”ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਵਿਸ਼ੇਸ਼ ਘੇਰਾਬੰਦੀ ਤੇ ਸਰਚ ਆਪਰੇਸ਼ਨ ਲਈ ਬੱਧਨੀਂ ਕਲ੍ਹਾਂ ਪਹੁੰਚੇ ਏ.ਡੀ.ਜੀ.ਪੀ ਸ਼ਿਵੇ ਕੁਮਾਰ ਵਰਮਾ

ਵੱਖ ਵੱਖ ਟੀਮਾਂ ਬਣਾ ਕੇ ਕੀਤੀ ਸ਼ੱਕੀ ਵਿਅਕਤੀਆਂ ਦੇ ਘਰਾਂ ਤੇ ਟਿਕਾਣਿਆਂ ਦੀ ਤਲਾਸ਼ੀ 7 ਵਿਅਕਤੀ ਰਾਊਂਡਅੱਪ ਕਰਕੇ ਪੁੱਛਗਿੱਛ ਸ਼ੁਰੂ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਮੋਗਾ ਪੁਲਿਸ ਵੱਲੋਂ ਲਗਾਤਾਰ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਇਸ ਮੁਹਿੰਮ ਤਹਿਤ ਅੱਜ ਵਿਸ਼ੇਸ਼ ਘੇਰਾਬੰਦ ਅਤੇ ਸਰਚ ਆਪਰੇਸ਼ਨ (CASO) ਚਲਾਇਆ ਗਿਆ। ਏ.ਡੀ.ਜੀ.ਪੀ. (ਇੰਟਰਨਲ ਸਕਿਉਰਿਟੀ) ਪੰਜਾਬ ਸ਼੍ਰੀ ਸ਼ਿਵੇ ਕੁਮਾਰ ਵਰਮਾ ਅਤੇ ਐਸ.ਐਸ.ਪੀ. ਮੋਗਾ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਵਿੱਚ ਅੱਜ 10 ਤੋਂ 2 ਵਜੇ ਤੱਕ ਮੋਗਾ ਦੇ ਡਰੱਗ ਹੋਟਸਪਾਟ ਅਤੇ ਹੋਰ ਸ਼ੱਕੀ ਸਥਾਨਾਂ ਉਪਰ ਸਰਚ ਆਪਰੇਸ਼ਨ ਚਲਾਇਆ ਗਿਆ। ਇਸ ਆਪਰੇਸ਼ਨ ਦੌਰਾਨ 1 ਐਸ.ਪੀ., 1 ਡੀ.ਐਸ.ਪੀ., 5 ਇੰਸਪੈਕਟਰ/ਐਸ.ਐਚ.ਓ., 50 ਐਨ.ਜੀ.ਓਜ ਤੇ ਈ.ਪੀ.ਓ ਵੱਲੋਂ ਵੱਖ ਵੱਖ ਟੀਮਾਂ ਬਣਾ ਕੇ ਸਬ ਡਿਵੀਜਨ ਨਿਹਾਲ ਸਿੰਘ ਵਾਲਾ ਦੇ ਕਸਬਾ ਬੱਧਨੀਂ ਕਲ੍ਹਾਂ ਵਿੱਚ ਵਿਸ਼ੇਸ਼ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 20 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉਪਰ ਤਲਾਸ਼ੀ ਅਭਿਆਨ ਚਲਾਇਆ ਗਿਆ। 7 ਸ਼ੱਕੀ ਵਿਅਕਤੀਆਂ ਨੂੰ ਰਾਊਂਡ ਅੱਪ ਕਰਕੇ ਇੱਕ ਸਵਿਫਟ ਕਾਰ ਤੇ 2 ਮੋਟਰ ਸਾਈਕਲ ਕਬਜੇ ਵਿੱਚ ਲਏ ਗਏ ਹਨ। ਰਾਊਂਡਅੱਪ ਕੀਤੇ ਗਏ ਵਿਅਕਤੀਆਂ ਪਾਸੋਂ ਡੂੰਘਾਈ ਨਾਲ ਪੁੱਛਗਿੱਛ ਤੇ ਤਸਦੀਕ ਕੀਤੀ ਜਾ ਰਹੀ ਹੈ। ਏ.ਡੀ.ਜੀ.ਪੀ. ਸ਼੍ਰੀ ਸ਼ਿਵੇ ਕੁਮਾਰ ਵਰਮਾ ਨੇ ਇਸ ਕਾਰਵਾਈ ਵਿੱਚ ਸ਼ਾਮਿਲ ਪੁਲਿਸ ਕਰਮੀਆਂ ਦੇ ਯਤਨਾਂ ਦੀ ਸਲਾਘਾ ਕੀਤੀ ਅਤੇ ਕਿਹਾ ਕਿ ਇਹ ਆਪਰੇਸ਼ਨ ਸ਼ਾਂਤੀ ਅਤੇ ਅਮਨ ਕਾਨੂੰਨ ਦੀ ਵਿਵਸਥਾ ਬਣਾ ਕੇ ਚਲਾਇਆ ਗਿਆ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਤੇ ਰਾਜਨੀਤਿਕ ਪੱਖੋਂ ਪੁਲਿਸ ਉਪਰ ਕਿਸੇ ਵੀ ਤਰ੍ਹਾਂ ਦਾ ਕੋਈ ਦਬਾਅ ਨਹੀਂ ਹੈ ਪੁਲਿਸ ਵਿਭਾਗ ਬਿਨ੍ਹਾਂ ਕਿਸੇ ਰਾਜਨੀਤਿਕ ਦਬਾਅ ਦੇ ਦੋਸ਼ੀਆਂ ਉਪਰ ਕਾਰਵਾਈਆਂ ਕਰ ਰਹੇ ਹਨ।

