ਨਸ਼ਿਆਂ ਸਬੰਧੀ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਤੇ ਦਿੱਤੀ ਜਾਵੇ ਜਾਣਕਾਰੀ-ਅਨਵਰ ਅਲੀ
ਮੋਗਾ (ਕਮਲ) :- ਗੌਰਵ ਯਾਦਵ, ਡੀ.ਜੀ.ਪੀ ਪੰਜਾਬ, ਅਸ਼ਨਵੀ ਕਪੂਰ ਡੀ.ਆਈ.ਜੀ. ਫਰੀਦਕੋਟ ਰੇਂਜ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਦੀ ਰੋਕਥਾਮ ਅਤੇ ਸਮਾਜ ਦੇ ਮਾੜੇ ਅਨਸਰਾਂ ਨੂੰ ਕਾਬੂ ਕਰਨ ਲਈ ਜਾਰੀ ਮੁਹਿੰਮ “ਯੁੱਧ ਨਸ਼ਿਆਂ ਵਿਰੁੱਧ” ਤਹਿਤ ਅਜੇ ਗਾਂਧੀ ਸੀਨੀਅਰ ਕਪਤਾਨ ਪੁਲਿਸ ਮੋਗਾ ਦੀ ਅਗਵਾਈ ਵਿੱਚ ਅੱਜ ਵਿਸ਼ੇਸ਼ ਘੇਰਾਬੰਦੀ ਅਤੇ ਸਰਚ ਅਪਰੇਸ਼ਨ ਅਭਿਆਨ ਚਲਾਇਆ ਗਿਆ। ਇਸ ਮੁਹਿੰਮ ਤਹਿਤ, ਸਵੇਰ 6 ਵਜੇ ਤੋ 10 ਵਜੇ ਤੱਕ ਮੋਗਾ ਜ਼ਿਲ੍ਹੇ ਦੇ ਡਰੱਗ ਹੋਟਸਪੋਟ ਅਤੇ ਹੌਰ ਸ਼ੱਕੀ ਸਥਾਨਾਂ ਉੱਪਰ ਸਰਚ ਅਪ੍ਰੇਸ਼ਨ ਚਲਾਇਆ ਗਿਆ। ਇਸ ਅਪ੍ਰੇਸ਼ਨ ਦੌਰਾਨ 1 ਡੀ.ਐਸ.ਪੀ., 01 ਇੰਸਪੈਕਟਰ/ਐਸ.ਐਚ.ਓ. ਅਤੇ 45 ਐਨ.ਜੀ.ਓ. ਅਤੇ ਈ.ਪੀ.ਓ. ਭਾਵ ਕੁੱਲ 48 ਪੁਲਿਸ ਕਰਮਚਾਰੀ ਵੱਲੋਂ ਵੱਖ-ਵੱਖ ਟੀਮਾਂ ਬਣਾ ਕੇ ਥਾਣਾ ਨਿਹਾਲ ਸਿੰਘ ਵਾਲਾ ਦੇ ਸ਼ਹਿਰ ਨਿਹਾਲ ਸਿੰਘ ਵਾਲਾ, ਪਿੰਡ ਹਿੰਮਤਪੁਰਾ, ਬਿਲਾਸਪੁਰ, ਪੱਤੋ ਹੀਰਾ ਸਿੰਘ ਵਿੱਚ ਚੈਕਿੰਗ ਕੀਤੀ ਗਈ। ਚੈਕਿੰਗ ਦੌਰਾਨ 24 ਸ਼ੱਕੀ ਵਿਅਕਤੀਆਂ ਦੇ ਘਰਾਂ ਅਤੇ ਉਹਨਾਂ ਦੇ ਸ਼ੱਕੀ ਟਿਕਾਣਿਆਂ ਉੱਪਰ ਤਲਾਸ਼ੀ ਅਭਿਆਨ ਚਲਾਇਆ ਗਿਆ।ਇਸ ਚੈਕਿੰਗ ਦੌਰਾਨ 3 ਸ਼ੱਕੀ ਵਿਅਕਤੀਆਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।


