ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਮਿਸ ਜਯੋਤੀ ਵੱਲੋਂ ਕੇਂਦਰੀ ਜੇਲ ਫਰੀਦਕੋਟ ਦਾ ਦੌਰਾ

ਜ਼ੇਲ੍ਹ ਵਿੱਚ ਬੰਦ ਹਵਾਲਾਤੀਆਂ ਤੇ ਕੈਦੀਆਂ ਦੀਆਂ ਸੁਣੀਆਂ ਮੁਸ਼ਕਿਲਾਂ

ਮੋਗਾ (ਕਮਲ) :- ਮਾਨਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੀਆਂ ਹਦਾਇਤਾਂ ਅਤੇ ਸ. ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਅੱਜ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੇਂਦਰੀ ਜ਼ੇਲ੍ਹ ਫਰੀਦਕੋਟ ਦਾ ਦੌਰਾ ਕੀਤਾ ਅਤੇ ਕੇਂਦਰੀ ਜੇਲ ਵਿੱਚ ਬੰਦ ਮੋਗਾ ਜ਼ਿਲ੍ਹੇ ਨਾਲ ਸਬੰਧਤ ਹਵਾਲਾਤੀਆਂ ਅਤੇ ਕੈਦੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਅਤੇ ਨਾਲ ਹੀ ਜੇਲ੍ਹ ਦੀਆਂ ਬੈਰਿਕਾਂ ਦਾ ਨਿਰੀਖਣ ਕੀਤਾ ਗਿਆ।
ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋਂ ਕੇਂਦਰੀ ਜੇਲ ਫਰੀਦਕੋਟ ਦੀਆਂ ਬੰਦੀ ਔਰਤਾਂ ਦੀਆਂ ਬੈਰਕਾਂ ਦਾ ਵੀ ਦੌਰਾ ਕੀਤਾ ਗਿਆ ਜਿਥੇ ਬੰਦ ਔਰਤ ਹਵਾਲਾਤੀਆਂ/ ਕੈਦੀਆਂ ਨੂੰ ਸਿਲਾਈ ਦੀ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਸਮਾਜ ਵਿੱਚ ਆਪਣੇ ਮੁੜ ਵਸੇਬੇ ਲਈ ਤੋਂ ਬਾਹਰ ਕੋਈ ਕਿੱਤਾ ਸ਼ੁਰੂ ਕਰਕੇ ਆਪਣਾ ਅਤੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਕਰ ਸਕਣ ਅਤੇ ਸਮਾਜ ਵਿੱਚ ਖੁਸ਼ਹਾਲ ਜਿੰਦਗੀ ਜੀ ਸਕਣ। ਇਸ ਦੇ ਨਾਲ ਸੁਧਾਰ ਘਰ ਦਾ ਉਦੇਸ਼ ਵੀ ਪੂਰਾ ਹੁੰਦਾ ਹੈ। ਮਾਨਯੋਗ ਸਕੱਤਰ ਵੱਲੋਂ ਸਿਖਲਾਈ ਲੈ ਰਹੀਆਂ ਬੰਦੀਆਂ ਦੀ ਹੌਂਸਲਾ ਅਫਜਾਈ ਕੀਤੀ ਗਈ ਅਤੇ ਉਨ੍ਹਾਂ ਨੂੰ ਜ਼ੇਲ੍ਹ ਵਿੱਚ ਆ ਰਹੀਆਂ ਹੋਰ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ ਅਤੇ ਸੁਨਿਸ਼ਚਿਤ ਕੀਤਾ ਗਿਆ ਕਿ ਕੋਈ ਵੀ ਬੰਦੀ ਬਿਨਾਂ ਵਕੀਲ/ਲੀਗਲ ਏਡ ਦੇ ਨਾ ਹੋਵੇ। ਅੰਤ ਵਿੱਚ ਉਨ੍ਹਾਂ ਨੇ ਜ਼ੇਲ੍ਹਾ ਵਿੱਚ ਬੰਦ ਹਵਾਲਾਤੀਆਂ/ਕੈਦੀਆਂ ਨੂੰ ਕਿਹਾ ਕਿ ਉਹ ਇੱਕ ਚੰਗੇ ਨਾਗਰਿਕ ਬਣਕੇ ਜ਼ੇਲ੍ਹ ਵਿੱਚੋਂ ਰਿਹਾਅ ਹੋਵੋ ਅਤੇ ਜਿਹੜੀਆਂ ਗਲਤੀਆਂ ਤੁਹਾਡੇ ਕੋਲੋਂ ਪਹਿਲਾਂ ਹੋਈਆਂ ਹਨ ਉਹ ਭਵਿੱਖ ਵਿੱਚ ਦੁਬਾਰਾ ਨਾ ਦੁਹਰਾਵੋਂ।
ਇਸ ਮੌਕੇ ਤੇ ਉਨ੍ਹਾਂ ਦੇ ਨਾਲ ਇਕਬਾਲ ਸਿੰਘ ਧਾਲੀਵਾਲ ਸੁਪਰਡੈਂਟ ਅਤੇ ਰਾਜਦੀਪ ਸਿੰਘ ਬਰਾੜ ਵਧੀਕ ਸੁਪਰਡੈਂਟ ਕੇਂਦਰੀ ਜ਼ੇਲ੍ਹ ਫਰੀਦਕੋਟ ਵੀ ਹਾਜਰ ਸਨ।

Check Also

श्री गुरु तेग बहादुर जी की शहादत के 350वें वर्ष को समर्पित समागम

डिप्टी कमिश्नर और पुलिस कमिश्नर ने लाइट एंड साउंड शो की तैयारियों का लिया जायजाजिला …

Leave a Reply

Your email address will not be published. Required fields are marked *