ਪਰਾਲੀ ਦੀ ਸਾਂਭ ਸੰਭਾਲ ਸਬੰਧੀ ਮਸ਼ੀਨਾਂ ਤੇ ਸਬਸਿਡੀ ਲਈ 12 ਮਈ ਤੱਕ ਬਿਨੈਪੱਤਰਾਂ ਦੀ ਮੰਗ

ਕਸਟਮ ਹਾਈਰਿੰਗ ਸੈਂਟਰ ਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਮੰਗੀਆਂ ਅਰਜੀਆਂ-ਮੁੱਖ ਖੇਤੀਬਾੜੀ ਅਫ਼ਸਰ

ਮੋਗਾ (ਕਮਲ) :- ਪੰਜਾਬ ਸਰਕਾਰ ਕਿਸਾਨਾਂ ਨੂੰ ਖੇਤੀਬਾੜੀ ਦੀਆਂ ਆਧੁਨਿਕ ਮਸ਼ੀਨਾਂ ਭਾਰੀ ਸਬਸਿਡੀ ਉਪਰ ਮੁਹੱਈਆ ਕਰਵਾ ਰਹੀ ਹੈ ਜਿਸ ਨਾਲ ਫਸਲ ਦੀ ਪਰਾਲੀ ਨੂੰ ਅੱਗ ਲਗਾਉਣ ਤੋਂ ਬਿਨਾਂ ਹੀ ਅਗਲੀ ਫਸਲ ਦੀ ਖੇਤੀ ਸੰਭਵ ਹੋ ਸਕਦੀ ਹੈ ਅਤੇ ਇਸ ਨਾਲ ਕਿਸਾਨ ਦੀ ਜੇਬ ਉਪਰ ਵੀ ਕੋਈ ਬਹੁਤਾ ਬੋਝ ਨਹੀਂ ਪੈਂਦਾ। ਇਹ ਮਸ਼ੀਨਾਂ ਕਿਸਾਨਾਂ ਨੂੰ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿੱਚ ਮਿਲਾ ਕੇ ਵਾਤਾਵਰਨ ਪੱਖੀ ਤੇ ਆਧੁਨਿਕ ਖੇਤੀਬਾੜੀ ਦੇ ਯੋਗ ਬਣਾਉਂਦੀਆਂ ਹਨ। ਸਬਸਿਡੀ ਵਾਲੀਆਂ ਇਹਨਾਂ ਮਸ਼ੀਨਾਂ ਦਾ ਵੱਧ ਤੋਂ ਵੱਧ ਕਿਸਾਨ ਲਾਹਾ ਪ੍ਰਾਪਤ ਕਰ ਸਕਣ ਅਤੇ ਸੂਬੇ ਵਿੱਚ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਵਿੱਚ ਗਿਰਾਵਟ ਲਿਆਂਦੀ ਜਾ ਸਕੇ ਇਸ ਲਈ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਕਿਸਾਨਾਂ ਨੂੰ ਖੇਤੀਬਾੜੀ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com, ਤੇ ਅਰਜੀਆਂ ਦੀ ਮੰਗ ਕੀਤੀ ਹੈ। ਵਿਭਾਗ ਵੱਲੋਂ ਪਰਾਲੀ ਸਾਂਭਣ ਲਈ ਵਰਤੀਆਂ ਜਾਣ ਵਾਲੀਆਂ ਮਸ਼ੀਨਾਂ ਸਬਸਿਡੀ ਤੇ ਉਪਲੱਬਧ ਕਰਵਾਉਣ ਲਈ ਆਨਲਾਈਨ ਪੋਰਟਲ www.agrimachinerypb.com ਰਾਹੀਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਇਹ ਅਰਜੀਆਂ 22 ਅਪ੍ਰੈਲ ਤੋਂ 12 ਮਈ, 2025 ਤੱਕ ਦਿੱਤੀਆਂ ਜਾ ਸਕਦੀਆਂ ਹਨ। ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਹਨਾਂ ਮਸ਼ੀਨਾਂ ਵਿੱਚ ਸੁਪਰ ਐਸ.ਐਮ.ਐਸ, ਹੈਪੀ ਸੀਡਰ, ਸੁਪਰ ਸੀਡ, ਸਰਫੇਸ ਸੀਡਨ, ਸਮਾਰਟ ਸੀਡਰ, ਜੀਰੋ ਟਿੱਲ ਡਰਿੱਲ, ਬੇਲਰ, ਰੇਕ, ਸ਼ਰੱਬ ਮਾਸਟਰ/ ਰੋਟਰੀ ਸਲੈਸ਼ਰ, ਪੈਡੀ ਸਟਰਾਣ ਚੌਪਰ/ਸ਼ਰੈਡਰ/ਮਲਚਰ, ਕਰਾਪ ਰੀਪਰ, ਉਲਟਾਵੇਂ ਪਲਾਓ ਆਦਿ ਸ਼ਾਮਿਲ ਹਨ। ਉਹਨਾਂ ਅੱਗੇ ਦੱਸਿਆ ਕਿ ਕਸਟਮ ਹਾਈਰਿੰਗ ਸੈਂਟਰ ਅਤੇ ਪੈਡੀ ਸਪਲਾਈ ਚੇਨ ਸੈਂਟਰ ਸਥਾਪਿਤ ਕਰਨ ਲਈ ਵੀ ਵਿਭਾਗ ਵੱਲੋਂ ਅਰਜੀਆਂ ਦੀ ਮੰਗ ਕੀਤੀ ਜਾਂਦੀ ਹੈ। ਸਬਸਿਡੀ ਦੀ ਦਰ ਸਕੀਮ ਦੀਆਂ ਹਦਾਇਤਾਂ ਅਨੁਸਾਰ ਹੋਵੇਗੀ ਸਬਸਿਡੀ ਲੈਣ ਦੇ ਚਾਹਵਾਨ ਕਿਸਾਨ ਮਿਤੀ 12 ਮਈ 2025 ਤੱਕ ਸ਼ਾਮ 5 ਵਜੇ ਤੱਕ ਆਪਣੀਆਂ ਅਰਜੀਆਂ ਆਨਲਾਈਨ ਪੋਰਟਲ ਤੇ ਦੇ ਸਕਦੇ ਹਨ। ਵਧੇਰੇ ਜਾਣਕਾਰੀ ਲਈ ਵਿਭਾਗ ਦੀ ਵੈਬਸਾਈਟ ਜਾਂ ਆਪਣੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਧਿਕਾਰੀ ਨਾਲ ਸੰਪਰਕ ਕੀਤਾ ਜਾ ਸਕਦਾ ਹੈ।

Check Also

ਪਹਿਲੀਆਂ ਸਰਕਾਰਾਂ ਵਾਂਗ ਪੈਸੇ ਵੱਟੇ ਅਹੁਦੇ ਨਹੀਂ, ਆਮ ਆਦਮੀ ਪਾਰਟੀ ਮਿਹਨਤੀ ਤੇ ਅਣਥੱਕ ਆਮ ਘਰਾਂ ਦੇ ਵਰਕਰਾਂ ਨੂੰ ਦੇ ਰਹੀ ਅਹੁਦੇ- ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ

ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਚ ਮਾਰਕੀਟ ਕਮੇਟੀ ਦੇ ਨਵਨਿਯੁਕਤ ਚੇਅਰਮੈਨ ਸ੍ਰ ਮਨਦੀਪ …

Leave a Reply

Your email address will not be published. Required fields are marked *