ਸਰਕਾਰੀ ਸਕੀਮਾਂ ਦਾ ਪਿੰਡ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦਿਵਾਉਣ ਲਈ ਕੀਤਾ ਪ੍ਰੇਰਿਤ
ਮੋਗਾ (ਕਮਲ) :- ਪ੍ਰਾਦੇਸ਼ਿਕ ਦਿਹਾਤੀ ਵਿਕਾਸ ਤੇ ਪੰਚਾਇਤੀ ਰਾਜ ਸੰਸਥਾ ਮੋਹਾਲੀ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ ਲਈ ਬਲਾਕ ਪੱਧਰ ਤੇ ਬਾਘਾਪੁਰਾਣਾ ਵਿਖੇ ਤਿੰਨ ਰੋਜਾ ਮੁੱਢਲਾ ਸਿਖਲਾਈ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਬੀ.ਡੀ.ਪੀ.ਓ ਹਰੀ ਸਿੰਘ ਮੋਗਾ-1 ਵਾਧੂ ਚਾਰਜ ਬਾਘਾਪੁਰਾਣਾ ਦੀ ਅਗਵਾਈ ਹੇਠ ਪੰਚਾਇਤੀ ਰਾਜ ਸੰਸਥਾਵਾਂ ਦੇ ਚੁਣੇ ਹੋਏ ਨੁਮਾਇੰਦਿਆਂ ਨੂੰ ਮਾਸਟਰ ਰਿਸੋਰਸ ਪਰਸਨ, ਈ-ਪੰਚਾਇਤ ਓਪਰੇਟਰ ਅਤੇ ਵੱਖ-ਵੱਖ ਵਿਭਾਗਾਂ ਦੁਆਰਾ ਟ੍ਰੇਨਿੰਗ ਦਿੱਤੀ ਗਈ ਅਤੇ ਉਹਨਾਂ ਨੂੰ ਪੰਜਾਬ ਸਰਕਾਰ ਦੀਆਂ ਵੱਖ-2 ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਨਾਲ ਹੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਦੀਆਂ ਸਾਂਝੀਆਂ ਸਕੀਮਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਇਸ ਦੇ ਨਾਲ ਹੀ ਉਹਨਾਂ ਦੇ ਅਧਿਕਾਰ ਖੇਤਰ ਬਾਰੇ ਵੀ ਜਾਣਕਾਰੀ ਦਿੱਤੀ ਗਈ। ਸਰਕਾਰੀ ਸਕੀਮਾਂ ਦਾ ਪਿੰਡ ਪੱਧਰ ਤੇ ਵੱਧ ਤੋਂ ਵੱਧ ਲੋਕਾਂ ਨੂੰ ਲਾਹਾ ਦਿਵਾਉਣ ਲਈ ਵੀ ਪ੍ਰੇਰਿਤ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਟ੍ਰੇਨਿੰਗ ਕੈਂਪ ਵਿੱਚ ਨਵੇਂ ਚੁਣੇ ਗਏ ਸਰਪੰਚਾਂ/ਪੰਚਾਂ, ਵਾਟਰ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਕੁਆਰਡੀਨੇਟਰ,ਏ.ਪੀ.ਓ ਮਗਨਰੇਗਾ, ਸਿੱਖਿਆ ਵਿਭਾਗ, ਐੱਸ.ਆਰ.ਐੱਲ.ਐੱਮ ਵਿਭਾਗ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਨੇ ਟ੍ਰੇਨਿੰਗ ਵਿੱਚ ਹਿੱਸਾ ਲਿਆ। ਇਸ ਟਰੇਨਿੰਗ ਦੌਰਾਨ ਵੀਰਪਾਲ ਕੌਰ, ਸਰਬਜੀਤ ਕੌਰ ਮਾਸਟਰ ਰਿਸੋਰਸ ਪਰਸਨ ਐੱਸ.ਆਈ.ਆਰ.ਡੀ ਮੋਹਾਲੀ, ਸੁਖਵਿੰਦਰ ਸਿੰਘ ਨੋਡਲ ਅਫਸਰ, ਕਰਮਜੀਤ ਕੌਰ ਏ.ਪੀ.ਓ ਮਗਨਰੇਗਾ, ਸਨਦੀਪ ਸਿੰਘ ਬੀ.ਪੀ.ਐੱਮ ਐੱਸ.ਆਰ.ਐੱਲ.ਐੱਮ, ਦੇਵੀ ਪ੍ਰਸ਼ਾਦ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਬਾਘਾਪੁਰਾਣਾ, ਜਗਤਾਰ ਸਿੰਘ ਕਲਸਟਰ ਹੈੱਡ ਸਿੱਖਿਆ ਵਿਭਾਗ ਬਾਘਾਪੁਰਾਣਾ, ਹਰਜਿੰਦਰ ਕੌਰ ਸਿਹਤ ਵਿਭਾਗ, ਕੋਮਲ ਬਾਂਸਲ ਸੁਪਰਵਾਈਜਰ, ਅਰੁਣਦੀਪ ਸਿੰਘ ਚੰਦੀ ਡਾਟਾ ਐਂਟਰੀ ਓਪਰੇਟਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਤੋਂ ਇਲਾਵਾ ਪੰਚਾਇਤ ਸਕੱਤਰ/ਗ੍ਰਾਮ ਸੇਵਕ ਆਦਿ ਹਾਜਰ ਰਹੇ।