ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤਾ ਮੰਡੀਆਂ ਦਾ ਦੌਰਾ

ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਦੀਆਂ ਸੁਣੀਆਂ ਮੁਸ਼ਕਿਲਾਂ ਕਿਹਾ! ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਹਰੇਕ ਪ੍ਰਬੰਧ ਮੁਕੰਮਲ

ਮੋਗਾ (ਕਮਲ) :- ਜ਼ਿਲ੍ਹਾ ਮੋਗਾ ਵਿੱਚ ਕਣਕ ਦੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅੱਜ ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਵੱਲੋਂ ਮੋਗਾ, ਧਰਮਕੋਟ ਤੇ ਬਾਘਾਪੁਰਾਣਾ ਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ੍ਰੀਮਤੀ ਗੀਤਾ ਬਿਸ਼ੰਭੂ ਤੋਂ ਇਲਾਵਾ ਵੱਖ ਵੱਖ ਏਜੰਸੀਆਂ ਦੇ ਨੁਮਾਇੰਦੇ ਅਤੇ ਹੋਰ ਵੀ ਅਧਿਕਾਰੀ ਹਾਜ਼ਰ ਸਨ। ਇਸ ਤੋਂ ਪਹਿਲਾਂ ਉਨ੍ਹਾਂ ਸਬੰਧਤ ਵਿਭਾਗਾਂ ਦੀ ਇੱਕ ਮੀਟਿੰਗ ਬੁਲਾ ਕੇ ਵੀ ਪ੍ਰਬੰਧਾਂ ਦਾ ਰੀਵਿਊ ਕੀਤਾ। ਡਿਪਟੀ ਕਮਿਸ਼ਨਰ ਵੱਲੋਂ ਉਕਤ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨਾਲ ਗੱਲਬਾਤ ਕਰਕੇ ਖ੍ਰੀਦ ਪ੍ਰਬੰਧਾਂ ਉੱਪਰ ਸੰਤੁਸ਼ਟੀ ਪ੍ਰਗਟਾਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਕਿਸਾਨਾਂ ਦੀ ਫ਼ਸਲ ਦੀ ਖ੍ਰੀਦ ਅਤੇ ਇਸਦੀ ਢੋਆ ਢੋਆਈ ਲਈ ਯੋਗ ਪ੍ਰਬੰਧ ਕੀਤੇ ਗਏ ਹਨ। ਕਿਸਾਨਾਂ ਨੂੰ ਫ਼ਸਲ ਦੀ ਅਦਾਇਗੀ ਵੀ 48 ਘੰਟਿਆਂ ਤੋਂ ਪਹਿਲਾਂ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪੂਰੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਖਰੀਦ ਪ੍ਰਕਿਰਿਆ ਸੁਚਾਰੂ ਤਰੀਕੇ ਨਾਲ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਕਿਸੇ ਵੀ ਤਰ੍ਹਾਂ ਮੰਡੀਆਂ ਵਿੱਚ ਪ੍ਰੇਸ਼ਾਨ ਨਾ ਹੋਣਾ ਪਵੇ। ਉਹਨਾਂ ਨੇ ਦੱਸਿਆ ਕਿ ਜ਼ਿਲ੍ਹਾ ਮੋਗਾ ਵਿੱਚ ਇਸ ਸਾਲ ਪਿਛਲੇ ਸਾਲ ਦੇ ਮੁਕਾਬਲੇ ਪ੍ਰਤੀ ਹੈਕਟੇਅਰ 56 ਕੁਇੰਟਲ ਤੋਂ ਵੱਧ ਕਣਕ ਦੀ ਪੈਦਾਵਾਰ ਹੋਣ ਦੀ ਸੰਭਾਵਨਾ ਹੈ।

