ਕਿਹਾ !ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ
ਮੋਗਾ (ਕਮਲ) :- ਪੰਜਾਬ ਸਿੱਖਿਆ ਕ੍ਰਾਂਤੀ ਅਧੀਨ ਵਿਧਾਨ ਸਭਾ ਹਲਕਾ ਧਰਮਕੋਟ ਵਿਖੇ ਦੋ ਸਕੂਲਾਂ ਲਈ ਪੰਜਾਬ ਸਰਕਾਰ ਵੱਲੋਂ 41.09 ਲੱਖ ਰੁਪਏ ਜਾਰੀ ਕੀਤੇ ਗਏ ਹਨ। ਇਸ ਪੈਸੇ ਨਾਲ ਇਹਨਾਂ ਸਕੂਲਾਂ ਨੂੰ ਹੋਰ ਆਧੁਨਿਕ ਕੀਤਾ ਜਾਵੇਗਾ। ਇਹਨਾਂ ਦੋ ਸਕੂਲਾਂ ਦੀ ਸੂਚੀ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਅਗਵਾੜ ਕਾਲੂਕਾ, ਸਰਕਾਰੀ ਪ੍ਰਾਇਮਰੀ ਸਕੂਲ ਨੂਰਪੁਰ ਹਕੀਮਾਂ ਸ਼ਾਮਿਲ ਹਨ। ਇਹਨਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਅੱਜ ਹਲਕਾ ਧਰਮਕੋਟ ਦੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਵੱਲੋਂ ਕੀਤੀ ਗਈ। ਇਸ ਮੌਕੇ ਬੋਲਦਿਆਂ ਉਹਨਾਂ ਦੱਸਿਆ ਕਿ ਸੂਬੇ ਦੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰੇਕ ਉਸ ਦਿਸ਼ਾ ਵਿੱਚ ਮਿਸਾਲੀ ਕੰਮ ਕੀਤੇ ਜਾ ਰਹੇ ਹਨ ਜਿਹਨਾਂ ਨਾਲ ਪੰਜਾਬ ਦੇ ਲੋਕਾਂ ਦਾ ਭਲਾ ਹੋ ਸਕੇ। ਉਹਨਾਂ ਦੱਸਿਆ ਕਿ ਮਾਨ ਸਰਕਾਰ ਤੋਂ ਪਹਿਲਾਂ ਪ੍ਰਾਈਵੇਟ ਸਕੂਲਾਂ ਵਿੱਚ ਵਿਦਿਆਰਥੀ ਦਾਖਲਾ ਲੈਣ ਲਈ ਯਤਨ ਕਰਦੇ ਸਨ ਤਾਂ ਕਿ ਉਹਨਾਂ ਨੂੰ ਉਚ ਮਿਆਰ ਦੀ ਸਿੱਖਿਆ ਹਾਸਲ ਹੋ ਸਕੇ ਪ੍ਰੰਤੂ ਹੁਣ ਸਰਕਾਰ ਦੀ ਸੁਚੱਜੀ ਸੋਚ ਸਦਕਾ ਉੱਚ ਪੱਧਰੀ ਪੜ੍ਹਾਈ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਹੀ ਮੁਹੱਈਆ ਕਰਵਾਈ ਜਾ ਰਹੀ ਹੈ।


ਸਰਕਾਰੀ ਸਕੂਲਾਂ ਵਿੱਚ ਦਾਖਲਾ ਹੁਣ ਦੇ ਟਾਈਮ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਜਿਆਦਾ ਹੈ ਕਿਉਂਕਿ ਮਾਨ ਸਰਕਾਰ ਵੱਲੋਂ ਹਰ ਉੱਚ ਆਧੁਨਿਕ ਸੁਵਿਧਾ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਮੁਹੱਈਆ ਕਰਵਾਈ ਹੈ ਅਤੇ ਇਹ ਯਤਨ ਭਵਿੱਖ ਵਿੱਚ ਵੀ ਜਾਰੀ ਰੱਖੇ ਜਾਣਗੇ। ਉਹਨਾਂ ਕਿਹਾ ਕਿ ਪੰਜਾਬ ਸਰਕਾਕ ਦੇ ਯਤਨਾਂ ਸਦਕਾ ਅੱਜ ਸਿੱਖਿਆ ਦਾ ਖੇਤਰ ਬੁਲੰਦੀਆਂ ਨੂੰ ਛੂਹ ਰਿਹਾ ਹੈ। ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਨੇ ਸਿੱਖਿਆ ਦੇ ਖੇਤਰ ਵਿੱਚ ਕੋਈ ਵੀ ਮਿਸਾਲੀ ਕਾਰਜ ਨਾ ਕਰਕੇ ਬੱਚਿਆਂ ਨੂੰ ਮੁਢਲੀਆਂ ਸਹੂਲਤਾਂ ਤੋਂ ਵੀ ਵਾਂਝੇ ਰੱਖਿਆ ਸੀ। ਪੰਜਾਬ ਸਰਕਾਰ ਦਾ ਇਹ ਟੀਚਾ ਹੈ ਕਿ ਸੂਬੇ ਦੇ ਸਰਕਾਰੀ ਸਕੂਲ ਦੇਸ਼ ਦੇ ਉੱਚ ਪੱਧਰੀ ਸਕੂਲਾਂ ਦੀ ਗਿਣਤੀ ਵਿੱਚ ਆਉਣ। ਹੁਣ ਜਦੋਂ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਲਈ ਕਰੋੜਾਂ ਦੇ ਫੰਡ ਜਾਰੀ ਕੀਤੇ ਜਾ ਰਹੇ ਹਨ ਬੱਚਿਆ ਦੇ ਮਾਪਿਆਂ ਅਤੇ ਅਧਿਆਪਕਾਂ ਵਿੱਚ ਖੁਸ਼ੀ ਦੀ ਲਹਿਰ ਹੈ। ਮਾਪੇ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿੱਚ ਪੜ੍ਹਾ ਕੇ ਮਾਣ ਮਹਿਸੂਸ ਕਰ ਰਹੇ ਹਨ।