ਅੰਮ੍ਰਿਤਸਰ (ਪ੍ਰਦੀਪ) :- ਖਾਲਸਾ ਕਾਲਜ ਦੇ ਰਾਜਨੀਤੀ ਸ਼ਾਸਤਰ ਅਤੇ ਲੋਕ ਪ੍ਰਕਾਸ਼ਨ ਵਿਭਾਗ ਅਤੇ ਵਿਭਾਗ ਦੀ ਵਿਦਿਆਰਥੀ ਐਸੋਸੀਏਸ਼ਨ ਵੱਲੋਂ ਸਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨਾਲ ਰੁਬਰੂ ਹੁੰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨੇ ਕਿਹਾ ਕਿ ਰਾਜਨੀਤੀ ਸ਼ਾਸਤਰ ਦਾ ਵਿਸ਼ਾ ਸਮਾਜਿਕ ਬ੍ਰਿਤਾਂਤ ਸਿਰਜਣਾ ਵਿੱਚ ਮੁੱਖ ਭੂਮਿਕਾ ਨਿਭਾਉਂਦਾ ਹੈ। ਵਿਭਾਗ ਦੇ ਮੁੱਖੀ ਪ੍ਰੋ. ਜਸਪ੍ਰੀਤ ਕੌਰ ਵੱਲੋਂ ਮੁੱਖ ਮਹਿਮਾਨ ਡਾ. ਸਤਨਾਮ ਸਿੰਘ ਦਿਉਲ, ਮੁੱਖੀ ਰਾਜਨੀਤੀ ਸ਼ਾਸਤਰ ਵਿਭਾਗ ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਨੂੰ ਰਸਮੀ ਤੌਰ ਤੇ ਜੀ ਆਇਆ ਕਿਹਾ ਗਿਆ। ਇਸ ਸਮਾਗਮ ਦੇ ਪਹਿਲੇ ਪੜਾਅ ਵਿੱਚ ਅੰਤਰਵਿਭਾਗੀ ਭਾਸ਼ਣ ਪ੍ਰਤਿਯੋਗਤਾ ਕਰਵਾਈ ਗਈ ਜਿਸ ਦੇ ਜੇਤੂ ਵਿਦਿਆਰਥੀਆਂ ਨੂੰ ਇਸ ਮੁਕਾਬਲੇ ਦੇ ਜੱਜਾਂ ਡਾ. ਸੁਰਜੀਤ ਕੌਰ, ਮੁਖੀ ਹਿੰਦੀ ਵਿਭਾਗ ਅਤੇ ਡਾ. ਹਰਬਿਲਾਸ ਸਿੰਘ ਰੰਧਾਵਾ ਰਾਜਨੀਤੀ ਸ਼ਾਸਤਰ ਵਿਭਾਗ ਨੇ ਇਨਾਮ ਭੇਂਟ ਕੀਤੇ। ਇਸ ਸਮਾਗਮ ਦੇ ਦੂਜੇ ਪੜਾਅ ਵਿੱਚ “ਰਾਜਨੀਤੀ ਸ਼ਾਸਤਰ: ਮਹੱਤਤਾ ਅਤੇ ਮੌਕੇ” ਦੇ ਵਿਸ਼ੇ ਤੇ ਇਕ ਗੈਸਟ ਲੈਕਚਰ ਕਰਵਾਇਆ ਗਿਆ। ਜਿਸ ਵਿੱਚ ਪ੍ਰੋ. ਸਤਨਾਮ ਸਿੰਘ ਦਿਉਲ ਨੇ ਮੁੱਖ ਬੁਲਾਰੇ ਵਜੋਂ ਆਪਣੇ ਵਿਚਾਰ ਪੇਸ਼ ਕੀਤੇ।


ਉਨ੍ਹਾਂ ਨੇ ਕਿਹਾ ਕਿ ਇਸ ਵਿਸ਼ੇ ਵਿੱਚ ਡਿਗਰੀ ਪ੍ਰਾਪਤ ਕਰਨ ਤੋਂ ਬਾਅਦ ਵਿਦਿਆਰਥੀ ਮੁਕਾਬਲੇ ਦੀਆਂ ਪ੍ਰੀਖਿਆਵਾਂ ਵਿੱਚ ਅਸਾਨੀ ਨਾਲ ਸਫਲ ਹੋ ਸਕਦੇ ਹਨ। ਇਸ ਤੋਂ ਇਲਾਵਾ ਇਸ ਵਿਸ਼ੇ ਨਾਲ ਸੰਬੰਧਿਤ ਅਧਿਆਪਨ ਦੇ ਖੇਤਰ ਵਿੱਚ ਵੀ ਬਹੁਤ ਸਾਰੇ ਮੌਕੇ ਉਪਲਬੱਧ ਹਨ। ਅੰਤ ਵਿੱਚ ਕਾਲਜ ਦੇ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ, ਮੁੱਖ ਮਹਿਮਾਨ ਡਾ. ਸਤਿਨਾਮ ਸਿੰਘ ਦਿਉਲ, ਵਿਭਾਗ ਦੇ ਮੁਖੀ, ਸਟੂਡੈਂਟ ਐਸੋਸੀਏਸ਼ਨ ਦੇ ਕੋ-ਕਨਵੀਨਰ ਡਾ: ਦਵਿੰਦਰ ਕੌਰ ਅਤੇ ਹੋਰ ਅਧਿਆਪਿਕਾ ਵੱਲੋਂ ਵਿਦਿਆ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਮੱਲਾਂ ਮਾਰਨ ਵਾਲੇ ਵਿਦਿਆਰਥੀਆਂ ਅਤੇ ਐਸੋਸੀਏਸ਼ਨ ਦੇ ਮੈਂਬਰ ਵਿਦਿਆਰਥੀਆ ਨੂੰ ਇਨਾਮ ਵੰਡੇ ਗਏ। ਡਾ. ਦਵਿੰਦਰ ਸਿੰਘ, ਰਜਿਸਟਰਾਰ ਖਾਲਸਾ ਕਾਲਜ ਨੇ ਆਏ ਹੋਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਡਾ. ਸੁਖਜੀਤ ਸਿੰਘ, ਡਾ. ਗੁਰਵੇਲ ਸਿੰਘ ਮੱਲ੍ਹੀ, ਡਾ. ਬਲਜੀਤ ਸਿੰਘ ਅਤੇ ਵਿਭਾਗ ਦੇ ਹੋਰ ਅਧਿਆਪਕ ਮੌਜੂਦ ਸਨ।