ਪਿਛਲੇ ਸਾਲ ਇਹ ਪੈਦਾਵਾਰ ਪ੍ਰਤੀ ਹੈਕਟੇਅਰ 56 ਕੁਇੰਟਲ ਦਰਜ ਕੀਤੀ ਗਈ ਸੀ। ਚੱਲਦੇ ਮੌਸਮ ਨੂੰ ਦੇਖਦੇ ਹੋਏ ਸੰਭਾਵਨਾ ਹੈ ਕਿ ਮੰਡੀਆਂ ਵਿਚ ਨਵੀਂ ਕਣਕ ਦੀ ਆਮਦ ਇਕ ਹਫ਼ਤੇ ਤੱਕ ਹੋਵੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਲ੍ਹੇ ਦੀਆਂ ਕੁੱਲ 109 ਮੰਡੀਆਂ ਵਿੱਚ ਅੰਦਾਜ਼ਨ 735000 ਮੀਟਰਕ ਟਨ ਕਣਕ ਆਮਦ ਆਉਣ ਦੀ ਸੰਭਾਵਨਾ ਹੈ। ਜਿਸ ਲਈ ਸਮੂਹ ਖਰੀਦ ਏਜੰਸੀਆਂ ਵਿਚਕਾਰ ਇਹਨਾਂ ਮੰਡੀਆਂ ਦੀ ਅਲਾਟਮੈਂਟ ਕਰ ਦਿੱਤੀ ਗਈ ਹੈ। ਸਮੂਹ ਖਰੀਦ ਏਜੰਸੀਆਂ ਕੋਲ ਲੋੜੀਂਦੀ ਮਾਤਰਾ ਵਿੱਚ ਬਾਰਦਾਨਾ / ਗੱਠਾਂ ਉਪਲੱਬਧ ਹਨ। ਵਿਭਾਗ ਵੱਲੋਂ 2425 ਰੁਪਏ ਪ੍ਰਤੀ ਕੁਇੰਟਲ ਮੁੱਲ ਨਿਰਧਾਰਿਤ ਕੀਤਾ ਗਿਆ ਹੈ। ਜ਼ਿਲ੍ਹਾ ਖੁਰਾਕ ਅਤੇ ਸਪਲਾਈ ਕੰਟਰੋਲਰ ਸ਼੍ਰੀਮਤੀ ਗੀਤਾ ਬਿਸ਼ੰਭੁ ਨੇ ਦੱਸਿਆ ਕਿ ਕਣਕ ਦੀ ਸਰਕਾਰੀ ਖਰੀਦ ਲਈ ਜ਼ਿਲ੍ਹਾ ਮੋਗਾ ਵਿੱਚ 109 ਸਰਕਾਰੀ ਖਰੀਦ ਕੇਂਦਰ ਨਿਰਧਾਰਤ ਕੀਤੇ ਗਏ ਹਨ। ਜਿੰਨਾ ਵਿੱਚ ਖਰੀਦ ਪ੍ਰਬੰਧ ਮੁਕੰਮਲ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਸੁੱਕੀ ਕਣਕ ਮੰਡੀਆਂ ਵਿੱਚ ਲਿਆਉਣ ਦੀ ਅਪੀਲ ਕਰਦਿਆਂ ਕਿਹਾ ਕਿ ਕਣਕ ਵਿੱਚ 12 ਫੀਸਦੀ ਤੋਂ ਵੱਧ ਨਮੀ ਨਹੀਂ ਹੋਣੀ ਚਾਹੀਦੀ। ਉਹਨਾਂ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਦੀ ਵੀ ਅਪੀਲ ਕੀਤੀ।

Check Also

युद्ध नशे के विरुद्ध ’; युवाओं को किताबों से जोड़ने के लिए जिले में 2 करोड़ रुपये से अधिक की लागत से बनेगी लाइब्रेरिया

डिप्टी कमिश्नर ने संबंधित अधिकारियों को निर्माण कार्य शीघ्र पूरा करने के दिए निर्देश जालंधर …

Leave a Reply

Your email address will not be published. Required fields are marked *



Fatal error: Uncaught TypeError: call_user_func_array(): Argument #1 ($callback) must be a valid callback, function "wp_print_speculation_rules" not found or invalid function name in /home/jiwanjotsavera.com/public_html/wp-includes/class-wp-hook.php:324 Stack trace: #0 /home/jiwanjotsavera.com/public_html/wp-includes/class-wp-hook.php(348): WP_Hook->apply_filters() #1 /home/jiwanjotsavera.com/public_html/wp-includes/plugin.php(517): WP_Hook->do_action() #2 /home/jiwanjotsavera.com/public_html/wp-includes/general-template.php(3208): do_action() #3 /home/jiwanjotsavera.com/public_html/wp-content/themes/sahifa/footer.php(34): wp_footer() #4 /home/jiwanjotsavera.com/public_html/wp-includes/template.php(810): require_once('...') #5 /home/jiwanjotsavera.com/public_html/wp-includes/template.php(745): load_template() #6 /home/jiwanjotsavera.com/public_html/wp-includes/general-template.php(92): locate_template() #7 /home/jiwanjotsavera.com/public_html/wp-content/themes/sahifa/single.php(121): get_footer() #8 /home/jiwanjotsavera.com/public_html/wp-includes/template-loader.php(106): include('...') #9 /home/jiwanjotsavera.com/public_html/wp-blog-header.php(19): require_once('...') #10 /home/jiwanjotsavera.com/public_html/index.php(17): require('...') #11 {main} thrown in /home/jiwanjotsavera.com/public_html/wp-includes/class-wp-hook.php on line 324