Breaking News

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਕਰਨ ਵਾਲਿਆਂ ਦੇ ਖਿਲਾਫ ਹੋਵੇਗੀ ਸਖਤ ਕਾਰਵਾਈ-ਪਰਮਜੀਤ ਕੌਰ

ਸੇਫ ਸਕੂਲ ਵਾਹਨ ਪਾਲਿਸੀ ਦੀ ਉਲੰਘਣਾ ਦੀ 1098 ਤੇ ਕੀਤੀ ਜਾ ਸਕਦੀ ਸ਼ਿਕਾਇਤ

ਮੋਗਾ (ਕਮਲ) :- ਸਮਾਜਿਕ ਸੁਰੱਖਿਆ ਅਤੇ ਇਸਤਰੀ ਤੇ ਬਾਲ ਵਿਕਾਸ ਵਿਭਾਗ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਜ਼ਿਲ੍ਹਾ ਮੋਗਾ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਸਾਂ ਦੀ ਲਗਾਤਾਰ ਚੈਕਿੰਗ ਕੀਤੀ ਜਾਂਦੀ ਹੈ। ਜਿਹੜੇ ਸਕੂਲ ਸਰਕਾਰ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹਨ, ਉਹਨਾਂ ਸਕੂਲੀ ਵਾਹਨਾਂ ਤੇ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਅਨੁਸਾਰ ਜੁਰਮਾਨਾ ਕਰਨ ਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਨੇ ਦਿੱਤੀ। ਉਹਨਾਂ ਦੱਸਿਆ ਕਿ ਜੇਕਰ ਫਿਰ ਵੀ ਕਿਸੇ ਸਕੂਲੀ ਵਾਹਨ ਬੱਚਿਆਂ ਨੂੰ ਲਿਆਉਣ ਤੇ ਲਿਜਾਣ ਵੇਲੇ ਸੇਫ ਸਕੂਲ ਪਾਲਿਸੀ ਦੀ ਉਲੰਘਣਾ ਕਰਦੇ ਹਨ ਤਾਂ ਜਾਂ ਇਸ ਸਬੰਧੀ ਹੋਰ ਸ਼ਿਕਾਇਤ/ਸੂਚਨਾ ਹੋਵੇ ਤਾਂ ਚਾਈਲਡ ਹੈਲਪਲਾਈਨ 1098 ਤੇ ਦਿੱਤੀ ਜਾਵੇ ਤਾਂ ਜੋ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਬਣਦੀ ਕਾਰਵਾਈ ਕੀਤੀ ਜਾ ਸਕੇ। ਉਹਨਾਂ ਮਾਪਿਆ ਨੂੰ ਵੀ ਇਹ ਅਪੀਲ ਕਿ ਉਹ ਵੀ ਆਪਣੇ ਬੱਚਿਆਂ ਦੀ ਸੁਰੱਖਿਆ ਲਈ ਪ੍ਰਸ਼ਾਸਨ ਦਾ ਸਹਿਯੋਗ ਦੇਣ।

Check Also

इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने विश्वविद्यालय परीक्षाओं में शानदार प्रदर्शन कर संस्थान का नाम किया रोशन

जालंधर (मक्कड़) :- इनोसेंट हार्ट्स ग्रुप ऑफ़ इंस्टीट्यूशंस, लोहरां के विद्यार्थियों ने अप्रैल 2026 में …

Leave a Reply

Your email address will not be published. Required fields are marked *