ਇਸ ਤੋਂ ਇਲਾਵਾ 09 ਸ਼ੱਕੀ ਵਹੀਕਲਾਂ ਨੂੰ ਵੀ ਚੈਕ ਕੀਤਾ ਗਿਆ ਹੈ। ਉਪ ਕਪਤਾਨ ਪੁਲਿਸ ਸਬ-ਡਵੀਜਨ ਨਿਹਾਲ ਸਿੰਘ ਵਾਲਾ ਅਨਵਰ ਅਲੀ ਨੇ ਇਸ ਕਾਰਵਾਈ ਵਿੱਚ ਸ਼ਾਮਿਲ ਪੁਲਿਸ ਮੁਲਾਜ਼ਮਾਂ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਇਹ ਅਪਰੇਸ਼ਨ ਸ਼ਾਂਤੀ ਅਤੇ ਅਮਨ-ਕਾਨੂੰਨ ਦੀ ਵਿਵਸਥਾ ਬਣਾਈ ਰੱਖਣ ਲਈ ਸਾਡੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਉਹਨਾਂ ਵੱਲੋਂ ਆਮ ਪਬਲਿਕ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਨਸ਼ਾ ਮੁਕਤ ਪੰਜਾਬ ਦੀ ਸਿਰਜਨਾ ਸਬੰਧੀ ਪੁਲਿਸ ਵਿਭਾਗ ਨੂੰ ਸਹਿਯੋਗ ਦੇਣ ਅਤੇ ਜੇਕਰ ਉਹਨਾਂ ਪਾਸ ਨਸ਼ਾ ਵੇਚਣ ਅਤੇ ਖਰੀਦਣ ਜਾਂ ਕਰਨ ਆਦਿ ਸਬੰਧੀ ਜਾਣਕਾਰੀ ਹੈ ਤਾਂ ਉਹ ਮੋਗਾ ਪੁਲਿਸ ਦੇ ਕੰਟਰੋਲ ਰੂਮ ਨੰਬਰ 96568-96568 ਜਾਂ ਸੇਫ ਪੰਜਾਬ ਹੈਲਪਲਾਈਨ ਨੰਬਰ 97791-00200 ਪਰ ਸੂਚਿਤ ਕਰ ਸਕਦੇ ਹਨ, ਉਹਨਾਂ ਦੀ ਪਛਾਣ ਨੂੰ ਗੁਪਤ ਰੱਖਿਆ ਜਾਵੇਗਾ। ਮੋਗਾ ਪੁਲਿਸ ਕਿਸੇ ਵੀ ਗੈਰ-ਕਾਨੂੰਨੀ ਗਤੀਵਿਧੀਆਂ ਨੂੰ ਰੋਕਣ ਲਈ ਦ੍ਰਿੜ ਹੈ ਅਤੇ ਭੱਵਿਖ ਵਿੱਚ ਵੀ ਮਾੜੇ ਅਨਸਰਾਂ ਖਿਲ਼ਾਫ ਇਸ ਤਰ੍ਹਾਂ ਦੀਆ ਕਾਰਵਾਈਆਂ ਜਾਰੀ ਰਹਿਣਗੀਆ। ਪੰਜਾਬ ਸਰਕਾਰ ਵੱਲੋਂ ਨਸ਼ਿਆ ਅਤੇ ਸਮਾਜ ਦੇ ਮਾੜੇ ਅਨਸਰਾਂ ਖਿਲਾਫ ਵਿੱਢੀ ਗਈ ਮੁਹਿੰਮ ਅਧੀਨ ਨਸ਼ਿਆਂ ਦੇ ਖਾਤਮੇ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇੱਥੇ ਇਹ ਵਰਣਨਯੋਗ ਹੈ ਕਿ ਮੋਗਾ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਕੀਤੀ ਜਾ ਰਹੀ ਕਾਰਵਾਈ ਤੋਂ ਆਮ ਲੋਕ ਬਹੁਤ ਖੁਸ਼ ਹਨ ਅਤੇ ਇਸ ਕਾਰਵਾਈ ਸਬੰਧੀ ਪੁਲਿਸ ਦੀ ਸ਼ਲਾਘਾ ਵੀ ਕਰ ਰਹੀ ਹੈ।