ਇੱਕੋ ਦਿਨ 13 ਸਕੂਲਾਂ ਵਿੱਚ 2.25 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਨਾਲ ਵਿਕਾਸ ਕਾਰਜ ਆਰੰਭ 31 ਮਈ ਤੱਕ ਵੱਧ ਤੋਂ ਵੱਧ ਸਕੂਲਾਂ ਵਿੱਚ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਡਿਪਟੀ ਕਮਿਸ਼ਨਰ ਸਾਗਰ ਸੇਤੀਆ
ਮੋਗਾ (ਕਮਲ) :- ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਅੱਜ ਸੂਬਾ ਪੱਧਰੀ ਮੁਹਿੰਮ ਦੀ ਅੱਜ ਅਰੰਭਤਾ ਕੀਤੀ ਗਈ। ਇਸੇ ਮੁਹਿੰਮ ਤਹਿਤ ਜ਼ਿਲ੍ਹਾ ਮੋਗਾ ਦੇ 13 ਸਕੂਲਾਂ ਵਿੱਚ 2.25 ਕਰੋੜ ਰੁਪਏ ਤੋਂ ਵਧੇਰੇ ਰਾਸ਼ੀ ਨਾਲ ਵਿਕਾਸ ਕਾਰਜ ਆਰੰਭ ਕਰ ਦਿੱਤੇ ਗਏ। ਇਹਨਾਂ ਕੰਮਾਂ ਦੀ ਸ਼ੁਰੂਆਤ ਅੱਜ ਹਲਕਾ ਵਿਧਾਇਕਾਂ ਨੇ ਕੀਤੀ। ਇਸ ਮੌਕੇ ਜ਼ਿਲ੍ਹਾ ਪ੍ਰਸ਼ਾਸ਼ਨ ਅਤੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਮੋਗਾ ਅਧੀਨ ਸਰਕਾਰੀ ਪ੍ਰਾਇਮਰੀ ਸਕੂਲ ਭੀਮ ਨਗਰ ਲਈ 22.01 ਲੱਖ , ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਾਲੀਏਵਾਲਾ ਲਈ 29.74 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ। ਇਹਨਾਂ ਵਿਕਾਸ ਕਾਰਜਾਂ ਦਾ ਉਦਘਾਟਨ ਹਲਕਾ ਵਿਧਾਇਕ ਡਾਕਟਰ ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸੇ ਤਰ੍ਹਾਂ ਵਿਧਾਨ ਸਭਾ ਹਲਾਕ ਧਰਮਕੋਟ ਅਧੀਨ ਸਕੂਲ ਆਫ ਐਮੀਨੈਂਸ ਕੈਲਾ ਲਈ 8.25, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਮਾਲਕੇ ਲਈ 22.5 ਲੱਖ, ਸਰਕਾਰੀ ਹਾਈ ਸਕੂਲ ਬੱਡੂਵਾਲ ਲਈ 15 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੋਸਾ ਕੋਟਲਾ ਲਈ 7.51 ਲੱਖ ਰੁਪਏ ਦੇ ਵਿਕਾਸ ਕਾਰਜ ਹਲਕਾ ਵਿਧਾਇਕ ਸ੍ਰ ਦਵਿੰਦਰਜੀਤ ਸਿੰਘ ਲਾਡੀ ਵੱਲੋਂ ਆਰੰਭੇ ਗਏ ਹਨ। ਉਹਨਾਂ ਕਿਹਾ ਕਿ ਵਿਧਾਨ ਸਭਾ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਸਕੂਲ ਸਰਕਾਰੀ ਹਾਈ ਸਕੂਲ ਬੰਬੀਹਾ ਭਾਈ ਲਈ 6.50 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੱਠੀ ਭਾਈ ਲਈ 2.85 ਲੱਖ, ਸਰਕਾਰੀ ਹਾਈ ਸਕੂਲ ਸੇਖਾ ਕਲਾਂ ਲਈ 20.65 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ। ਇਹਨਾਂ ਕੰਮਾਂ ਦੀ ਸ਼ੁਰੂਆਤ ਹਲਕਾ ਵਿਧਾਇਕ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਰਵਾਈ। ਇਸ ਦੌਰਾਨ ਵਿਧਾਨ ਸਭਾ ਹਲਕਾ ਨਿਹਾਲ ਸਿੰਘ ਵਾਲਾ ਅਧੀਨ ਆਉਂਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਛੀਕੇ ਲਈ 7.51 ਲੱਖ, ਸਰਕਾਰੀ ਹਾਈ ਸਕੂਲ ਮੱਲ੍ਹੇਆਣਾ ਲਈ 20.65 ਲੱਖ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਕਰੀ ਕਲਾਂ ਲਈ 21.48 ਲੱਖ, ਸਰਕਾਰੀ ਹਾਈ ਸਕੂਲ ਡਾਲਾ ਲਈ 25.66 ਲੱਖ ਰੁਪਏ ਦੇ ਵਿਕਾਸ ਕਾਰਜ ਆਰੰਭੇ ਗਏ ਹਨ। ਇਹਨਾਂ ਕੰਮਾਂ ਨੂੰ ਸ਼ੁਰੂ ਕਰਵਾਉਣ ਲਈ ਹਲਕਾ ਵਿਧਾਇਕ ਸ੍ਰ ਮਨਜੀਤ ਸਿੰਘ ਬਿਲਾਸਪੁਰ ਵਿਸ਼ੇਸ਼ ਤੌਰ ਉੱਤੇ ਪਹੁੰਚੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਉੱਤੇ 31 ਮਈ ਤੱਕ ਵੱਧ ਤੋਂ ਵੱਧ ਸਕੂਲਾਂ ਵਿੱਚ ਸ਼ੁਰੂ ਕਰਵਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਦੇ ਕਰੀਬ ਹਰੇਕ ਸਕੂਲ ਵਿੱਚ ਬਣਦਾ ਬੁਨਿਆਦੀ ਵਿਕਾਸ ਅਗਲੇ ਕੁੱਝ ਸਮੇਂ ਵਿੱਚ ਮੁਕੰਮਲ ਕਰਵਾ ਲਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਕਰਵਾਉਣ। ਕਿਉਂਕਿ ਹੁਣ ਸਰਕਾਰੀ ਸਕੂਲਾਂ ਵਿੱਚ ਉੱਚ ਪੱਧਰ ਦੀ ਪੜ੍ਹਾਈ ਦੇ ਨਾਲ ਨਾਲ ਹੋਰ ਕਈ ਸਹੂਲਤਾਂ ਵੀ ਮਿਲਦੀਆਂ ਹਨ।
JiwanJotSavera