ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡਾਂ ਦੇ ਲੋਕਾਂ ਨੂੰ ਨਸ਼ਾ ਮੁਕਤੀ ਯਾਤਰਾ ਅਧੀਨ ਕੀਤਾ ਜਾਗਰੂਕ
ਮੋਗਾ (ਕਮਲ) :- ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਨਸ਼ਾ ਮੁਕਤੀ ਯਾਤਰਾ ਦੌਰਾਨ ਮੋਗਾ ਹਲਕੇ ਦੇ ਵਾਰਡ ਨੰਬਰ 50, ਕੋਕਰੀ ਹੇਰਾਂ, ਧੱਲੇਕੇ, ਕੋਕਰੀ ਕਲਾਂ, ਰੱਤੀਆਂ, ਕੋਕਰੀ ਫੂਲਾ ਸਿੰਘ ਵਿਚ ਲੋਕਾਂ ਨੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ ਹੇਠ ਨਸ਼ਿਆਂ ਖਿਲਾਫ ਮਿਲ ਕੇ ਜੰਗ ਲੜਨ ਦਾ ਪ੍ਰਣ ਲਿਆ। ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ ਨੇ ਕਿਹਾ ਕਿ ਨਸ਼ਿਆਂ ਦੇ ਖਾਤਮੇ ਲਈ ਸੂਬਾ ਸਰਕਾਰ ਦੀ ਇਹ ਅਜਿਹੀ ਪਹਿਲ ਕਦਮੀ ਹੈ ਜਿਸ ਰਾਹੀਂ ਲੋਕਾਂ ਨਾਲ ਸਿੱਧਾ ਰਾਬਤਾ ਰੱਖਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਸੂਬੇ ਵਿਚੋਂ ਨਸ਼ਿਆਂ ਦਾ ਮੁਕੰਮਲ ਖਾਤਮਾ ਕਰਨ ਵਿੱਚ ਵੱਡੇ ਪੱਧਰ ਉੱਤੇ ਮੱਦਦ ਮਿਲ ਰਹੀ ਹੈ।



ਡਾ. ਅਮਨਦੀਪ ਕੌਰ ਅਰੋੜਾ ਨੇ ਪਿੰਡਾਂ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਨਸ਼ਾ ਛੁਡਵਾਉਣ ਲਈ ਉਹਨਾਂ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਲਿਆਂਦਾ ਜਾਵੇ । ਸੂਬੇ ਦੀ ਨੌਜਵਾਨੀ ਹੁਣ ਨਸ਼ਿਆਂ ਦੇ ਦਲਦਲ ਵਿੱਚੋਂ ਨਿਕਲ ਰਹੀ ਹੈ ਅਤੇ ਪੰਜਾਬ ਮੁੜ ਤੋਂ ਸਿਹਤਮੰਦ ਪੰਜਾਬ ਬਣਨ ਵੱਲ ਵਧ ਰਿਹਾ ਹੈ। ਉਹਨਾਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਨੂੰ ਹੁਣ ਕਿਸੇ ਦੀ ਵੀ ਸਿਆਸੀ ਸਹਿ ਨਹੀਂ ਹੈ। ਸਰਕਾਰ ਨੇ ਪੁਲਿਸ ਵਿਭਾਗ ਅਤੇ ਹੋਰ ਸਬੰਧਤ ਵਿਭਾਗਾ ਨੂੰ ਪੂਰੀ ਖੁੱਲ੍ਹ ਦਿੱਤੀ ਹੈ ਕਿ ਨਸ਼ਿਆਂ ਦਾ ਵਪਾਰੀ ਭਾਵੇਂ ਕਿਸੇ ਵੀ ਪਰਿਵਾਰ ਨਾਲ ਸਬੰਧ ਰੱਖਦਾ ਹੋਵੇ ਉਸਨੂੰ ਬਖਸ਼ਿਆ ਨਹੀਂ ਜਾਣਾ ਚਾਹੀਦਾ।ਨਸ਼ਾ ਮੁਕਤੀ ਯਾਤਰਾ ਵਿੱਚ ਵੱਡੀ ਗਿਣਤੀ ਵਿਚ ਲੋਕਾਂ ਦੀ ਸ਼ਮੂਲੀਅਤ ਤੋਂ ਪਤਾ ਲੱਗਦਾ ਹੈ ਕਿ ਪੰਜਾਬ ਦੇ ਲੋਕ ਹੁਣ ਆਪਣੇ ਸ਼ਹਿਰ,ਪਿੰਡ ਨੂੰ ਨਸ਼ਾ ਮੁਕਤ ਬਣਾਉਨ ਲਈ ਇਕਜੁੱਟ ਹੋ ਚੁੱਕੇ ਹਨ। ਉਹਨਾਂ ਕਿਹਾ ਕਿ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਲੋਕਾਂ ਦੀ ਇੱਕਜੁਟਤਾ ਦੇ ਸਾਰਥਕ ਸਿੱਟੇ ਨਿਕਲਣਗੇ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।
Jiwanjot Savera