ਪੰਜਾਬ ਸਰਕਾਰ ਦੀ ਸੁਚੱਜੀ ਸੋਚ ਸਦਕਾ ਸਰਕਾਰੀ ਸਕੂਲ ਹੋ ਰਹੇ ਅਤਿ ਆਧੁਨਿਕ
ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਿੱਖਿਆ ਮੰਤਰੀ ਪੰਜਾਬ ਸ੍ਰ. ਹਰਜੋਤ ਸਿੰਘ ਬੈਂਸ ਦੇ ਸਹਿਯੋਗ ਨਾਲ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਮੋਗਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਪ੍ਰੀਤ ਨਗਰ ਮੋਗਾ ਵਿੱਚ 14.18 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-3 ਵਿੱਚ 11.55 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਸਾਧਾਂ ਵਾਲੀ ਬਸਤੀ ਵਿੱਚ 2.31 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਆਰੰਭ ਕਰਵਾਏ ਗਏ ਹਨ। ਇਹਨਾਂ 28.04 ਲੱਖ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤਾ। ਇਸ ਫੰਡ ਨਾਲ ਸਕੂਲ ਦੀ ਚਾਰਦਿਵਾਰੀ ਦੀ ਰਿਪੇਅਰ ਤੋਂ ਇਲਾਵਾ ਹੋਰ ਵੀ ਮਹੱਤਵਪੂਰਨ ਕਾਰਜ ਕਰਵਾਏ ਜਾਣਗੇ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਸ੍ਰ. ਬਲਜੀਤ ਸਿੰਘ ਚਾਨੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਮੰਜੂ ਭਾਰਦਵਾਜ ਤੇ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪਿਆਂ ਨੇ ਵੀ ਸ਼ਮੂਲੀਅਤ ਕੀਤੀ।

ਗੱਲਬਾਤ ਕਰਦਿਆਂ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਿਆ ਕੇ ਇਹਨਾਂ ਨੂੰ ਅਤਿ ਆਧੁਨਿਕ ਸਕੂਲ ਬਣਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ ਤੇ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ ਹੈ ਅਤੇ ਇਸ ਤੇ ਸੁਹਿਰਦਤਾ ਨਾਲ ਕੰਮ ਕਰ ਰਹੀ ਹੈ। ਇਸੇ ਲੜੀ ਤਹਿਤ ਅੱਜ ਸਰਕਾਰੀ ਸਕੂਲਾਂ ਦੇ ਵਿਕਾਸ ਲਈ ਕਰਵਾਏ ਜਾਣ ਵਾਲੇ ਕਾਰਜਾਂ ਦਾ ਉਦਘਾਟਨ ਕੀਤਾ ਗਿਆ ਹੈ, ਜਿਸ ਨਾਲ ਵਿਦਿਆਰਥੀਆਂ ਵਧੀਆ ਢੰਗ ਨਾਲ ਸਿੱਖਿਆ ਹਾਸਲ ਕਰ ਸਕਣਗੇ। ਸਰਕਾਰੀ ਦੀ ਸੁਚੱਜੀ ਸੋਚ ਸਦਕਾ ਅੱਜ ਸਰਕਾਰੀ ਸਕੂਲ ਅਤਿ ਆਧੁਨਿਕ ਹੋ ਰਹੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੈਂਟਰ ਹੈੱਡ ਟੀਚਰ ਮਨੂੰ ਸ਼ਰਮਾ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-1 ਸੁਨੀਤਾ ਨਾਰੰਗ, ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਮੋਗਾ-2 ਵਰਿੰਦਰ ਕੌਰ, ਜ਼ਿਲ੍ਹਾ ਕੋਰਆਰਡੀਨੇਟਰ ਮਨਮੀਤ ਸਿੰਘ ਰਾਏ, ਪ੍ਰੋਗਰਾਮ ਮੀਡੀਆ ਇੰਚਾਰਜ ਹਰਸ਼ ਕੁਮਾਰ ਗੋਇਲ, ਸਹਾਇਕ ਸਮਾਰਟ ਸਕੂਲ ਕੋਆਰਡੀਨੇਟਰ ਮਨਜੀਤ ਸਿੰਘ ਤੋਂ ਇਲਾਵਾ ਸਮੂਹ ਸੈਂਟਰ ਮੁਖੀ, ਹੈੱਡ ਟੀਚਰ, ਸਕੂਲ ਪ੍ਰਬੰਧਕੀ ਕਮੇਟੀ ਦੇ ਮੈਂਬਰ ਅਤੇ ਹੋਰ ਅਧਿਕਾਰੀ ਮੌਜੂਦ ਸਨ।ਜਗਦੀਸ਼ ਸ਼ਰਮਾ ਨਗਰ ਸੁਧਾਰ ਟਰੱਸਟੀ, ਪਿਆਰਾ ਸਿੰਘ ਬੱਧਨੀਂ ਜ਼ਿਲ੍ਹਾ ਸੈਕਟਰੀ ਆਮ ਆਦਮੀ ਪਾਰਟੀ, ਰੌਸ਼ਨ ਲਾਲ ਚਾਵਲਾ, ਪਿੰਟੂ ਗਿੱਲ, ਦਵਿੰਦਰ ਤਿਵਾੜੀ ਐਮ.ਸੀ, ਅਨਿਲ ਸ਼ਰਮਾ, ਨਰਿੰਦਰ ਕੌਰ ਐਚ.ਟੀ., ਵੀਨਾ ਰਾਣੀ ਆਦਿ ਸ਼ਾਮਿਲ ਸਨ।