ਜਲੰਧਰ, 9 ਮਈ (JJS): ਜਿਲ੍ਹਾ ਅਤੇ ਸੈਸ਼ਨਜ਼ ਜੱਜ ਜਲੰਧਰ ਸ੍ਰੀ ਨਿਰਭਉ ਸਿੰਘ ਗਿੱਲ ਨੇ ਦੱਸਿਆ ਕਿ 10 ਮਈ 2025 ਨੂੰ ਲੱਗਣ ਵਾਲੀ ਰਾਸ਼ਟਰੀ ਲੋਕ ਅਦਾਲਤ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ, ਨਵੀਂ ਦਿੱਲੀ ਅਤੇ ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਦੁਆਰਾ ਜਾਰੀ ਨਿਰਦੇਸ਼ਾਂ ਅਨੁਸਾਰ ਮੁਲਤਵੀ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਿਅਕਤੀਆਂ ਦੇ ਕੇਸ 10 ਮਈ ਲਈ ਨਿਰਧਾਰਤ ਕੀਤੇ ਗਏ ਸਨ, ਉਨ੍ਹਾਂ ਨੂੰ ਬੇਨਤੀ ਕੀਤੀ ਜਾਂਦੀ ਹੈ ਕਿ ਉਹ 10 ਮਈ ਨੂੰ ਰਾਸ਼ਟਰੀ ਲੋਕ ਅਦਾਲਤ ਜਲੰਧਰ ਵਿੱਚ ਹਾਜ਼ਰ ਨਾ ਹੋਣ। ਉਨ੍ਹਾਂ ਦੱਸਿਆ ਕਿ ਕੇਸਾਂ ਦੀ ਅਗਲੀ ਸੁਣਵਾਈ ਦੀ ਮਿਤੀ ਈ-ਕੋਰਟ ਜਾਂ ਸੀ.ਆਈ.ਐੱਸ ਸਿਸਟਮ ‘ਤੇ ਅਪਡੇਟ ਕੀਤੀ ਜਾਵੇਗੀ।
