ਮੋਗਾ (ਕਮਲ) :- ਪੰਜਾਬ ਸਰਕਾਰ ਦੁਆਰਾ ਚਲਾਈ ਗਈ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ ” ਤਹਿਤ ਸ਼ਹੀਦ ਸਿਪਾਹੀ ਲਖਵੀਰ ਸਿੰਘ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਵਿਖੇ ਪੋਸਟਰ ਅਤੇ ਸਲੋਗਨ ਮੁਕਾਬਲੇ ਕਰਵਾਏ ਗਏ, ਜਿਸ ਵਿਚ ਛੇਵੀਂ ਤੋਂ ਦਸਵੀਂ ਤੱਕ ਵੱਖ ਵੱਖ ਵਿਦਿਆਰਥੀਆਂ ਨੇ ਭਾਗ ਲਿਆ। ਇਸ ਮੌਕੇ ਸ੍ਰੀ ਮਤੀ ਗੁਰਜੀਤ ਕੌਰ ਸਕੂਲ ਇੰਚਾਰਜ ਨੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ ਅਤੇ ਗਤੀਵਿਧੀਆਂ ਵਿਚ ਭਾਗ ਲੈਣ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਨੂੰ ਉਸ ਵੇਲੇ ਤੱਕ ਸਫ਼ਲਤਾ ਹਾਸਲ ਨਹੀਂ ਹੋਵੇਗੀ ਜਦੋਂ ਤੱਕ ਹਰੇਕ ਸੂਬਾ ਵਾਸੀ ਇਸ ਮੁਹਿੰਮ ਨੂੰ ਸਹਿਯੋਗ ਨਹੀਂ ਦਿੰਦੇ। ਉਹਨਾਂ ਸਮੂਹ ਵਰਗਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਨੂੰ ਘਰ ਘਰ ਤੱਕ ਲਿਜਾਣ ਅਤੇ ਸਫ਼ਲ ਕਰਨ। ਇਸ ਦੌਰਾਨ ਇਕ ਰੈਲੀ ਵੀ ਕੱਢੀ ਗਈ ਜਿਸ ਵਿਚ ਪਲਕ ਗੁਪਤਾ ਸਾਇੰਸ ਅਧਿਆਪਕਾ, ਨਵਜੀਤ ਕੌਰ ਇਕਨਾਮਿਕਸ ਲੈਕਚਰਾਰ ਅਤੇ ਹਰਪ੍ਰੀਤ ਕੌਰ ਸਾਇੰਸ ਅਧਿਆਪਕਾ ਵੀ ਮੌਜੂਦ ਸਨ।
Check Also
मेयर वर्ल्ड स्कूल में अंतर-सदनीय हिंदी कहानी बुनना प्रतियोगिता आयोजित
जालंधर (अरोड़ा) :- नन्हे विद्यार्थियों में हिंदी भाषा के प्रति रचनात्मकता, कल्पनाशीलता तथा अभिव्यक्ति कौशल …
Jiwanjot Savera