ਕਿਹਾ! ਪੰਜਾਬ ਸਰਕਾਰ ਦੇ ਸਖ਼ਤ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਤਹਿ ਸਮਾਂ ਸੀਮਾਂ ਵਿੱਚ ਖਰੀਦਿਆ ਜਾ ਰਿਹਾ
ਮੋਗਾ (ਕਮਲ) :- ਜ਼ਿਲ੍ਹੇ ਵਿੱਚ ਕਣਕ ਦੀ ਖਰੀਦ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਤੇਜ਼ੀ ਨਾਲ ਚੱਲ ਰਹੀ ਹੈ ਅਤੇ ਹੁਣ ਤੱਕ ਮੰਡੀਆਂ ਵਿੱਚ ਆਈ 621383 ਮੀਟਰਕ ਟਨ ਕਣਕ ਵਿੱਚੋਂ ਵੱਖ-ਵੱਖ ਖਰੀਦ ਏਜੰਸੀਆਂ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 607801 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ ਮੰਡੀਆਂ ਵਿੱਚ ਕੁੱਲ ਆਈ ਕਣਕ ਵਿਚੋਂ 98 ਫ਼ੀਸਦੀ ਦੀ ਖਰੀਦ ਕੀਤੀ ਜਾ ਚੁੱਕੀ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾ ਨੇ ਦੱਸਿਆ ਕਿ ਖਰੀਦ ਏਜੰਸੀਆਂ ਵੱਲੋਂ ਖਰੀਦੀ ਗਈ ਕਣਕ ਦੀ ਅਦਾਇਗੀ ਵਜੋਂ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ 1331.56 ਕਰੋੜ ਰੁਪਏ ਜਮ੍ਹਾਂ ਕਰਵਾਏ ਗਏ ਹਨ। ਉਹਨਾਂ ਦੱਸਿਆ ਕਿ ਮੰਡੀਆਂ ਵਿੱਚ ਖਰੀਦੀ ਗਈ ਕੁੱਲ ਕਣਕ ਵਿੱਚੋਂ ਪਨਗ੍ਰੇਨ ਵੱਲੋਂ 193567 ਮੀਟਰਕ ਟਨ, ਮਾਰਕਫੈੱਡ ਵੱਲੋਂ 169171 ਮੀਟਰਕ ਟਨ, ਪਨਸਪ ਵੱਲੋਂ 137795 ਮੀਟਰਕ ਟਨ, ਵੇਅਰ ਹਾਊਸ ਵੱਲੋਂ 100640 ਮੀਟਰਕ ਟਨ ਤੇ ਪ੍ਰਾਈਵੇਟ ਵਪਾਰੀਆਂ ਵੱਲੋਂ 6628 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਹੈ। ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਲਈ ਬਾਰਦਾਨਾ, ਆਦਿ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ ਅਤੇ ਮੰਡੀਆਂ ਵਿੱਚ ਕਿਸਾਨਾਂ ਦੀ ਸਹੂਲਤ ਲਈ ਪੀਣ ਵਾਲੇ ਸਾਫ ਸੁਥਰੇ ਪਾਣੀ, ਬਿਜਲੀ, ਬੈਠਣ ਲਈ ਛਾਂਦਾਰ ਜਗ੍ਹਾਂ ਤੇ ਸਾਫ ਸੁਥਰੇ ਪਖਾਨਿਆਂ ਦੇ ਪ੍ਰਬੰਧ ਕੀਤੇ ਗਏ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੇ ਸਖ਼ਤ ਦਿਸ਼ਾ ਨਿਰਦੇਸ਼ਾਂ ਤਹਿਤ ਹਰੇਕ ਕਿਸਾਨ ਦੀ ਫ਼ਸਲ ਦਾ ਦਾਣਾ ਦਾਣਾ ਤਹਿ ਸਮਾਂ ਸੀਮਾਂ ਵਿੱਚ ਖਰੀਦਿਆ ਜਾ ਰਿਹਾ ਹੈ।