ਕਿਹਾ! ਐਸਪੀਰੇਸ਼ਨਲ ਗਰਾਂਟ ਨਾਲ ਸਮੁੱਚੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨਾਲ ਨੇਪਰੇ ਚੜ੍ਹਾਉਣ ਅਧਿਕਾਰੀ
ਮੋਗਾ (ਕਮਲ) :- ਜ਼ਿਲ੍ਹਾ ਮੋਗਾ ਦੇ ਐਸਪੀਰੇਸ਼ਨਲ ਬਲਾਕ ਨਿਹਾਲ ਸਿੰਘ ਵਾਲਾ ਨੂੰ ਮਹੀਨਾ ਦਸੰਬਰ 2024 ਦੌਰਾਨ ‘ਕੀ ਪਰਫੋਰਮੈਂਸ ਇੰਡੀਕੇਟਰ’ ਵਿੱਚ ਵਧੀਆ ਕਾਰਗੁਜ਼ਾਰੀ ਦੇ ਆਧਾਰ ਤੇ ਜੋਨ ਦੋ ਕੈਟਾਗਰੀ ਵਿੱਚ ਦੂਸਰਾ ਸਥਾਨ ਪ੍ਰਾਪਤ ਹੋਇਆ ਹੈ ਇਸ ਲਈ ਨੀਤੀ ਆਯੋਗ ਵੱਲੋਂ ਬਲਾਕ ਨਿਹਾਲ ਸਿੰਘ ਵਾਲਾ ਲਈ 1 ਕਰੋੜ ਰੁਪਏ ਦੀ ਵਾਧੂ ਰਾਸ਼ੀ ਪ੍ਰਾਪਤ ਕਰਨ ਲਈ ਯੋਗ ਘੋਸ਼ਿਤ ਕੀਤਾ ਗਿਆ ਹੈ।

ਪ੍ਰੋਗਰਾਮ ਅਧੀਨ ਪੰਜ ਸੈਕਟਰਾਂ ਸਿਹਤ, ਨਿਊਟਰੀਸ਼ਨ, ਸਿੱਖਿਆ, ਖੇਤੀਬਾੜੀ ਆਦਿ ਵਿੱਚ ਕਰਵਾਏ ਜਾ ਸਕਣ ਵਾਲੇ ਵਿਕਾਸ ਕਾਰਜ ਜਿਹਨਾਂ ਨਾਲ ਆਮ ਲੋਕਾਂ ਨੂੰ ਵੱਧ ਤੋਂ ਵੱਧ ਲਾਹਾ ਮਿਲ ਸਕੇ ਲਈ ਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆ ਵੱਲੋਂ ਵੱਖ ਵੱਖ ਵਿਭਾਗਾਂ ਤੋਂ ਤਜ਼ਵੀਜਾਂ ਦੀ ਮੰਗ ਕੀਤੀ ਗਈ।ਇਸ ਮੀਟਿੰਗ ਵਿੱਚ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਜ) ਚਾਰੂਮਿਤਾ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ। ਮੀਟਿੰਗ ਵਿੱਚ ਉਹਨਾਂ ਵੱਲੋਂ ਐਸਪੀਰੇਸ਼ਨਲ ਡਿਸਟਰਿਕਟ ਪ੍ਰੋਗਰਾਮ ਤਹਿਤ ਮੁਕੰਮਲ ਹੋ ਚੁੱਕੇ ਵੱਖ ਵੱਖ ਵਿਕਾਸ ਕਾਰਜਾਂ ਦੀ ਬਕਾਇਆ ਰਾਸ਼ੀ ਦੇ ਰਿਪਲੇਸਮੈਂਟ ਪ੍ਰੋਜੈਕਟ ਪ੍ਰਪੋਜਲ ਵੀ ਤਿਆਰ ਕਰਨ ਲਈ ਲੋੜੀਂਦੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ।ਉਹਨਾਂ ਸਮੂਹ ਅਧਿਕਾਰੀਆਂ ਨੂੰ ਐਸਪੀਰੇਸ਼ਨਲ ਗਰਾਂਟ ਨਾਲ ਹੋਣ ਵਾਲੇ ਸਮੁੱਚੇ ਵਿਕਾਸ ਕਾਰਜਾਂ ਨੂੰ ਪਾਰਦਰਸ਼ੀ ਢੰਗ ਨੇਪਰੇ ਚੜ੍ਹਾਉਣ ਦੀ ਹਦਾਇਤ ਜਾਰੀ ਕੀਤੀ। ਇਸ ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਰਾਸ਼ੀ ਨੂੰ ਅਜਿਹੇ ਕੰਮਾਂ ਲਈ ਵਰਤਿਆ ਜਾਵੇਗਾ ਜਿਸ ਨਾਲ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਹਾ ਮਿਲ ਸਕੇ। ਇਸ ਉੱਤੇ ਖੇਤੀਬਾੜੀ ਵਿਭਾਗ, ਪਸ਼ੂ ਪਾਲਣ ਵਿਭਾਗ, ਸਿੱਖਿਆ ਵਿਭਾਗ, ਰੋਜ਼ਗਾਰ ਉਤਪੱਤੀ ਤੇ ਹੁਨਰ ਵਿਕਾਸ ਵਿਭਾਗ ਸਮੇਤ ਹੋਰ ਵੀ ਵਿਭਾਗਾਂ ਨੇ ਆਪਣੀਆਂ ਤਜ਼ਵੀਜਾਂ ਡਿਪਟੀ ਕਮਿਸ਼ਨਰ ਦੇ ਸਨਮੁੱਖ ਰੱਖੀਆਂ। ਡਿਪਟੀ ਕਮਿਸ਼ਨਰ ਵੱਲੋਂ ਕਿਹਾ ਗਿਆ ਕਿ ਜਿਹੜੀਆਂ ਤਜ਼ਵੀਜਾਂ ਨਾਲ ਵੱਧ ਤੋਂ ਵੱਧ ਆਮ ਲੋਕਾਂ ਨੂੰ ਲਾਹਾ ਮਿਲੇਗਾ ਉਹਨਾਂ ਉੱਪਰ ਜਰੂਰ ਗੌਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਪ੍ਰਸ਼ਾਸ਼ਨ ਦੀ ਪੁਰਜੋਰ ਕੋਸ਼ਿਸ਼ ਰਹੇਗੀ ਕਿ ਇਸ ਰਾਸ਼ੀ ਨਾਲ ਦੀਵਿਆਂਗ ਵਿਅਕਤੀਆਂ ਦੀ ਭਲਾਈ ਲਈ ਵੀ ਕਾਰਜ ਕੀਤੇ ਜਾ ਸਕਣ। ਜਿਕਰਯੋਗ ਹੈ ਕਿ ਪਹਿਲਾਂ ਐਸਪੀਰੇਸ਼ਨਲ ਜ਼ਿਲ੍ਹਾ ਪ੍ਰੋਗਰਾਮ ਤਹਿਤ ਖੇਤੀਬਾੜੀ ਸੈਕਟਰ ਵਿੱਚ 35 ਲੱਖ, ਸਿਹਤ ਵਿਭਾਗ ਵਿੱਚ 44 ਲੱਖ, ਆਂਗਨਵਾੜੀ ਸੈਂਟਰਾਂ ਵਿੱਚ 38.20 ਲੱਖ ਦੇ ਵਿਕਾਸ ਕਾਰਜ ਮੁਕੰਮਲ ਹੋਣ ਕਿਨਾਰੇ ਹਨ।