published. Required fields are marked *