ਉਹਨਾਂ ਕਿਹਾ ਕਿ ਨਸ਼ਾ ਤਸਕਰਾਂ ਲਈ ਪੰਜਾਬ ਵਿੱਚ ਕੋਈ ਥਾਂ ਨਹੀਂ ਹੈ ਇਹਨਾਂ ਨੂੰ ਕਿਸੇ ਵੀ ਕੀਮਤ ਉੱਤੇ ਬਖਸ਼ਿਆ ਨਹੀਂ ਜਾਵੇਗਾ। ਉਹਨਾ ਵੱਲੋਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਾ ਮੁਕਤ ਪੰਜਾਬ ਸਿਰਜਨ ਵਿੱਚ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਉਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ ਕਾਨੂੰਨੀ ਗਤੀਵਿਧੀ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭਵਿੱਖ ਵਿੱਚ ਵੀ ਮਾੜੇ ਅਨਸਰਾਂ ਖਿਲਾਫ ਇਸੇ ਤਰ੍ਹਾਂ ਦੀਆਂ ਕਾਰਵਾਈਆਂ ਜਾਰੀ ਰਹਿਣਗੀਆਂ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਜਿਕਰਯੋਗ ਹੈ ਕਿ ਮੋਗਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਪਬਲਿਕ ਵੀ ਬਹੁਤ ਖੁਸ਼ ਹੈ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।

Check Also

ਕਿਸਾਨ ਲੋਕਾਂ ਨੂੰ ਤੰਗ ਪ੍ਰੇਸ਼ਾਨ ਨਾ ਕਰਨ, ਗੱਲਬਾਤ ਲਈ ਸਾਡੇ ਦਰਵਾਜ਼ੇ ਹਮੇਸ਼ਾਂ ਖੁੱਲ੍ਹੇ – ਅਮਨ ਅਰੋੜਾ

ਕਿਹਾ! ਬਜਟ “ਬਦਲਦੇ ਪੰਜਾਬ “ ਦਾ ਰੋਡਮੈਪ – ਅਗਲੇ 2 ਸਾਲ ਵਿਕਾਸ ਨੂੰ ਹੋਣਗੇ ਸਮਰਪਿਤ, …

Leave a Reply

Your email address will not be published. Required fields are marked *