ਸਿੱਖਿਆਂ ਕ੍ਰਾਂਤੀ ਤਹਿਤ ਪੰਜਾਬ ਦੇ ਸਰਕਾਰੀ ਸਕੂਲਾਂ ਦੀ ਬਦਲ ਰਹੀ ਨੁਹਾਰ, ਗੁਣਤਾਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ

ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਭੀਮ ਨਗਰ ਤੇ ਸੈਕੰਡਰੀ ਸਕੂਲ ਕਾਲੀਏਵਾਲਾ ਵਿੱਚ 51.75 ਲੱਖ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਲਿਆਉਣ ਲਈ ਕਰੋੜਾਂ ਰੁਪਏ ਦੇ ਫੰਡ ਜਾਰੀ ਹੋਏ ਹਨ , ਜਿਸ ਨਾਲ ਜਿੱਥੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਹੈ ਉੱਥੇ ਬਣੇ ਸਮਾਰਟ ਕਮਰੇ ਸਕੂਲਾਂ ਨੂੰ ਚਾਰ ਚੰਨ ਲਗਾਉਂਦੇ ਹਨ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਭੀਮ ਨਗਰ ਮੋਗਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੀਏਵਾਲਾ ਨੂੰ 51.75 ਲੱਖ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਜਿਸ ਤਹਿਤ ਸਕੂਲਾਂ ਵਿੱਚ ਕਰਵਏ ਜਾਣ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਫੰਡ ਨਾਲ ਸਕੂਲ ਦੀ ਚਾਰਦਿਵਾਰੀ ਦੀ ਰਿਪੇਅਰ, ਲੜਕੀਆਂ ਤੇ ਲੜਕੀਆਂ ਲਈ ਵੱਖਰੇ ਵੱਖਰੇ ਟੁਆਇਲਟਸ ਤੇ ਹੋਰ ਵੀ ਮਹੱਤਵਪੂਰਨ ਕਾਰਜ ਕਰਵਾਏ ਜਾਣਗੇ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੰਜੂ ਭਾਰਦਵਾਜ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਨਿਸ਼ਾਨ ਸਿੰਘ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ। ਗੱਲਬਾਤ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਗੁਣਤਾਮਕ ਸਿੱਖਿਆ ਲਈ ਵਚਨਬੱਧ ਹੈ। ਇਸ ਦੇ ਨਾਲ ਨਾਲ ਸਰਕਾਰ ਵੱਲੋਂ ਵਿਦਿਆਰਥੀਆਂ ਦੀ ਪੜ੍ਹਾਈ ਲਈ ਕਰੋੜਾਂ ਦੀ ਰਾਸ਼ੀ ਜਾਰੀ ਕੀਤੀ ਗਈ ਹੈ। ਜਿਸ ਨਾਲ ਸਮਾਰਟ ਕਮਰਿਆਂ ਦੀ ਉਸਾਰੀ ਹੋਈ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਕਰਵਾਏ ਜਾਣ ਵਾਲੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਉਹਨਾਂ ਦੱਸਿਆ ਕਿ ਆਮ ਆਦਮੀ ਪਾਰਟੀ ਸਿਰਫ ਗੱਲਾਂ ਨਹੀਂ ਸਗੋਂ ਜੋ ਕਿਹਾ ਹੈ ਉਹ ਕਰਕੇ ਦਿਖਾਉਂਦੀ ਹੈ। ਉਹਨਾਂ ਸਮੂਹ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਮੁਫਤ ਅਤੇ ਉੱਚ ਮਿਆਰੀ ਸਿੱਖਿਆ ਲਈ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਦਾਖਲ ਕਰਵਾਓ। ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਨੇ ਬੱਚਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਰਕਾਰ ਉਹਨਾਂ ਨੂੰ ਗੁਣਾਤਮਕ ਸਿੱਖਿਆ ਦੇਣ ਲਈ ਕੜੇ ਉਪਰਾਲੇ ਕਰ ਰਹੀ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਂਟਰ ਹੈੱਡ ਟੀਚਰ ਮਨੂੰ ਸ਼ਰਮਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-1 ਸੁਨੀਤਾ ਨਾਰੰਗ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-2 ਵਰਿੰਦਰ ਕੌਰ, ਜ਼ਿਲ੍ਹਾ ਕੋਰਆਰਡੀਨੇਟਰ ਮਨਮੀਤ ਸਿੰਘ ਰਾਏ, ਪ੍ਰੋਗਰਾਮ ਮੀਡੀਆ ਇੰਚਾਰਜ ਹਰਸ਼ ਕੁਮਾਰ ਗੋਇਲ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ ਤੋਂ ਇਲਾਵਾ ਸਮੂਹ ਸੈਂਟਰ ਮੁਖੀ, ਹੈੱਡ ਟੀਚਰ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਹੋਰ ਅਧਿਕਾਰੀ ਮੌਜੂਦ ਸਨ।ਜਗਦੀਸ਼ ਸ਼ਰਮਾ ਨਗਰ ਸੁਧਾਰ ਟਰੱਸਟੀ, ਪ੍ਰੇਮ ਚੰਦ ਜ਼ਿਲ੍ਹਾ ਸ਼ਹਿਰੀ ਪ੍ਰਧਾਨ, ਪਿਆਰਾ ਸਿੰਘ ਬੱਧਨੀਂ ਜ਼ਿਲ੍ਹਾ ਸੈਕਟਰੀ ਆਮ ਆਦਮੀ ਪਾਰਟੀ, ਸੋਨੀਆ ਢੰਡ, ਲਵਲੀ ਸਿੰਗਲਾ, ਰੌਸ਼ਨ ਲਾਲ ਚਾਵਲਾ, ਰਾਜਵੀਰ ਸਿੰਘ, ਪਿੰਟੂ ਗਿੱਲ, ਦਵਿੰਦਰ ਤਿਵਾੜੀ ਐਮ.ਸੀ, ਅਨਿਲ ਸ਼ਰਮਾ ਆਦਿ ਸ਼ਾਮਿਲ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *