ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ

ਜੇਕਰ ਸੰਭਵ ਹੋਵੇ ਤਾਂ ਧਾਰਮਿਕ ਸਥਾਨਾਂ ਤੇ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਆਦੇਸ਼

ਮੋਗਾ (ਕਮਲ) :- ਵਧੀਕ ਜ਼ਿਲ੍ਹਾ ਮੈਜਿਸਟ੍ਰੇਟ-ਕਮ- ਵਧੀਕ ਡਿਪਟੀ ਕਮਿਸ਼ਨਰ ਮੋਗਾ ਸ਼੍ਰੀਮਤੀ ਚਾਰੂਮਿਤਾ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 (ਜਾਬਤਾ ਫੌਜਦਾਰੀ ਸੰਘਤਾ 1973 ਦੀ ਧਾਰਾ 144) ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਮੋਗਾ ‘ਚ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਆਦੇਸ਼ 30 ਜੂਨ, 2025 ਤੱਕ ਲਾਗੂ ਰਹਿਣਗੇ। ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਸਿਵਲ ਸਰਜਨ ਮੋਗਾ ਵੱਲੋਂ ਉਨਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਜ਼ਿਲ੍ਹੇ ਅੰਦਰ ਕਾਫ਼ੀ ਗਿਣਤੀ ‘ਚ ਹੁੱਕਾ ਬਾਰ ਚੱਲ ਰਹੇ ਹਨ, ਜਿੱਥੇ ਤੰਬਾਕੂ ਆਦਿ ਵਸਤਾਂ ਦੀ ਵਰਤੋਂ ਕੀਤੀ ਜਾਂਦੀ ਹੈ, ਜੋ ਕਿ ਸਿਹਤ ਲਈ ਖਤਰਨਾਕ ਹਨ।ਉਨਾਂ ਦੱਸਿਆ ਕਿ ਅਜਿਹਾ ਕਰਨਾ ਕੋਟਪਾ ਨਿਯਮਾਂ ਦੀ ਉਲੰਘਣਾ ਵੀ ਹੈ। ਉਨਾਂ ਕਿਹਾ ਕਿ ਕਿਸੇ ਵੀ ਹੋਟਲ, ਰੈਸਟੋਰੈਂਟ ਜਾਂ ਕਿਸੇ ਵੀ ਜਗਾ ‘ਤੇ ਹੁੱਕਾ ਬਾਰ ਨਹੀਂ ਚਲਾਏ ਜਾ ਸਕਦੇ।ਉਨਾਂ ਕਿਹਾ ਕਿ ਆਮ ਲੋਕਾਂ ਦੀ ਸਿਹਤ ਨੂੰ ਧਿਆਨ ‘ਚ ਰੱਖਦਿਆਂ ਅਤੇ ਨੌਜਵਾਨਾਂ ਤੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੂੰ ਇਸ ਮਾੜੀ ਲਾਹਨਤ ਤੋਂ ਬਚਾਉਣ ਲਈ ਹੁੱਕਾ ਬਾਰਾਂ ‘ਤੇ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।

Check Also

डिप्टी कमिश्नर ने नैशनल हाईवे से तुरंत पानी की निकासी करवाने के दिए आदेश

एन.एच.ए.आई. को उचित यातायात सुनिश्चित करने के निर्देश, गोद ली गई सड़कों की नियमित जांच …

Leave a Reply

Your email address will not be published. Required fields are marked *