Breaking News

ਜ਼ਿਲ੍ਹੇ ਦੀਆਂ ਮੰਡੀਆਂ ਵਿੱਚੋਂ 4,69, 905 ਮੀਟਰਕ ਟਨ ਕਣਕ ਦੀ ਖਰੀਦ – ਵਧੀਕ ਡਿਪਟੀ ਕਮਿਸ਼ਨਰ

ਖਰੀਦ ਕੀਤੀ ਕਣਕ ਦੀ 915.62 ਕਰੋੜ ਰੁਪਏ ਦੀ ਹੋਈ ਅਦਾਇਗੀ

ਮੋਗਾ (ਕਮਲ) :- ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 5,18,954 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 4,69,905 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 915.62 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 1,52,965 ਮੀਟਰਕ ਟਨ, ਮਾਰਕਫੈੱਡ ਵੱਲੋਂ 1,26,605 ਮੀਟਰਕ ਟਨ, ਪਨਸਪ ਵੱਲੋਂ 1,05,236 ਮੀਟਰਕ ਟਨ, ਵੇਅਰ ਹਾਊਸ ਵੱਲੋਂ 80025 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 5074 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ।

Check Also

इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने विश्वविद्यालय परीक्षाओं में शानदार प्रदर्शन कर संस्थान का नाम किया रोशन

जालंधर (मक्कड़) :- इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने अप्रैल 2026 में …

Leave a Reply

Your email address will not be published. Required fields are marked *