ਮੁਫ਼ਤ ਸਿਹਤ ਚੈਕਅੱਪ ਕੈਂਪ ਦੇ ਨਾਲ ਨਾਲ ਰੋਜ਼ਗਾਰ ਲਈ ਵੀ ਹੋਵੇਗੀ ਚੋਣ
ਵਧੀਕ ਡਿਪਟੀ ਕਮਿਸ਼ਨਰ ਚਾਰੂਮਿਤਾ ਨੇ ਵੱਧ ਤੋਂ ਵੱਧ ਔਰਤਾਂ ਨੂੰ ਭਾਗ ਲੈਣ ਦੀ ਕੀਤੀ ਅਪੀਲ
ਮੋਗਾ (ਕਮਲ) :- ਪੰਜਾਬ ਸਰਕਾਰ ਦੇ ਉਪਰਾਲੇ ਅਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ਼) ਚਾਰੂਮਿਤਾ ਦੀ ਨਿਗਰਾਨੀ ਹੇਠ ਦਫ਼ਤਰ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ, ਸਿਹਤ ਵਿਭਾਗ ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਮੋਗਾ ਦੇ ਸਾਂਝੇ ਯਤਨਾਂ ਤਹਿਤ ਵਿਸ਼ੇਸ਼ ਤੌਰ ਤੇ ਔਰਤਾਂ ਲਈ ਸਿਹਤ ਸਫਾਈ ਸਬੰਧੀ ਜਾਗਰੂਕਤਾ ਅਤੇ ਰੋਜ਼ਗਾਰ ਮੇਲਾ 21 ਫਰਵਰੀ 2025 ਦਿਨ ਸ਼ੁੱਕਰਵਾਰ ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਇਆ ਜਾ ਰਿਹਾ ਹੈ। ਇਸ ਪ੍ਰੋਗਰਾਮ ਦਾ ਆਯੋਜਨ ਡੀ.ਐਮ ਕਾਲਜ ਖੇਡ ਗਰਾਊਂਡ, ਗੀਤਾ ਭਵਨ ਚੌਂਕ, ਮੋਗਾ ਵਿਖੇ ਕੀਤਾ ਜਾਵੇਗਾ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਧੀਕ ਡਿਪਟੀ ਕਮਿਸ਼ਨਰ (ਜ਼) ਚਾਰੂਮਿਤਾ ਵੱਲੋਂ ਦੱਸਿਆ ਕਿ ਇਸ ਕੈਂਪ ਵਿੱਚ ਔਰਤਾਂ ਲਈ ਮੁਫ਼ਤ ਹੈਲਥ ਚੈੱਕਅੱਪ ਕੈਂਪ ਦੇ ਨਾਲ-ਨਾਲ ਪ੍ਰਾਈਵੇਟ ਕੰਪਨੀਆਂ ਜਿਵੇਂ ਆਈ.ਟੀ.ਸੀ ਕਪੂਰਥਲਾ, ਸ੍ਰੀ ਰਾਮ ਇੰਸ਼ੋਰੈਂਸ, ਰਾਕਸਾ ਸਕਿਉਰਿਟੀ ਸਰਵਿਸਿਜ਼, ਪੁਖਰਾਜ ਹਰਬਲ, ਸਕਾਈ ਇੰਟਰਨੈਸ਼ਨਲ, ਅਜਾਇਲ ਹੈਲਥ ਕੇਅਰ, ਵਰਧਮਾਨ ਸਪਿਨਿੰਗ, ਐੱਲ.ਐਂਡ.ਟੀ ਵੱਲੋਂ ਵੱਖ-ਵੱਖ ਅਸਾਮੀਆਂ ਸਬੰਧੀ ਇੰਟਰਵਿਊ ਦੀ ਪ੍ਰਕਿਰਿਆ ਦੇ ਆਧਾਰ ਤੇ ਚੋਣ ਕੀਤੀ ਜਾਵੇਗੀ। ਉਹਨਾਂ ਜ਼ਿਲ੍ਹਾ ਮੋਗਾ ਦੀਆਂ ਚਾਹਵਾਨ ਅਤੇ ਯੋਗ ਪ੍ਰਾਰਥਨਾਂ (ਸਿਰਫ਼ ਲੜਕੀਆਂ) ਜਿਨ੍ਹਾਂ ਦੀ ਉਮਰ 18 ਤੋਂ 35 ਹੋਵੇ, ਨੂੰ ਅਪੀਲ ਕੀਤੀ ਕਿ ਇਸ ਲਗਾਏ ਜਾਣ ਵਾਲੇ ਕੈਂਪ ਵਿੱਚ ਵਿੱਦਿਅਕ ਯੋਗਤਾ ਦੇ ਲੋੜੀਂਦੇ ਦਸਤਾਵੇਜ ਜਿਵੇਂ ਰੀਜਿਊਮ, ਆਧਾਰ ਕਾਰਡ, ਪੈਨ ਕਾਰਡ ਆਦਿ ਲੈ ਕੇ ਉਕਤ ਸਥਾਨ ਅਤੇ ਮਿਤੀ ਨੂੰ ਲਗਾਏ ਜਾਣ ਵਾਲੇ ਸਿਹਤ, ਸਫ਼ਾਈ ਅਤੇ ਰੋਜ਼ਗਾਰ ਸਬੰਧੀ ਜਾਗਰੂਕਤਾ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੀਤੀ ਜਾਵੇ ਤਾਂ ਜੋ ਉਹਨਾਂ ਨੂੰ ਰੋਜ਼ਗਾਰ, ਸਿਹਤ ਅਤੇ ਸਫ਼ਾਈ ਸਬੰਧੀ ਲਾਭ ਪ੍ਰਦਾਨ ਕੀਤਾ ਜਾ ਸਕੇ।
ਉਹਨਾਂ ਦੱਸਿਆ ਕਿ ਇਸ ਸਬੰਧੀ ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਮੋਗਾ ਬਿਆਸ ਬਲਾਕ ਗਰਾਊਂਡ ਫਲੋਰ ਫੋਨ ਨੰਬਰ 01636-234216 ਅਤੇ ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ, ਚਿਨਾਬ-ਜੇਹਲਮ ਬਲਾਕ, ਤੀਜੀ ਮੰਜਿਲ ਜਾਂ ਦਫ਼ਤਰ ਦੇ ਹੈਲਪ ਲਾਈਨ ਨੰਬਰ 62392-66860 ਤੇ ਸੰਪਰਕ ਕੀਤਾ ਜਾ ਸਕਦਾ ਹੈ।