Breaking News

ਉਸਾਰੀ ਦੇ ਕੰਮਾਂ ਵਿੱਚ ਵਰਤਿਆ ਜਾਣ ਵਾਲਾ ਸਮਾਨ ਮਿੱਟੀ, ਰੇਤਾ, ਬੱਜਰੀ, ਸੀਮੇਂਟ ਆਦਿ ਨੂੰ ਬਿਨ੍ਹਾਂ ਢਕੇ ਆਵਾਜਾਈ ਕਰਨ ਤੇ ਪੂਰਨ ਰੋਕ

ਸੜਕੀ ਦੁਰਘਟਨਾਵਾਂ ਰੋਕਣ ਲਈ ਪਾਬੰਦੀ ਆਦੇਸ਼ ਕੀਤੇ ਜਾਰੀ- ਜ਼ਿਲ੍ਹਾ ਮੈਜਿਸਟ੍ਰੇਟ ਸਾਗਰ ਸੇਤੀਆ

ਮੋਗਾ (ਕਮਲ) :- ਆਮ ਤੌਰ ਤੇ ਵੇਖਣ ਵਿੱਚ ਆਉਂਦਾ ਹੈ ਕਿ ਵੱਖ-ਵੱਖ ਵਿਅਕਤੀਆਂ ਵੱਲੋਂ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢਕੇ ਟਰੈਕਟਰ, ਟਰਾਲੀ, ਟਿੱਪਰਾਂ ਜਾਂ ਹੋਰ ਵਾਹਨਾਂ ਰਾਹੀਂ ਵੱਖ-ਵੱਖ ਸਥਾਨਾਂ ਤੇ ਲਿਜਾਇਆ ਜਾਂਦਾ ਹੈ। ਇਸ ਆਵਾਜਾਈ ਦੌਰਾਨ ਬਰੀਕ ਸਮਾਨ ਸੜਕ ਤੇ ਆਵਾਜਾਈ ਕਰਨ ਵਾਲੇ ਵਿਅਕਤੀਆਂ ਦੀਆਂ ਅੱਖਾਂ ਵਿੱਚ ਪੈ ਜਾਂਦਾ ਹੈ, ਜਿਸ ਨਾਲ ਸੜਕਾਂ ਤੇ ਦੁਰਘਟਨਾਵਾਂ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਜਿਸ ਨਾਲ ਵਿਅਕਤੀਆਂ ਦਾ ਜਾਨੀ ਨੁਕਸਾਨ ਵੀ ਹੋ ਜਾਂਦਾ ਹੈ। ਉਕਤ ਦੇ ਮੱਦੇਨਜਰ ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਘਤਾ-2023 ਦੀ ਧਾਰਾ-163 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ਵਿੱਚ ਉਸਾਰੀ ਦੇ ਕੰਮਾਂ ਵਿੱਚ ਵਰਤੋਂ ਆਉਣ ਵਾਲਾ ਸਮਾਨ ਜਿਵੇਂ ਕਿ ਮਿੱਟੀ, ਰੇਤਾ, ਬੱਜਰੀ, ਸੀਮੇਂਟ, ਇੱਟਾਂ ਆਦਿ ਨੂੰ ਬਿਨ੍ਹਾਂ ਢੱਕੇ ਆਵਾਜਾਈ ਕਰਨ ਤੇ ਪੂਰਨ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਆਦੇਸ਼ 8 ਜੁਲਾਈ, 2025 ਤੱਕ ਲਾਗੂ ਰਹਿਣਗੇ।

About admin

Check Also

कैम्ब्रिज से राष्ट्रपति भवन तक: बाल दिवस की पूर्व संध्या पर विद्यार्थियों को मिला राष्ट्रपति भवन आने का प्रतिष्ठित निमंत्रण

जालंधर (अरोड़ा) :- एच.आर.भाटिया एजुकेशन सोसाइटी के तत्वावधान में संचालित कैम्ब्रिज इंटरनेशनल स्कूल (को-एड), जालंधर …

Leave a Reply

Your email address will not be published. Required fields are marked *