“ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਦੀ ਅਗਵਾਈ ਵਿੱਚ ਕੱਢੀ ਜਾਗਰੂਕਤਾ ਰੈਲੀ

ਨਗਰ ਨਿਗਮ ਮੋਗਾ ਵਿੱਚ ਰੱਖੇ ਪ੍ਰੋਗਰਾਮ ਵਿੱਚ ਮੇਅਰ ਨਗਰ ਨਿਗਮ ਬਲਜੀਤ ਸਿੰਘ ਚਾਨੀ ਤੇ ਵੱਡੀ ਗਿਣਤੀ ਵਿੱਚ ਪਹੁੰਚੇ ਸ਼ਹਿਰ ਵਾਸੀ ਨਸ਼ਿਆਂ ਨੂੰ ਜੜ੍ਹ ਤੋਂ ਪੁੱਟਣ ਲਈ ਸਰਕਾਰ ਦੀ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਪੂਰਨ ਸਹਿਯੋਗ ਦੇਣ ਦਾ ਲਿਆ ਪ੍ਰਣ

ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਲਈ ਵਿੱਢੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਨਿੱਤ ਦਿਨ ਨਸ਼ਾ ਤਸਕਰਾਂ ਨੂੰ ਸਬੂਤਾਂ ਸਮੇਤ ਗ੍ਰਿਫ਼ਤਾਰ ਕੀਤਾ ਜਾ ਰਿਹਾ ਹੈ ਅਤੇ ਨਸ਼ਿਆਂ ਦੀ ਦਲਦਲ ਵਿੱਚ ਫ਼ਸੇ ਨੌਜਵਾਨਾਂ ਨੂੰ ਨਸ਼ਿਆਂ ਵਿਚੋਂ ਕੱਢਣ ਲਈ ਨਸ਼ਾ ਛੁਡਾਊ ਕੇਂਦਰਾਂ ਅਤੇ ਹੋਰ ਸਰਕਾਰੀ ਅਮਲੇ ਨੂੰ ਮਜ਼ਬੂਤੀ ਵੀ ਦਿੱਤੀ ਜਾ ਰਹੀ ਹੈ ਤਾਂ ਕਿ ਨੌਜਵਾਨ ਨਸ਼ਾ ਮੁਕਤ ਹੋਕੇ ਆਪਣਾ ਚੰਗਾ ਜੀਵਨ ਜਿਉਣ। ਪੰਜਾਬ ਸਰਕਾਰ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਪ੍ਰਸ਼ਾਸ਼ਨ ਮੋਗਾ ਵੱਲੋਂ ਇਸ ਮੁਹਿੰਮ ਨੂੰ ਸਫਲ ਬਣਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ ਅਤੇ ਉਦੋਂ ਤੱਕ ਜਾਰੀ ਰਹਿਣਗੇ ਜਦੋਂ ਤੱਕ ਨਸ਼ਿਆਂ ਦਾ ਮੁਕੰਮਲ ਖਾਤਮਾ ਨਹੀਂ ਹੋ ਜਾਂਦਾ। ਜ਼ਿਲ੍ਹਾ ਪ੍ਰਸ਼ਾਸ਼ਨ ਇਸ ਦਿਸ਼ਾ ਵਿੱਚ ਸਿਰਤੋੜ ਮਿਹਨਤ ਕਰ ਰਿਹਾ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਨੇ ਨਗਰ ਨਿਗਮ ਮੋਗਾ ਵਿਖੇ ਰੱਖੇ ਗਏ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੱਖੇ ਗਏ ਪ੍ਰੋਗਰਾਮ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਇਸ ਮੌਕੇ ਉਹਨਾਂ ਨਾਲ ਨਗਰ ਨਿਗਮ ਮੇਅਰ ਸ੍ਰ ਬਲਜੀਤ ਸਿੰਘ ਚਾਨੀ, ਨਗਰ ਨਿਗਮ ਕਮਿਸ਼ਨਰ ਚਾਰੂਮਿਤਾ, ਨਗਰ ਨਿਗਮ ਮੋਗਾ ਦਾ ਸਟਾਫ ਤੇ ਵੱਡੀ ਗਿਣਤੀ ਵਿੱਚ ਸ਼ਹਿਰ ਵਾਸੀ ਵੀ ਮੌਜੂਦ ਸਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਰੱਖੇ ਗਏ ਇਸ ਪ੍ਰੋਗਰਾਮ ਤਹਿਤ ਸਕੂਲੀ ਬੱਚਿਆਂ ਅਤੇ ਸ਼ਹਿਰ ਵਾਸੀਆਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਨੂੰ ਜਾਗਰੂਕ ਕਰਨ ਦੀਆਂ ਗਤੀਵਿਧੀਆਂ, ਨੁੱਕੜ ਨਾਟਕ ਪੇਸ਼ ਕੀਤੇ ਗਏ।

ਇਸ ਤੋਂ ਇਲਾਵਾ ਦਫ਼ਤਰ ਨਗਰ ਨਿਗਮ ਮੋਗਾ ਤੋਂ ਜੋਗਿੰਦਰ ਸਿੰਘ ਚੌਂਕ ਤੱਕ ਨਸ਼ਿਆਂ ਨੂੰ ਰੋਕਣ ਲਈ ਰੈਲੀ ਦਾ ਆਯੋਜਨ ਵੀ ਕੀਤਾ ਗਿਆ, ਜਿਸਦੀ ਅਗਵਾਈ ਡਿਪਟੀ ਕਮਿਸ਼ਨਰ ਤੇ ਹੋਰ ਅਧਿਕਾਰੀਆਂ ਵੱਲੋਂ ਖੁਦ ਕੀਤੀ ਗਈ। ਸਾਗਰ ਸੇਤੀਆ ਦੀ ਅਗਵਾਈ ਵਿੱਚ ਸਮੂਹ ਹਾਜ਼ਰੀਨ ਨੇ ਪੰਜਾਬ ਦੀ ਮਿੱਟੀ ਦੀ ਸੌਂਹ ਚੁੱਕੀ ਕਿ ਪ੍ਰਤਿਗਿਆ ਲਈ ਕਿ ਉਹ ਕਦੇ ਨਸ਼ੇ ਨਹੀਂ ਕਰਨਗੇ ਅਤੇ ਉਹ ਜਿੱਥੇ ਵੀ ਨਸ਼ਾ ਵਿਕਦਾ ਦੇਖਣਗੇ ਬਿਨਾਂ ਡਰ ਤੋਂ ਇਸਦੀ ਸੂਚਨਾ ਪੁਲਿਸ ਨੂੰ ਦੇਣਗੇ। ਨਗਰ ਨਿਗਮ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਦਾ ਆਮ ਲੋਕਾਂ ਵੱਲੋਂ ਭਰਪੂਰ ਸਵਾਗਤ ਕੀਤਾ ਜਾ ਰਿਹਾ ਹੈ ਲੋਕ ਨਸ਼ਾ ਤਸਕਰਾਂ ਵਿਰੁੱਧ ਅਜਿਹੀਆਂ ਮਿਸਾਲੀ ਕਾਰਵਾਈਆਂ ਚਾਹੁੰਦੇ ਸਨ ਜਿਹੜੀਆਂ ਪੰਜਾਬ ਸਰਕਾਰ ਹੁਣ ਕਰ ਰਹੀ ਹੈ। ਕਮਿਸ਼ਨਰ ਨਗਰ ਨਿਗਮ ਮੋਗਾ ਚਾਰੂਮਿਤਾ ਨੇ ਆਮ ਪਬਲਿਕ ਨੂੰ ਅਪੀਲ ਕੀਤੀ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 9779100200 ਉੱਪਰ ਸੂਚਿਤ ਕਰ ਸਕਦੇ ਹਨ,ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ।

Check Also

ਸਾਉਣੀ ਦੀਆਂ ਫ਼ਸਲਾਂ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜ਼ਿਲ੍ਹਾ ਪੱਧਰੀ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਕਿਸਾਨਾਂ ਦੀ ਭਲਾਈ ਲਈ ਚਲਾਈਆਂ ਗਈਆਂ ਕਿਸਾਨ ਹਿੱਤ ਸਕੀਮਾਂ ਸਬੰਧੀ ਜਾਣਕਾਰੀ ਦਿੱਤੀ …

Leave a Reply

Your email address will not be published. Required fields are marked *