ਕੇਂਦਰ ਸਰਕਾਰ ਪੰਜਾਬ ਦੇ ਹਿੱਸੇ ਦਾ ਪਾਣੀ ਹਰਿਆਣਾ ਨੂੰ ਪਹੁੰਚਾ ਕੇ ਪੰਜਾਬ ਨਾਲ ਕਰ ਰਹੀ ਹੈ ਧੋਖਾ-ਮੇਅਰ ਬਲਜੀਤ ਸਿੰਘ ਚਾਨੀ

ਸੂਬਾ ਸਰਕਾਰ ਪੰਜਾਬ ਦੇ ਹੱਕਾਂ ਲਈ ਹਰ ਕੁਰਬਾਨੀ ਦੇਣ ਲਈ ਤਿਆਰ-ਚੇਅਰਮੈਨ ਮਾਰਕੀਟ ਕਮੇਟੀ ਪਾਣੀਆ ਦੇ ਮਸਲੇ ਤੇ ਕੇਂਦਰ ਸਰਕਾਰ ਦੀ ਵਧੀਕੀ ਖਿਲਾਫ਼

ਮੋਗਾ (ਕਮਲ) :- ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਪ੍ਰਬੰਧਕ ਬੋਰਡ ਜ਼ਰੀਏ ਪੰਜਾਬ ਤੇ ਪੰਜਾਬੀਆਂ ਦੇ ਹਿੱਸੇ ਦਾ ਪਾਣੀ ਖੋਹਣ ਦੇ ਕੋਝੇ ਯਤਨਾਂ ਨੂੰ ਕਿਸੇ ਕੀਮਤ ਤੇ ਬਰਦਾਸ਼ਤ ਨਹੀ ਕੀਤਾ ਜਾਵੇਗਾ। ਅਜਿਹਾ ਕਰਕੇ ਭਾਜਪਾ ਪੰਜਾਬ ਦੇ ਲੋਕਾਂ ਨਾਲ ਧੋਖਾ ਕਮਾ ਰਹੀ ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਪੰਜਾਬ ਦੇ ਹੱਕਾਂ ਦੇ ਡਾਕਾ ਨਹੀ ਮਾਰਨ ਦੇਵੇਗੀ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਚੈਂਬਰ ਰੋਡ ਭਾਰਤ ਮਾਤਾ ਮੰਦਿਰ ਨਜ਼ਦੀਕ ਭਾਜਪਾ ਦਫ਼ਤਰ ਸਾਮ੍ਹਣੇ ਮੇਅਰ ਮੋਗਾ ਬਲਜੀਤ ਸਿੰਘ ਚਾਨੀ, ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰ ਸਿੰਘ ਰੋਡੇ, ਪਿਆਰਾ ਸਿੰਘ ਬੱਧਨੀ ਸਮੇਤ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਭਾਜਪਾ ਦੇ ਪੰਜਾਬ ਵਿਰੋਧੀ ਫੈਸਲੇ ਖਿਲਾਫ਼ ਪ੍ਰਦਰਸ਼ਨ ਕਰਨ ਮੌਕੇ ਕੀਤਾ। ਮੇਅਰ ਬਲਜੀਤ ਸਿੰਘ ਚਾਨੀ ਨੇ ਕਿਹਾ ਕੇਂਦਰ ਅਤੇ ਦਿੱਲੀ ਤੇ ਹਰਿਆਣਾ ਦੀ ਭਾਜਪਾ ਸਰਕਾਰ ਪੰਜਾਬ ਦਾ ਪਾਣੀ ਖੋਹਣ ਲਈ ਪੰਜਾਬ ਖਿਲਾਫ਼ ਇੱਕਜੁੱਟ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਆਪਣੇ ਮਨਸੂਬਿਆ ਵਿੱਚ ਸਫ਼ਲ ਲਈ ਹੋਣ ਦਿੱਤਾ ਜਾਵੇਗਾ ਅਤੇ ਇਸ ਲਈ ਪੰਜਾਬ ਸਰਕਾਰ ਨੂੰ ਕੋਈ ਵੀ ਕੁਰਬਾਨੀ ਜਾਂ ਚਾਰਾਜੋਈ ਕਰਨੀ ਪਵੇ। ਉਨ੍ਹਾਂ ਪੰਜਾਬ ਭਾਜਪਾ ਆਗੂਆਂ ਨੂੰ ਆਪਣਾ ਸਟੈਂਡ ਸਪੱਸ਼ਟ ਕਰਨ ਅਤੇ ਇਸ ਗੰਭੀਰ ਮਸਲੇ ਵਿਚ ਧਾਰੀ ਚੁੱਪੀ ਬਾਰੇ ਸਵਾਲ ਖੜ੍ਹੇ ਕਰਦਿਆਂ ਇਸ ਨੂੰ ਸੂਬਾ ਵਿਰੋਧੀ ਦੱਸਿਆ। ਚੇਅਰਮੈਨ ਮਾਰਕੀਟ ਕਮੇਟੀ ਹਰਜਿੰਦਰ ਸਿੰਘ ਰੋਡੇ ਨੇ ਕਿਹਾ ਕਿ ਪੰਜਾਬ ਦੇ ਹੱਕਾਂ ‘ਤੇ ਕੇਂਦਰ ਦੀਆਂ ਸਰਕਾਰਾਂ ਗੁਆਂਢੀ ਸੂਬੇ ਹਰਿਆਣਾ ਨੇ ਪਹਿਲਾ ਪਾਣੀਆਂ ਨੂੰ ਲੈ ਕੇ ਚਾਲਾਂ ਚਲੀਆਂ। ਗੁਆਢੀ ਸੂਬਿਆਂ ਨੂੰ ਰਿਆਇਤਾਂ ਦੇ ਕੇ ਪੰਜਾਬ ਦੇ ਉਦਯੋਗਾਂ ਦਾ ਨੁਕਸਾਨ ਕੀਤਾ। ਹੁਣ ਰਿਪੇਰੀਅਨ ਸੂਬੇ ਦੇ ਹੱਕਾਂ ਉਤੇ ਡਾਕਾ ਮਾਰਨ ਦੀ ਚਾਲ ਚਲਣਾ ਬਹੁਤ ਹੀ ਮੰਦਭਾਗੀ ਸੋਚ ਹੈ, ਜਿਸਨੂੰ ਕਤਈ ਸਫ਼ਲ ਨਹੀ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੇ ਪਾਣੀਆਂ ਦੀ ਰਾਖੀ ਲਈ ਸੂਬਾ ਸਰਕਾਰ ਵਚਨਬੱਧ ਹੈ ਅਤੇ ਇਸ ਮਾਮਲੇ ਵਿੱਚ ਕਿਸੇ ਦੀ ਦਖਲਅੰਦਾਜ਼ੀ ਬਰਦਾਸ਼ਤ ਨਹੀ ਕੀਤੀ ਜਾਵੇਗੀ। ਇਸ ਰੋਸ਼ ਮੁਜ਼ਾਹਰੇ ਦੌਰਾਨ ਕੇਂਦਰ ਸਰਕਾਰ ਦੇ ਖਿਲਾਫ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਕੇਂਦਰ ਸਰਕਾਰ ਵੱਲੋਂ ਪਾਣੀਆਂ ਦੇ ਮਸਲੇ ਖਿਲਾਫ਼ ਪੰਜਾਬ ਨਾਲ ਕੀਤੇ ਜਾ ਰਹੇ ਮਤਰੇਈ ਮਾਂ ਵਾਲੇ ਸਲੂਕ ਨੂੰ ਲੈਕੇ ਸਮੁੱਚੇ ਆਪ ਵਰਕਰ ਇਕਜੁੱਟ ਹੋ ਕੇ ਗਰਜ਼ੇ। ਇਸ ਮੌਕੇ ਗੁਰਮਿੰਦਰਜੀਤ ਸਿੰਘ ਬਬਲੂ, ਐਮ.ਸੀ. ਹੈਪੀ ਕਾਨਪੁਰੀਆ ਵੀ ਹਾਜਰ ਸਨ। ਇਸ ਤੋਂ ਇਲਾਵਾ ਬਾਘਾਪੁਰਾਣਾ ਦੇ ਮੇਨ ਚੌਂਕ ਵਿੱਚ ਮਾਸਟਰ ਮਨਜੀਤ ਸਿੰਘ, ਗੁਰਪ੍ਰੀਤ ਸਿੰਘ ਗੋਂਦਾਰਾ, ਰਣਜੀਤ ਸਿੰਘ ਟੀਟੂ, ਐਸ.ਸੀ.ਜ. ਸਰਪੰਚਾਂ ਤੇ ਪੰਚਾਂ ਵੱਲੋਂ ਕੇਂਦਰ ਖਿਲਾਫ ਨਾਅਰੇਬਾਜੀ ਕਰਕੇ ਪੁਤਲਾ ਸਾੜਿਆ ਗਿਆ।

Check Also

बटालियन मुख्यालय में केडेट वेलफेयर सोसाइटी द्वारा स्कॉरशिप चैक द्वारा कैडेटों का सम्मान

जालंधर (अरोड़ा) :- 2 पंजाब एनसीसी बटालियन मुख्यालय में कैडेट वेलफेयर सोसाइटी द्वारा स्कॉरशिप चैक …

Leave a Reply

Your email address will not be published. Required fields are marked *