ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਤੇ ਚੈਅਰਮੈਨ ਬਰਿੰਦਰ ਕੁਮਾਰ ਮਧੇਕੇ ਦੀ ਅਗਵਾਈ ਵਿੱਚ ਪਿੰਡ ਰਣੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਦਾ ਆਯੋਜਨ

ਵੱਡੀ ਗਿਣਤੀ ਵਿੱਚ ਲੋਕਾਂ ਨੇ ਕੀਤੀ ਸ਼ਿਰਕਤ, ਕਿਹਾ ਮੁਹਿੰਮ ਨਾਲ ਪਿੰਡ ਬਣ ਰਿਹੈ ਨਸ਼ਾ ਮੁਕਤ

ਮੋਗਾ (ਵਿਮਲ) :- ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਤਹਿਤ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ ਜਿਸਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਇਹਨਾਂ ਪ੍ਰੋਗਰਾਮਾਂ ਦੀ ਲੜੀ ਵਿੱਚ ਅੱਜ ਪਿੰਡ ਰਣੀਆਂ ਵਿਖੇ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ ਅਤੇ ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਮਧੇਕੇ ਦੀ ਯੋਗ ਅਗਵਾਈ ਹੇਠ ਕਰਵਾਇਆ ਗਿਆ। ਇਸ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਵਿੱਚ ਲੋਕਾਂ ਨੇ ਸ਼ਮੂਲੀਅਤ ਕਰਕੇ ਨਸ਼ਿਆਂ ਨਾਲ ਲੜਨ ਦਾ ਪ੍ਰਣ ਲਿਆ। ਪਿੰਡ ਦੇ ਲੋਕਾਂ ਨੇ ਇਸ ਮੁਹਿੰਮ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਮੁਹਿੰਮ ਬਦੌਲਤ ਰਣੀਆਂ ਪਿੰਡ ਸਤ ਫੀਸਦੀ ਨਸ਼ਾ ਮੁਕਤ ਪਿੰਡ ਬਣਨ ਵੱਲ ਵਧ ਰਿਹਾ ਹੈ। ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਦੱਸਿਆ ਕਿ ਪੰਜਾਬ ਸਰਕਾਰ ਨਸ਼ਿਆਂ ਦਾ ਖਾਤਮਾ ਕਰਨ ਲਈ ਆਪਣੀ ਪੂਰੀ ਤਾਕਤ ਲਗਾ ਕੇ ਕੰਮ ਕਰ ਰਹੀ ਹੈ ਤਾਂ ਕਿ ਪੰਜਾਬ ਦੀ ਜਵਾਨੀ ਨੂੰ ਮੁੜ ਤੋਂ ਖੇਡਾਂ, ਗਰਾਊਂਡਾਂ ਨਾਲ ਜੋੜਿਆ ਜਾ ਸਕੇ। ਇਸ ਦੇ ਨਾਲ ਨਾਲ ਸਰਕਾਰ ਨਸ਼ਾ ਛੱਡਣ ਵਾਲੇ ਨੌਜਵਾਨਾਂ ਦੀ ਜ਼ਿੰਦਗੀ ਮੁੜ ਤੋਂ ਲੀਹ ‘ਤੇ ਲਿਆਉਣ ਲਈ ਉਹਨਾਂ ਨੂੰ ਆਤਮ ਨਿਰਭਰ ਬਣਾਉਣ ਲਈ ਵੀ ਵੱਖੋ-ਵੱਖ ਉਪਰਾਲੇ ਕਰ ਰਹੀ ਹੈ। ਡਿਫੈਂਸ ਕਮੇਟੀ ਦੀ ਮੀਟਿੰਗ ਦੌਰਾਨ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਦੀਆਂ ਬਹੁਤ ਸਾਰੀਆਂ ਸਕੀਮਾਂ ਹਨ, ਜਿਨ੍ਹਾਂ ਨਾਲ ਨੌਜਵਾਨਾਂ ਨੂੰ ਹੁਨਰਮੰਦ ਬਣਾ ਕੇ ਰੋਜ਼ਗਾਰ ਦੇ ਮੌਕੇ ਦਿੱਤੇ ਜਾ ਸਕਦੇ ਹਨ। ਨਸ਼ਾ ਛੱਡਣ ਵਾਲੇ ਨੌਜਵਾਨਾਂ ਨੂੰ ਇਹਨਾਂ ਸਕੀਮਾਂ ਦਾ ਲਾਭ ਦੇ ਕੇ ਆਪਣੇ ਪੈਰਾਂ ‘ਤੇ ਖੜ੍ਹਾ ਕਰਨ ਦੇ ਯਤਨ ਜੰਗੀ ਪੱਧਰ ਉੱਤੇ ਜਾਰੀ ਹਨ।

