ਵਿਧਾਇਕ ਨਿਹਾਲ ਸਿੰਘ ਵਾਲਾ ਮਨਜੀਤ ਸਿੰਘ ਬਿਲਾਸਪੁਰ ਨੇ 31.4 ਲੱਖ ਰੁਪਏ ਦੇ ਸਕੂਲੀ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ੍ਹ ਵਚਨਬੱਧ-ਮਨਜੀਤ ਸਿੰਘ ਬਿਲਾਸਪੁਰ

ਮੋਗਾ (ਕਮਲ) :- ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਅਧੀਨ ਨਿੱਤ ਦਿਨ ਸਰਕਾਰੀ ਸਕੂਲਾਂ ਦੀ ਨੁਹਾਰ ਬਦਲਣ ਲਈ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ। ਹਲਕਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਸਰਕਾਰੀ ਸੀਨੀਅਰ ਸੈਕੰਡਰੀ ਬੁੱਟਰ ਲੜਕੇ ਤੇ ਲੜਕੀਆਂ ਦੋਨਾਂ ਸਕੂਲਾਂ ਵਿੱਚ 31.4 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅੱਜ ਨਿਹਾਲ ਸਿੰਘ ਵਾਲਾ ਦੇ ਹਲਕਾ ਵਿਧਾਇਕ ਸ੍ਰ. ਮਨਜੀਤ ਸਿੰਘ ਬਿਲਾਸਪੁਰ ਵੱਲੋਂ ਕੀਤਾ ਗਿਆ। ਇਹਨਾਂ ਸਕੂਲਾਂ ਵਿੱਚ ਚਾਰਦਿਵਾਰੀ, ਸਾਇੰਸ ਲੈਬ, ਆਧੁਨਿਕ ਕਮਰੇ ਆਦਿ ਬਣਾਏ ਜਾ ਰਹੇ ਹਨ। ਇਹਨਾਂ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਅਤੇ ਉਹ ਹਰੇਕ ਅਜਿਹੇ ਖੇਤਰ ਵਿੱਚ ਮਿਸਾਲੀ ਕੰਮ ਰਹੀ ਹੈ।

ਜਿਸ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਫਾਇਦਾ ਹੋ ਸਕੇ। ਉਹਨਾਂ ਦੱਸਿਆ ਕਿ ਸਰਕਾਰੀ ਸਕੂਲਾਂ ਦੀ ਦਸ਼ਾ ਸੁਧਾਰਨ ਲਈ ਪੰਜਾਬ ਸਰਕਾਰ ਦ੍ਰਿੜ ਵਚਨਬੱਧ ਹੈ। ਉਹਨਾਂ ਦੱਸਿਆ ਕਿ ਪਹਿਲੀਆਂ ਸਰਕਾਰਾਂ ਵੱਲੋਂ ਸਕੂਲਾਂ ਨੂੰ ਆਧੁਨਿਕ ਦਿਸ਼ਾ ਵੱਲ ਤਾਂ ਕੀ ਲਿਜਾਣਾ ਸੀ ਸਗੋਂ ਸਕੂਲ ਦੀਆਂ ਚਾਰਦਿਵਾਰੀਆਂ ਵੱਲ ਵੀ ਧਿਆਨ ਨਹੀਂ ਦਿੱਤਾ ਗਿਆ ਹੁਣ ਆਮ ਆਦਮੀ ਪਾਰਟੀ ਦੀ ਸਰਕਾਰ ਸਕੂਲਾਂ ਦੀਆਂ ਚਾਰਦਿਵਾਰੀਆਂ ઠਤੋਂ ਲੈ ਕੇ ਸਕੂਲ ਦੇ ਹਰ ਉਹ ਵਿਕਾਸ ਕਾਰਜ ਕਰ ਰਹੀ ਹੈ ਜਿਸ ਨਾਲ ਸਕੂਲ ਅਤਿ ਆਧੁਨਿਕ ਸ਼੍ਰੇਣੀ ਵਿੱਚ ਆ ਸਕਣ। ઠਸਰਕਾਰੀ ਸਕੂਲਾਂ ਦੀ ਰੂਪ ਰੇਖਾ ਤੇ ਸਿੱਖਿਆ ਦੇ ਮਿਆਰ ਦਾ ਗ੍ਰਾਫ ਬਹੁਤ ਉੱਚਾ ਚੁੱਕਿਆ ਗਿਆ ਹੈ ਅਤੇ ਇਸ ਸਬੰਧੀ ਯਤਨ ਆਉਣ ਵਾਲੇ ਦਿਨਾਂ ਵਿੱਚ ਜਾਰੀ ਰਹਿਣਗੇ। ਉਹਨਾਂ ਅਧਿਆਪਕਾਂ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਸਰਕਾਰ ਸਿੱਖਿਆ ਖੇਤਰ ਵਿੱਚ ਮਿਸਾਲੀ ਕ੍ਰਾਂਤੀਆਂ ઠਲਿਆ ਰਹੀ ਹੈ ਉਹ ਵੀ ਆਪਣੀ ਨਿੱਜੀ ਜਿੰਮੇਵਾਰੀ ਸਮਝ ਕੇ ਸਿੱਖਿਆ ਦੇ ਖੇਤਰ ਨੂੰ ਹੋਰ ਬੁਲੰਦੀਆਂ ਵੱਲ ਲਿਜਾਣ ਲਈ ਪੰਜਾਬ ਸਰਕਾਰ ਦਾ ਸਾਥ ਦੇਣ। ਵਿਧਾਇਕ ਨੇ ਦੱਸਿਆ ਕਿ ਸਰਕਾਰੀ ਸਕੂਲਾਂ ਵਿੱਚ ਦਾਖਲੇ ਦਾ ਗ੍ਰਾਫ ਵੀ ਦਿਨ ਪ੍ਰਤੀ ਦਿਨ ਵਧ ਰਿਹਾ ਹੈ, ਕਿਉਂਕਿ ਉੱਚ ਦਰਜੇ ਦੀਆਂ ਸਹੂਲਤਾਂ ਸਰਕਾਰੀ ਸਕੂਲਾਂ ਵਿੱਚ ਪੰਜਾਬ ਸਰਕਾਰ ਵੱਲੋਂ ਮੁਹੱਈਆ ਕਰਵਾ ਦਿੱਤੀਆਂ ਗਈਆਂ ਹਨ।

Check Also

भारत के साथ राफ्ता कायम न कर के पाकिस्तान ने जता दिया कि पहलगाम नरसंहार में उसी का हाथ – सुशील रिंकू

जालंधर (अरोड़ा) :- भाजपा के वरिष्ठ नेता और पूर्व सांसद सुशील रिंकू ने कहा है …

Leave a Reply

Your email address will not be published. Required fields are marked *