ਸਿਖਲਾਈ ਦੌਰਾਨ ਖਾਣਾ, ਰਿਹਾਇਸ਼ ਬਿਲਕੁਲ ਮੁਫ਼ਤ ਹੋਵੇਗਾ ਉਪਲੱਬਧ
ਮੋਗਾ (ਕਮਲ) :- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵੱਲੋਂ ਨੌਜਵਾਨਾਂ ਲਈ ਆਰਮੀ/ਪੁਲਿਸ ਭਰਤੀ ਲਈ ਟ੍ਰੇਨਿੰਗਾਂ ਚੱਲ ਰਹੀਆਂ ਹਨ।
ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਉਤਪਤੀ ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ ਮੋਗਾ ਡਿੰਪਲ ਥਾਪਰ ਨੇ ਦੱਸਿਆ ਕਿ ਅਗਨੀਵੀਰ ਫੌਜ-2025 ਦੀ ਭਰਤੀ ਲਈ ਲਿਖਤੀ ਪੇਪਰ ਅਪ੍ਰੈਲ 2025 ਵਿੱਚ ਹੋਣਾ ਹੈ। ਇਸਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਸ਼ੁਰੂ ਹੋ ਗਈ ਹੈ। ਚਾਹਵਾਨ ਨੌਜਵਾਨ ਆਪਣੇ ਅਸਲ ਸਰਟੀਫਿਕੇਟ ਦੀਆਂ ਫੋਟੋ ਕਾਪੀਆਂ ਨਾਲ ਲੈ ਕੇ ਕੈਂਪ ਵਿੱਚ ਰਿਪੋਰਟ ਕਰ ਸਕਦੇ ਹਨ। ਚਾਹਵਾਨ ਨੌਜਵਾਨਾਂ ਦੀ ਉਮਰ ਸਾਢੇ 17 ਤੋਂ 21 ਸਾਲ ਹੋਣੀ ਚਾਹੀਦੀ ਹੈ। ਇਸ ਤੋਂ ਇਲਾਵਾ ਪੰਜਾਬ ਸਰਕਾਰ ਵੱਲੋਂ ਪੰਜਾਬ ਪੁਲਿਸ ਕਾਂਸਟੇਬਲ ਦੀਆਂ ਪੋਸਟਾਂ ਦਾ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਹਨਾਂ ਪ੍ਰਾਰਥੀਆਂ ਨੇ ਇਸ ਭਰਤੀ ਲਈ ਰਜਿਸਟ੍ਰੇਸ਼ਨ ਕਰਵਾ ਲਈ ਹੈ, ਉਹ ਨੌਜਵਾਨ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ (ਫਿਰੋਜਪੁਰ) ਵਿਖੇ ਕਰਨ ਆ ਸਕਦੇ ਹਨ।
ਉਹਨਾਂ ਅੱਗੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਹ ਟ੍ਰੇਨਿੰਗਾਂ ਬਿਲਕੁਲ ਮੁਫਤ ਕਰਵਾਈਆਂ ਜਾ ਰਹੀਆਂ ਹਨ। ਟ੍ਰੇਨਿੰਗ ਦੌਰਾਨ ਖਾਣਾ, ਰਿਹਾਇਸ਼ ਬਿਲਕੁਲ ਮੁਫਤ ਹੋਵੇਗਾ। ਉਹਨਾਂ ਜਿਲ੍ਹਾ ਮੋਗਾ ਦੇ ਨੌਜਵਾਨਾਂ ਨੂੰ ਅਪੀਲ ਕੀਤੀ ਹੈ ਕਿ ਵੱਧ ਤੋਂ ਵੱਧ ਨੌਜਵਾਨ ਸੀ-ਪਾਈਟ ਹਕੂਮਤ ਸਿੰਘ ਵਾਲਾ ਕੈਂਪ ਵਿਖੇ ਲਿਖਤੀ ਅਤੇ ਸਰੀਰਿਕ ਟੈਸਟ ਦੀ ਤਿਆਰੀ ਕਰਕੇ ਨੌਕਰੀ ਹਾਸਲ ਕਰਨ। ਵਧੇਰੇ ਜਾਣਕਾਰੀ ਲਈ 78891-75575, 98777-12697, 78888-48823 ਤੇ ਸੰਪਰਕ ਵੀ ਕੀਤਾ ਜਾ ਸਕਦਾ ਹੈ।