ਉਹਨਾਂ ਕਿਹਾ ਕਿ ਆਮ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਸਰਕਾਰ ਦਾ ਪੂਰੀ ਤਨਦੇਹੀ ਨਾਲ ਸਾਥ ਦੇਣ ਤਾਂ ਕਿ ਨਸ਼ਾ ਮੁਕਤੀ ਮੁਹਿੰਮ ਪ੍ਰਭਾਵਸ਼ਾਲੀ ਨਤੀਜੇ ਨਿਕਲ ਕੇ ਆ ਸਕਣ। ਉਹਨਾਂ ਨੇ ਪਿੰਡਾਂ ਦੇ ਵਾਸੀਆਂ ਨੂੰ ਇਸ ਨਸ਼ਿਆਂ ਵਿਰੁੱਧ ਜੰਗ ਵਿੱਚ ਇੱਕਜੁਟ ਹੋ ਕੇ ਲੜਨ ਦੀ ਅਪੀਲ ਕਰਦਿਆਂ ਕਿਹਾ ਕਿ ਹੁਣ ਜਨ ਜਨ ਨੂੰ ਇਸ ਮੁਹਿੰਮ ਵਿੱਚ ਸਰਕਾਰ ਵੱਲੋਂ ਜੋੜਿਆ ਜਾ ਰਿਹਾ ਹੈ। ਇਸ ਲਈ ਇਹ ਨਸ਼ਾ ਮੁਕਤੀ ਯਾਤਰਾ ਪਿੰਡ ਤੇ ਵਾਰਡਾਂ ਵਿੱਚ ਲਿਆਂਦੀ ਗਈ ਹੈ। ਚੇਅਰਮੈਨ ਮਾਰਕੀਟ ਕਮੇਟੀ ਨਿਹਾਲ ਸਿੰਘ ਵਾਲਾ ਬਰਿੰਦਰ ਕੁਮਾਰ ਮਧੇਕੇ ਨੇ ਹਾਜ਼ਰੀਨ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੀ ਇਸ ਮੁਹਿੰਮ ਨਾਲ ਨੌਜਵਾਨਾਂ ਦੇ ਮਾਪਿਆਂ ਦੇ ਚਿਹਰਿਆਂ ‘ਤੇ ਰੌਣਕ ਆਈ ਹੈ ਕਿਉਂਕਿ ਉਹਨਾਂ ਨੂੰ ਹੁਣ ਵਿਸ਼ਵਾਸ਼ ਹੋ ਗਿਆ ਹੈ ਕਿ ਨਸ਼ਾ ਤਸਕਰਾਂ ਨੂੰ ਪਨਾਹ ਦੇਣ ਵਾਲਾ ਹੁਣ ਕੋਈ ਨਹੀਂ ਹੈ ਅਤੇ ਨਸ਼ਾ ਤਸਕਰ ਪੰਜਾਬ ਛੱਡ ਕੇ ਭੱਜ ਚੁੱਕੇ ਹਨ ਅਤੇ ਭੱਜ ਰਹੇ ਹਨ। ਉਹਨਾਂ ਨੇ ਡਿਫੈਂਸ ਕਮੇਟੀਆਂ ਦੇ ਮੈਂਬਰਾਂ ਨੂੰ ਡਟ ਕੇ ਇਸ ਮੁਹਿੰਮ ਵਿੱਚ ਯੋਗਦਾਨ ਦੇਣ ਲਈ ਕਿਹਾ। ਐਸ ਡੀ ਐਮ ਨਿਹਾਲ ਸਿੰਘ ਵਾਲਾ ਸਵਾਤੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਵੀ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਦੀ ਅਗਵਾਈ ਹੇਠ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਇਸ ਮੁਹਿੰਮ ਨੂੰ ਸਫਲ ਬਣਾਇਆ ਜਾ ਸਕੇ। ਉਹਨਾਂ ਪਿੰਡ ਵਾਸੀਆਂ, ਖਾਸਕਰ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ। ਇਸ ਦੌਰਾਨ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *