ਕਿਹਾ !ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੀ ਦਸ਼ਾ ਤੇ ਪੜ੍ਰਾਈ ਦੇ ਮਿਆਰ ਵਿੱਚ ਹੋ ਰਿਹੈ ਵਾਧਾ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਸਿਹਤ, ਸਿੱਖਿਆ ਆਦਿ ਮਹੱਤਵਪੂਰਨ ਖੇਤਰਾਂ ਵਿੱਚ ਮਿਸਾਲੀ ਕ੍ਰਾਂਤੀਆਂ ਲਿਆਂਦੀਆਂ ਜਾ ਰਹੀਆਂ ਹਨ। ਸਿੱਖਿਆ ਖੇਤਰ ਵਿੱਚ ਕਰੋੜਾਂ ਰੁਪਏ ਦੇ ਫੰਡ ਜਾਰੀ ਕਰਕੇ ਪੰਜਾਬ ਸਰਕਾਰ ਵੱਲੋਂ ਇਸ ਖੇਤਰ ਵਿੱਚ ਵੱਡੀ ਕ੍ਰਾਂਤੀ ਲਿਆਂਦੀ ਹੈ। ਹੁਣ ਸੂਬੇ ਦਾ ਹਰੇਕ ਸਕੂਲ ਆਧੁਨਿਕ ਹੋ ਰਿਹਾ ਹੈ। ਆਮ ਆਦਮੀ ਪਾਰਟੀ ਆਉਣ ਨਾਲ ਸੂਬੇ ਦੇ ਸਿੱਖਿਆ ਦੇ ਮਿਆਰ ਵਿੱਚ ਵੀ ਵਾਧਾ ਹੋਇਆ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਵੱਲੋਂ ਹਲਕਾ ਬਾਘਾਪੁਰਾਣਾ ਅਧੀਨ ਆਉਂਦੇ ਸਕੂਲ ਤਿੰਨ ਸਕੂਲਾਂ ਵਿੱਚ 15.68 ਲੱਖ ਰੁਪਏ ਦੇ ਵਿਕਾਸ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ। ਉਹਨਾਂ ਦੱਸਿਆ ਕਿ ਇਸ ਗ੍ਰਾਂਟ ਨਾਲ ਸਰਕਾਰੀ ਪ੍ਰਾਇਮਰੀ ਸਕੂਲ ਸੁਖਾਨੰਦ, ਸਰਕਾਰੀ ਪ੍ਰਾਇਮਰੀ ਸਕੂਲ ਢਿੱਲਵਾਂ, ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।

ਉਹਨਾਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ, ਉਹਨਾਂ ਦੇ ਮਾਪਿਆਂ ਅਤੇ ਸਕੂਲ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਹੁਣ ਕਿਸੇ ਵੀ ਸਰਕਾਰੀ ਸਕੂਲ ਵਿੱਚ ਕਿਸੇ ਵੀ ਪੱਖ ਤੋਂ ਕੋਈ ਵੀ ਕਮੀ ਨਹੀਂ ਰਹਿਣ ਦਿੱਤੀ ਜਾਵੇਗੀ। ਪਹਿਲਾਂ ਵੀ ਸਿੱਖਿਆ ਦੇ ਖੇਤਰ ਵਿੱਚ ਬਹੁਤ ਸਾਰੇ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ, ਹੁਣ ਵੀ ਕਰੋੜਾਂ ਰੁਪਏ ਦੇ ਫੰਡ ਜਾਰੀ ਕੀਤੇ ਗਏ ਹਨ ਅਤੇ ਭਵਿੱਖ ਵਿੱਚ ਵੀ ਸਕੂਲਾਂ ਦੀ ਨੁਹਾਰ ਬਦਲਣ ਦੇ ਯਤਨ ਜਾਰੀ ਰਹਿਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਯਤਨਾਂ ਸਦਕਾ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਅਤੇ ਸਿੱਖਿਆ ਦੇ ਮਿਆਰ ਵਿੱਚ ਵਾਧਾ ਹੋ ਰਿਹਾ ਹੈ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ।