Wednesday , 19 November 2025

ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਕਾਰਵਾਈਆਂ ਲਗਾਤਾਰ ਜਾਰੀ

ਇੱਕੋ ਦਿਨ 9 ਵਿਅਕਤੀਆਂ ਖਿਲਾਫ ਮੁਕੱਦਮੇ ਦਰਜ ਕਰਕੇ, ਨਸ਼ਿਆਂ ਦੀ ਬਰਾਮਦਗੀ

ਮੋਗਾ (ਕਮਲ):- ਪੰਜਾਬ ਸਰਕਾਰ ਵੱਲੋ ਨਸ਼ਾ ਤਸਕਰਾਂ ਖਿਲਾਫ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਮੋਗਾ ਪੁਲਿਸ ਵੱਲੋਂ ਲਗਾਤਾਰ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਤਹਿਤ ਮੋਗਾ ਪੁਲਿਸ ਵੱਲੋਂ ਇੱਕੋ ਦਿਨ ਵੱਖ-ਵੱਖ 9 ਵਿਅਕਤੀਆਂ ਦੇ ਖਿਲਾਫ 4 ਮੁਕੱਦਮੇ ਦਰਜ ਰਜਿਸਟਰ ਕੀਤੇ ਗਏ। ਗ੍ਰਿਫਤਾਰ ਦੋਸ਼ੀਆਂ ਪਾਸੋਂ 119 ਗ੍ਰਾਮ ਹੈਰੋਇਨ ਸਮੇਤ 2 ਮੋਟਰਸਾਈਕਲ ਅਤੇ 20 ਬੋਤਲਾਂ ਨਜਾਇਜ ਸ਼ਰਾਬ ਦੇਸੀ ਬਰਾਮਦ ਕੀਤੇ ਗਏ ਹਨ। ਐਸ.ਐਸ.ਪੀ. ਮੋਗਾ ਅਜੇ ਗਾਂਧੀ ਨੇ ਦੱਸਿਆ ਕਿ ਮੋਗਾ ਪੁਲਿਸ ਦੀਆਂ ਨਸ਼ਿਆਂ ਖਿਲਾਫ ਅਜਿਹੀਆਂ ਕਾਰਵਾਈਆਂ ਭਵਿੱਖ ਵਿੱਚ ਵੀ ਜਾਰੀ ਰਹਿਣਗੀਆਂ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉੱਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਉਹਨਾਂ ਦੱਸਿਆ ਕਿ ਇਹਨਾਂ ਵਿਅਕਤੀਆਂ ਵਿੱਚ ਪਰਵਿੰਦਰ ਸਿੰਘ ਉਰਫ ਕਿੰਦਾ ਪੁੱਤਰ ਦਰਸ਼ਨ ਸਿੰਘ ਵਾਸੀ ਧੱਲੇਕੇ, ਗੌਤਮ ਕੁਮਾਰ ਪੁੱਤਰ ਰਾਜ ਕੁਮਾਰ ਵਾਸੀ ਕੋਟ ਈਸੇ ਖਾਂ, ਸੰਦੀਪ ਸਿੰਘ ਪੁੱਤਰ ਅਮਰਜੀਤ ਸਿੰਘ ਵਾਲੀ ਮਹਿਲ, ਮਨਦੀਪ ਸਿੰਘ ਪੁੱਤਰ ਸ਼ਿੰਦਾ ਸਿੰਘ ਵਾਸੀ ਚੋਟੀਆ ਕਲਾਂ, ਸੁਖਵਿੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਕੋਟ ਸਦਰ, ਸੰਦੀਪ ਕੁਮਾਰ ਪੁੱਤਰ ਕਾਲੂ ਵਾਸੀ ਕੋਟ ਈਸੇ ਖਾਂ, ਕਰਮਜੀਤ ਸਿੰਘ ਪੁੱਤਰ ਕਰਮਾ, ਬਲਵੀਰ ਸਿੰਘ ਉਰਫ ਬੀਰਾ ਪੁੱਤਰ ਕੁਲਦੀਪ ਸਿੰਘ, ਹਰਪ੍ਰੀਤ ਸ਼ਾਮਿਲ ਹਨ।

Check Also

जिला स्तरीय किसान प्रशिक्षण कैंप में किसानों को रबी फसलों और पराली के उचित प्रबंधन संबंधी दी तकनीकी जानकारी

जालंधर (अरोड़ा) :- किसानों को रबी 2025-26 की फसलों संबंधी तथा धान की पराली का …

Leave a Reply

Your email address will not be published. Required fields are marked *