Wednesday , 5 November 2025

ਲੁੱਟ-ਖੋਹ ਕਰਨ ਵਾਲਿਆਂ ਨੂੰ ਬਖਸ਼ਿਆਂ ਨਹੀਂ ਜਾਵੇਗਾ-ਧਾਲੀਵਾਲ

ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਾਜ ਵਿਰੋਧੀ ਅਨਸਰਾਂ ਨਾਲ ਨਜਿੱਠਣ ਲਈ ਚੌਕਸ

ਅੰਮ੍ਰਿਤਸਰ (ਪ੍ਰਦੀਪ) :- ਪਿਛਲੇ ਦਿਨੀਂ ਸੁਨਿਆਰੇ ਦੀ ਦੁਕਾਨ ਤੇ ਹੋਈ ਲੁੱਟ ਸਬੰਧੀ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਪੀੜਤ ਵਿਅਕਤੀ ਦੀ ਦੁਕਾਨ ਤੇ ਪਹੁੰਚੇ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮਾਨ ਸਰਕਾਰ ਸਮਾਜ ਵਿਰੋਧੀ ਅਨਸਰਾਂ ਨੂੰ ਕਿਸੇ ਵੀ ਕਿਸਮ ਤੇ ਸਿਰ ਨਹੀਂ ਚੁੱਕਣ ਦੇਵੇਗੀ ਅਤੇ ਇਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ। ਸ੍ਰ ਧਾਲੀਵਾਲ ਨੇ ਕਿਹਾ ਕਿ ਲੁੱਟ ਖੋਹ ਕਰਨ ਵਾਲਿਆਂ ਨੂੰ ਕਿਸੇ ਵੀ ਕਿਸਮ ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਪੰਜਾਬ ਪੁਲਿਸ ਪੂਰੀ ਤਰ੍ਹਾਂ ਸਮਾਜ ਵਿਰੋਧੀ ਅਨੁਸਾਰਾਂ ਨਾਲ ਨਜਿੱਠਣ ਲਈ ਚੌਕਸ ਹੈ। ਉਨ੍ਹਾਂ ਪੁਲਿਸ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਪੁਲਿਸ ਨੇ ਚਾਰ ਦਿਨਾਂ ਦੇ ਅੰਦਰ ਹੀ ਲੁਟੇਰਿਆਂ ਨੂੰ ਕਾਬੂ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਸੁਨਿਆਰੇ ਦੀ ਦੁਕਾਨ ਤੇ ਲੁੱਟ ਕਰਨ ਵਾਲਿਆਂ ਤੋਂ ਸਮਾਨ ਵੀ ਬਰਾਮਦ ਕਰ ਲਿਆ ਗਿਆ ਹੈ ਅਤੇ ਕਾਨੂੰਨੀ ਕਾਰਵਾਈ ਕਰਨ ਉਪਰੰਤ ਸਬੰਧਤ ਦੁਕਾਨਦਾਰ ਦੇ ਸਪੁਰਦ ਕਰ ਦਿੱਤਾ ਜਾਵੇਗਾ । ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਅਤੇ ਬਟਾਲਾ ਦੀ ਪੁਲਿਸ ਨੇ ਪੂਰੀ ਮੁਸਤੈਦੀ ਨਾਲ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕਰਨ ਵਿੱਚ ਸਫਲਤਾ ਹਾਸਲ ਕੀਤੀ ਹੈ। ਉਨ੍ਹਾਂ ਦੁਕਾਨਦਾਰਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਪੁਲਿਸ ਦੀ ਗਸ਼ਤ ਨੂੰ ਹੋਰ ਵਧਾਇਆ ਜਾਵੇਗਾ ਅਤੇ ਸਮਾਜ ਵਿਰੋਧੀ ਅਨਸਰਾਂ ਤੇ ਸਖਤ ਨਜਰ ਰੱਖੀ ਜਾਵੇਗੀ। ਉਨ੍ਹਾਂ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਅਜਨਾਲਾ ਵਿਖੇ ਲੁੱਟ ਹੋਈ, ਉਸ ਦੇ ਲੁੱਟ ਦੇ ਮੁਲਜਮਾਂ ਨੂੰ ਵੀ ਕਾਬੂ ਕਰ ਲਿਆ ਸੀ। ਉਨ੍ਹਾਂ ਦੱਸਿਆ ਕਿ ਇਹ ਮੁਲਜਮ ਨਸ਼ੇੜੀ ਕਿਸਮ ਦੇ ਲੋਕ ਹਨ। ਸੁਨਿਆਰੇ ਦੁਕਾਨ ਦੇ ਮਾਲਕ ਕੁਲਦੀਪ ਸਿੰਘ ਦੀਪਕ ਜਿਊਲਰ ਨੇ ਕੈਬਨਿਟ ਮੰਤਰੀ ਸ੍ਰ ਕੁਲਦੀਪ ਸਿੰਘ ਧਾਲੀਵਾਲ ਅਤੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੁਲਿਸ ਨੇ ਪੂਰੀ ਮੁਸਤੈਦੀ ਨਾਲ ਇਨ੍ਹਾਂ ਲੁਟੇਰਿਆਂ ਨੂੰ ਕਾਬੂ ਕੀਤਾ ਹੈ। ਉਨ੍ਹਾਂ ਸ੍ਰ ਧਾਲੀਵਾਲ ਦੀ ਪ੍ਰਸੰਸਾ ਕਰਦਿਆਂ ਕਿਹਾ ਕਿ ਮੇਰੀ ਦੁਕਾਨ ਦੀ ਲੁੱਟ ਤੋਂ ਬਾਅਦ ਲਗਾਤਾਰ ਮੇਰੇ ਸੰਪਰਕ ਵਿੱਚ ਰਹੇ ਹਨ ਅਤੇ ਮੇਰੀ ਹੌਸਲਾ ਅਫਜਾਈ ਕੀਤੀ ਹੈ ਕਿ ਤੁਹਾਡਾ ਸਮਾਨ ਵਾਪਸ ਦਿਵਾਉਣ ਲਈ ਕੋਈ ਕਸਰ ਨਹੀਂ ਛੱਡੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਡੀ:ਐਸ:ਪੀ:ਅਜਨਾਲਾ ਸ੍ਰ ਗੁਰਵਿੰਦਰ ਸਿੰਘ ਵੀ ਹਾਜਰ ਸਨ।

Check Also

जालंधर में हर दिन यातायात बाधित। C7 रेलवे क्रॉसिंग बंद होने से बच्चों, अभिभावकों और मरीजों को भारी परेशानी का सामना करना पड़ रहा है – राजेश शर्मा

जालंधर/अरोड़ा- अर्बन एस्टेट और आसपास के इलाकों के लोगों को हर दिन सड़कों पर एक …

Leave a Reply

Your email address will not be published. Required fields are marked *