ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਸਕੂਲਾਂ ਨੂੰ ਬਣਾ ਰਹੀ ਆਧੁਨਿਕ

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਆਂ ਵਿੱਚ 35.84 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਆਮ ਆਦਮੀ ਪਾਰਟੀ ਦੀ ਸੁਚੱਜੀ ਸੋਚ ਸਦਕਾ ਸਿੱਖਿਆ ਖੇਤਰ ਬਲੰਦੀਆਂ ਛੋਹ ਰਿਹੈ

ਮੋਗਾ (ਕਮਲ) :- ਸੂਬੇ ਦੇ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਆਧੁਨਿਕ ਸਹੂਲਤਾਂ ਨਾਲ ਲੈਸ ਕਰ ਰਹੀ ਹੈ ਤਾਂ ਬਹੁਤੇ ਸਕੂਲਾਂ ਤਾਂ ਅਧੁਨਿਕ ਹੋ ਚੁੱਕੇ ਹਨ ਰਹਿੰਦੇ ਸਕੂਲਾਂ ਵਿੱਚ ਵੀ ਉੱਚ ਦਰਜੇ ਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਦੇ ਸਿਰਤੋੜ ਯਤਨ ਜਾਰੀ ਹਨ। ਪੰਜਾਬ ਸਰਕਾਰ ਦੀ ਪੰਜਾਬ ਸਿੱਖਿਆ ਕ੍ਰਾਂਤੀ ਨਾਲ ਕਰੋੜਾਂ ਰੁਪਏ ਦੀਆਂ ਗ੍ਰਾਂਟਾਂ ਸਕੂਲਾਂ ਨੂੰ ਆਧੁਨਿਕ ਕਰਨ ਲਈ ਮੁਹੱਈਆ ਕਰਵਾਈਆਂ ਜਾ ਚੁੱਕੀਆਂ ਹਨ ਅਤੇ ਇਹ ਅੱਗੇ ਵੀ ਇਸੇ ਤਰ੍ਹਾਂ ਜਾਰੀ ਰਹਿਣਗੀਆਂ।
ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ. ਮਨਜੀਤ ਸਿੰਘ ਬਿਲਾਸਪੁਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਣੀਆਂ ਵਿਖੇ 35.84 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

.ਇਹਨਾਂ ਵਿਕਾਸ ਕਾਰਜਾਂ ਵਿੱਚ ਸਕੂਲਾਂ ਦੀਆਂ ਸੋਹਣੀਆਂ ਚਾਰਦਿਵਾਰੀਆਂ, ਲਾਇਬਰੇਰੀਆਂ, ਸਮਾਰਟ ਕਲਾਸ ਰੂਮਜ ਸ਼ਾਮਿਲ ਹਨ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਬੱਚਿਆ ਦੇ ਦਾਖਲਿਆਂ ਵਿੱਚ ਵਾਧਾ ਵੀ ਇਸ ਗੱਲ ਦਾ ਸਬੂਤ ਹੈ ਕਿ ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਬੇਮਿਸਾਲ ਕੰਮ ਕੀਤੇ ਹਨ ਤੇ ਇਹ ਨਿਰੰਤਰ ਜਾਰੀ ਵੀ ਹਨ। ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਹੁਣ ਸਰਕਾਰੀ ਸਕੂਲਾਂ ਨੂੰ ਆਧੁਨਿਕ ਕੀਤਾ ਜਾ ਰਿਹਾ ਹੈ ਬੱਚੇ ਅਤੇ ਅਧਿਆਪਕਾਂ ਨੂੰ ਕੋਈ ਵੀ ਮੁਸ਼ਕਿਲ ਪੇਸ਼ ਨਹੀਂ ਆ ਰਹੀ। ਵਧੀਆ ਪਾਣੀ, ਬਿਜਲੀ ਬੁਨਿਆਦੀ ਸਹੂਲਤਾਂ ਤੋਂ ਇਲਾਵਾ ਆਧੁਨਿਕ ਸਹੂਲਤਾਂ ਵੀ ਸਰਕਾਰੀ ਸਕੂਲਾਂ ਵਿੱਚ ਉਪਲੱਬਧ ਹਨ।ਸਰਕਾਰੀ ਸਕੂਲਾਂ ਦੀਆਂ ਸੋਹਣੀਆਂ ਇਮਾਰਤਾਂ, ਵਧੀਆ ਇੰਨਫਰਾਸਟਰਕਚਰ, ਸਮਾਰਟ ਕਲਾਸ ਰੂਮ, ਸਾਇੰਸ ਲੈਬਜ, ਖੇਡ ਗਰਾਊਂਡ ਸਕੂਲਾਂ ਦੀ ਦਿੱਖ ਅਤੇ ਪੜ੍ਹਾਈ ਦੇ ਮਿਆਰ ਨੂੰ ਚਾਰ ਚੰਨ ਲਗਾ ਰਹੇ ਹਨ ਇਹ ਸਭ ਕੁਝ ਆਮ ਆਦਮੀ ਪਾਰਟੀ ਦੀ ਸੁਚੱਜੀ ਅਤੇ ਦੂਰਅੰਦੇਸ਼ੀ ਸੋਚ ਸਦਕਾ ਸੰਭਵ ਹੋਇਆ ਹੈ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *