ਐਸ.ਡੀ.ਐਮ. ਸਾਰੰਗਪ੍ਰੀਤ ਨੇ ਕੀਤੀ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ
ਮੋਗਾ (ਕਮਲ) :- ਪੰਜਾਬ ਸਰਕਾਰ ਵੱਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਮਿਸਾਲੀ ਕਾਰਵਾਈਆਂ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਸਰਕਾਰ ਇਸ ਕੋਹੜ ਨੂੰ ਖਤਮ ਕਰਨ ਲਈ ਗੰਭੀਰ ਹੈ ਅਤੇ ਇਸ ਮੁਹਿੰਮ ਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਅਧੀਨ ਬੀਤੇ ਦਿਨੀ ਜਿਲ੍ਹਾ ਪੱਧਰੀ ਪ੍ਰੋਗਰਾਮ ਮੇਜਿਸਟਿਕ ਰਿਜਾਰਟ ਮੋਗਾ ਵਿਖੇ ਸਫਲਤਾ ਪੂਰਵਕ ਕਰਵਾਇਆ ਗਿਆ ਜਿਸ ਵਿੱਚ ਡਿਫੈਂਸ ਕਮੇਟੀਆਂ, ਪਿੰਡਾਂ ਦੇ ਲੋਕਾਂ ਤੇ ਅਧਿਕਾਰੀਆਂ ਵੱਲੋਂ ਇੱਕਜੁਟ ਹੋ ਕੇ ਪੰਜਾਬ ਨੂੰ ਨਸ਼ਾਮੁਕਤ ਕਰਨ ਦਾ ਪ੍ਰਣ ਲਿਆ ਗਿਆ । ਹੁਣ ਇਸ ਮੁਹਿੰਮ ਨੂੰ ਅੱਗੇ ਤੋਰਦਿਆਂ ਜ਼ਿਲ੍ਹਾ ਮੋਗਾ ਵਿਖੇ 7 ਮਈ ਤੋਂ ਨਸ਼ਾ ਮੁਕਤੀ ਯਾਤਰਾ ਆਰੰਭ ਕੀਤੀ ਜਾ ਰਹੀ ਹੈ। ਇਸਦੀਆਂ ਤਿਆਰੀਆਂ ਬਾਰੇ ਐਸ.ਡੀ.ਐਮ. ਮੋਗਾ ਸ਼੍ਰੀ ਸਾਰੰਗਪ੍ਰੀਤ ਸਿੰਘ ਔਜਲਾ ਨੇ ਆਪਣੇ ਦਫਤਰ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਉਨ੍ਹਾਂ ਦੱਸਿਆ ਕਿ ਹੁਣ ਰੋਜ਼ਾਨਾ ਦੇ ਅਧਾਰ ਤੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਵਾਰਡਾਂ ਤੇ ਪਿੰਡਾਂ ਵਿੱਚ ਜਾਗਰੂਕਤਾ ਸਮਾਗਮ ਕਰਵਾਏ ਜਾਣਗੇ ਜਿਸ ਵਿੱਚ ਹਲਕਾ ਵਿਧਾਇਕ, ਸਰਪੰਚ, ਬਲਾਕ ਵਿਕਾਸ ਤੇ ਪੰਚਾਇਤ ਅਫਸਰ, ਸੀਨੀਅਰ ਮੈਡੀਕਲ ਅਫ਼ਸਰ, ਥਾਣਾ ਮੁਖੀ ਸ਼ਿਰਕਤ ਕਰਕੇ ਲੋਕਾਂ ਨੂੰ ਨਸ਼ਿਆਂ ਦੇ ਖਾਤਮੇ ਵਿੱਚ ਸਹਿਯੋਗ ਦੇਣ ਲਈ ਪ੍ਰੇਰਿਤ ਕਰਨਗੇ। ਸ਼ਡਿਊਲ ਬਾਰੇ ਜਾਣਕਾਰੀ ਦਿੰਦਿਆਂ ਉਹਨਾਂ ਦੱਸਿਆ ਕਿ 7 ਮਈ ਨੂੰ ਵਾਰਡ ਨੰਬਰ 4,6,7 ਵਿੱਚ, 8 ਮਈ ਨੂੰ 8,9,10 ਵਿੱਚ, 9 ਮਈ ਨੂੰ ਵਾਰਡ ਨੰਬਰ 13,14,15 ਵਿੱਚ, 10 ਮਈ ਨੂੰ ਵਾਰਡ ਨੰਬਰ 16,17,18 ਵਿੱਚ ਅਤੇ 11 ਮਈ ਨੂੰ ਵਾਰਡ ਨੰਬਰ 19,20,21 ਵਿੱਚ ਇਹ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਇਸੇ ਤਰ੍ਹਾਂ 7 ਮਈ ਨੂੰ ਬਲਾਕ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮੂੰਵਾਲਾ ਕਲਾਂ, ਰਾਮੂੰਵਾਲਾ ਨਵਾਂ, ਰਾਮੂੰਵਾਲਾ ਹਰਚੋਕਾ ਵਿਖੇ ਇਹ ਪ੍ਰੋਗਰਾਮ ਆਯੋਜਿਤ ਕਰਵਾਏ ਜਾ ਰਹੇ ਹਨ। ਇਹਨਾਂ ਪ੍ਰੋਗਰਾਮਾਂ ਦਾ ਸਮਾਂ ਸ਼ਾਮ 4 ਤੋਂ 6 ਵਜੇ ਤੱਕ ਅਲੱਗ ਅਲੱਗ ਹੋਵੇਗਾ। ਸ੍ਰ. ਸਾਰੰਗਪ੍ਰੀਤ ਸਿੰਘ ਔਜਲਾ ਨੇ ਦੱਸਿਆ ਕਿ ਨਸ਼ਾ ਮੁਕਤੀ ਯਾਤਰਾ ਦਾ ਉਦੇਸ਼ ਜਮੀਨੀ ਪੱਧਰ ਉੱਤੇ ਪ੍ਰਸ਼ਾਸਨਿਕ ਪਹੁੰਚ ਨੂੰ ਯਕੀਨੀ ਬਣਾ ਕੇ ਲੋਕਾਂ ਨੂੰ ਪੰਜਾਬ ਸਰਕਾਰ ਦੁਆਰਾ ਨਸ਼ਿਆਂ ਦੇ ਖਾਤਮੇ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਗਰੂਕ ਕਰਨਾ ਹੈ। ਉਹਨਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਸਮੁੱਚੇ ਪ੍ਰਬੰਧਾਂ ਨੂੰ ਸਮੇਂ ਸਿਰ ਨੇਪਰੇ ਚੜਾਉਣਾ ਯਕੀਨੀ ਬਣਾਉਣ।