ਕਿੱਤਾਮੁਖੀ ਸਿਖਲਾਈ ਕੋਰਸਾਂ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਕੀਤਾ ਜਾਗਰੂਕ
ਮੋਗਾ (ਕਮਲ) :- ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਅਤੇ ਕਰੀਅਰ ਗਾਈਡੈਂਸ ਸਬੰਧੀ ਸਹਾਇਤਾ ਦਿੱਤਾ ਜਾ ਰਹੀ ਹੈ। ਇਸ ਸਬੰਧੀ ਰੋਜ਼ਗਾਰ ਦਫਤਰ ਵਿਖੇ ਵੱਖ-ਵੱਖ ਸਕੂਲਾਂ ਦਾ ਵਿਜ਼ਟ ਵੀ ਕਰਵਾਇਆ ਜਾ ਰਿਹਾ ਹੈ। ਇਹ ਜਾਣਕਾਰੀ ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦਿੱਤੀ। ਉਹਨਾਂ ਦੱਸਿਆ ਕਿ ਉਕਤ ਦੀ ਲੜੀ ਵਿੱਚ ਸਰਕਾਰੀ ਹਾਈ ਸਕੂਲ ਧੱਲੇਕੇ ਦੇ ਵਿਦਿਆਰਥੀਆਂ ਨੂੰ ਰੋਜ਼ਗਾਰ ਦਫਤਰ ਮੋਗਾ ਵਿਖੇ ਵਿਜਟ ਕਰਵਾਇਆ ਗਿਆ ਜਿਸ ਵਿੱਚ ਦਫਤਰ ਵੱਲੋਂ ਦਿੱਤੀਆਂ ਜਾਂਦੀਆਂ ਸੇਵਾਵਾਂ ਜਿਵੇਂ ਕਿ ਕਿੱਤਾ ਅਗਵਾਈ, ਸਕਿੱਲ ਕੋਰਸਾਂ, ਸਕਿੱਲ ਟ੍ਰੇਨਿੰਗਾਂ ਆਦਿ ਬਾਰੇ ਜਾਣਕਾਰੀ ਦਿੱਤੀ ਗਈ। ਇਸ ਮੌਕੇ ਦਫਤਰ ਦੇ ਕਰੀਅਰ ਕਾਊਂਸਲਰ ਬਲਰਾਜ ਸਿੰਘ ਖਹਿਰਾ ਅਤੇ ਪ੍ਰੋਫੈਸਰ ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਸਰਕਾਰੀ ਪੋਲੀਟੈਕਨਿਕ ਕਾਲਜ ਵੱਲੋਂ ਵਿਦਿਆਰਥੀਆਂ ਨੂੰ ਵੱਖ-ਵੱਖ ਕਿੱਤਿਆਂ ਅਤੇ ਕਿੱਤਾਮੁਖੀ ਕੋਰਸਾਂ ਬਾਰੇ ਜਾਣਕਾਰੀ ਦਿੱਤੀ ਗਈ। ਡਿੰਪਲ ਥਾਪਰ, ਜ਼ਿਲ੍ਹਾ ਰੋਜ਼ਗਾਰ ਅਫਸਰ ਵੱਲੋਂ ਵਿਭਾਗ ਦੀਆਂ ਗਤੀਵਿਧੀਆਂ ਦੀ ਜਾਣਕਾਰੀ ਦੇਣ ਤੋਂ ਇਲਾਵਾ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਨਸ਼ਿਆਂ ਦੇ ਬੁਰੇ ਪ੍ਰਭਾਵ ਅਤੇ ਬੁਰੀ ਸੰਗਤ ਤੋਂ ਬਚਣ ਲਈ ਜਰੂਰੀ ਨੁਕਤੇ ਸਾਂਝੇ ਕੀਤੇ।