ਸਰਬੱਤ ਦਾ ਭਲਾ ਸਕਿੱਲ ਸੈਂਟਰ, ਦੌਲਤਪੁਰਾ ਨੀਵਾਂ ਵਿਖੇ ਲਗਾਇਆ ਸਵੈ ਰੋਜ਼ਗਾਰ ਕੈਂਪ

ਮੋਗਾ (ਕਮਲ) :- ਪੰਜਾਬ ਸਰਕਾਰ ਦੇ ਹੁਨਰ ਵਿਕਾਸ, ਰੋਜ਼ਗਾਰ ਉਤਪਤੀ ਵਿਭਾਗ ਵੱਲੋਂ ਨੌਜਵਾਨਾਂ ਨੂੰ ਰੋਜ਼ਗਾਰ ਦੇ ਕਾਬਲ ਬਣਾਉਣ ਲਈ ਉਪਰਾਲੇ ਲਗਾਤਾਰ ਕੀਤੇ ਜਾ ਰਹੇ ਹਨ। ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ ਮੋਗਾ ਵੱਲੋਂ ਬੇਰੋਜ਼ਗਾਰ ਨੌਜਵਾਨਾਂ ਨੂੰ ਆਪਣੇ ਪੈਰਾਂ ਤੇ ਖੜ੍ਹੇ ਹੋਣ ਲਈ ਸਵੈ ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਜਾਂਦਾ ਹੈ ਤਾਂ ਜੋ ਵੱਧ ਤੋਂ ਵੱਧ ਆਪਣਾ ਕਾਰੋਬਾਰ ਸ਼ੁਰੂ ਕਰ ਸਕਣ। ਡਿੰਪਲ ਜ਼ਿਲ੍ਹਾ ਰੋਜਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਮੋਗਾ ਵੱਲੋਂ ਸਰਬੱਤ ਦਾ ਭਲਾ ਸਕਿੱਲ ਸੈਂਟਰ, ਧਰਮਸ਼ਾਲਾ ਖੱਤਰੀਆਂ, ਪਿੰਡ ਦੌਲਤਪੁਰਾ ਨੀਵਾਂ,ਜਿਲ੍ਹਾ ਮੋਗਾ ਵਿਖੇ ਸਵੈ-ਰੋਜ਼ਗਾਰ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਵਿੱਚ ਵੱਖ-ਵੱਖ ਵਿਭਾਗਾਂ ਵੱਲੋਂ ਹਿੱਸਾ ਲਿਆ ਗਿਆ।

ਇਸ ਕੈਂਪ ਦਾ ਮਨੋਰਥ ਆਮ ਲੋਕਾਂ ਨੂੰ ਸਵੈ-ਰੋਜਗਾਰ ਅਪਨਾਉਣ ਸਬੰਧੀ ਉਤਸ਼ਾਹਿਤ ਕਰਨਾ ਸੀ। ਇਸ ਕੈਂਪ ਦਾ ਉਦਘਾਟਨ ਐਨ.ਆਰ.ਆਈ ਬੀਬੀ ਨਛੱਤਰ ਕੌਰ ਵੱਲੋਂ ਕੀਤਾ ਗਿਆ। ਇਸ ਕੈਂਪ ਵਿੱਚ ਦਫ਼ਤਰ ਦੇ ਕਰੀਅਰ ਕਾਉਂਸਲਰ ਬਲਰਾਜ ਸਿੰਘ ਖਹਿਰਾ ਵੱਲੋਂ ਲੋਕਾਂ ਨੂੰ ਵਿਭਾਗ ਦੀਆਂ ਗਤੀਵਿਧੀਆਂ ਬਾਰੇ ਜਾਣਕਾਰੀ ਦੇਣ ਦੇ ਨਾਲ-ਨਾਲ ਸਵੈ-ਰੋਜਗਾਰ ਅਪਨਾਉਣ ਸਬੰਧੀ ਪ੍ਰੇਰਿਆ ਗਿਆ। ਇਸ ਤੋਂ ਇਲਾਵਾ ਇਸ ਕੈਂਪ ਵਿੱਚ ਮੱਛੀ ਪਾਲਣ ਵਿਭਾਗ ਤੋਂ ਬਲਜੋਤ ਸਿੰਘ ਮਾਨ, ਪਸ਼ੂ ਪਾਲਣ ਵਿਭਾਗ ਤੋਂ ਡਾ. ਹਰਜਾਪ ਕੌਰ, ਐਸ.ਸੀ. ਕਾਰਪੋਰੇਸ਼ਨ ਤੋਂ ਲਵਜੀਤ ਸਿੰਘ, ਬੀ.ਸੀ. ਕਾਰਪੋਰੇਸ਼ਨ ਤੋਂ ਸ਼੍ਰੀ ਰਵਿੰਦਰ ਸਿੰਘ, ਆਰਸੇਟੀ ਡਾਇਰੈਕਟਰ ਸ਼੍ਰੀ ਗੌਰਵ ਕੁਮਾਰ, ਡੇਅਰੀ ਵਿਭਾਗ ਤੋਂ ਨਵਦੀਪ ਸਿੰਘ ਅਤੇ ਰਿਟਾਇਰਡ ਪ੍ਰੋ. ਬਲਵਿੰਦਰ ਸਿੰਘ ਵੱਲੋਂ ਪ੍ਰਾਰਥੀਆਂ ਨੂੰ ਵਿਭਾਗਾਂ ਨਾਲ ਸਬੰਧਤ ਸਵੈ-ਰੋਜਗਾਰ ਸਕੀਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਕੈਂਪ ਨੂੰ ਸਫਲ ਬਣਾਉਣ ਲਈ ਗ੍ਰਾਮ ਪੰਚਾਇਤ ਅਤੇ ਵਿਦਿਆਰਥੀ ਭਲਾਈ ਗਰੁੱਪ ਦੌਲਤਪੁਰਾ ਨੀਵਾਂ ਦੇ ਮੈਂਬਰਾਂ ਵੱਲੋਂ ਚੰਗੇ ਪ੍ਰਬੰਧ ਕੀਤੇ ਗਏ ਸਨ। ਇਸ ਸਵੈ-ਰੋਜਗਾਰ ਕੈਂਪ ਪ੍ਰਤੀ ਪ੍ਰਾਰਥੀਆਂ ਵਿੱਚ ਕਾਫੀ ਉਤਸ਼ਾਹ ਪਾਇਆ ਗਿਆ।

Check Also

राज्य में शिक्षा का स्तर बढ़ाने में मददगार साबित होंगी मेगा अभिभावक-शिक्षक मिलनी : बलकार सिंह

स्कूल ऑफ एमिनेंस करतारपुर, सरकारी सीनियर सेकेंडरी स्कूल और सरकारी प्राइमरी स्कूल आलमपुर बक्का में …

Leave a Reply

Your email address will not be published. Required fields are marked *