ਲੋਕ ਆਪਣੇ ਪਿੰਡਾਂ ਵਾਰਡਾਂ ਦੇ ਪਹਿਰੇਦਾਰ ਖੁਦ ਬਣਨ, ਨਸ਼ਿਆਂ ਵਿਰੁੱਧ ਲੜਾਈ ਵਿੱਚ ਸਰਕਾਰ ਦੇਵੇਗੀ ਪੂਰਾ ਸਾਥ-ਵਿਧਾਇਕ ਬਾਘਾਪੁਰਾਣਾ

ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਪਿੰਡਾ ਭੇਖਾ, ਗੱਜਣਵਾਲਾ, ਜੈਮਲਵਾਲਾ ਦੇ ਪਿੰਡਾਂ ਨੂੰ ਨਸ਼ਿਆਂ ਵਿਰੁੱਧ ਡਟ ਕੇ ਲੜਨ ਦਾ ਦਿਵਾਇਆ ਪ੍ਣ

ਮੋਗਾ (ਕਮਲ) :- ਵਿਧਾਇਕ ਬਾਘਾਪੁਰਾਣਾ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੇ ਕਿਹਾ ਕਿ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਨਸ਼ਾ ਮੁਕਤੀ ਯਾਤਰਾ ਵਿੱਚ ਲੋਕ ਆਪ ਅੱਗੇ ਆ ਕੇ ਨਸ਼ਿਆਂ ਵਿਰੁੱਧ ਆਵਾਜ ਬੁਲੰਦ ਕਰ ਰਹੇ ਹਨ। ਇਸ ਮੁਹਿੰਮ ਤਹਿਤ ਪਿੰਡਾਂ ਵਿੱਚ ਕਰਵਾਏ ਜਾ ਰਹੇ ਜਾਗਰੂਕਤਾ ਪ੍ਰੋਗਰਾਮਾਂ ਵਿੱਚ ਲੋਕ ਭਾਰੀ ਗਿਣਤੀ ਵਿੱਚ ਸ਼ਮੂਲੀਅਤ ਕਰ ਰਹੇ ਹਨ ਅਤੇ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕਰਨ ਦਾ ਪ੍ਰਣ ਲੈ ਰਹੇ ਹਨ। ਸ੍ਰ. ਅੰਮ੍ਰਿਤਪਾਲ ਸਿੰਘ ਸੁਖਾਨੰਦ ਅੱਜ ਪਿੰਡ ਭੇਖਾ, ਗੱਜਣਵਾਲਾ, ਜੈਮਲਵਾਲਾ ਵਿਖੇ ਨਸ਼ਾ ਮੁਕਤੀ ਯਾਤਰਾ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਪਹੁੰਚੇ। ਉਹਨਾਂ ਕਿਹਾ ਕਿ ਲੋਕ ਆਪਣੇ ਪਿੰਡਾਂ ਦੇ ਪਹਿਰੇਦਾਰ ਖੁਦ ਬਣਨ ਪੰਜਾਬ ਸਰਕਾਰ ਉਹਨਾਂ ਦੀ ਹਰ ਤਰੀਕੇ ਨਾਲ ਮੱਦਦ ਕਰੇਗੀ। ਪੰਜਾਬ ਸਰਕਾਰ ਪਿੰਡਾਂ ਤੇ ਵਾਰਡਾਂ ਦੇ ਪਹਿਰੇਦਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਉਹ ਬਿਨ੍ਹਾਂ ਕਿਸੇ ਡਰ ਤੋਂ ਨਸ਼ਿਆਂ ਵਿਰੁੱਧ ਲੜਾਈ ਲੜਨ। ਉਹਨਾਂ ਉੱਪਰ ਕਿਸੇ ਵੀ ਤਰ੍ਹਾਂ ਦਾ ਸਿਆਸੀ ਜਾਂ ਪ੍ਰਸ਼ਾਸ਼ਨਿਕ ਦਬਾਅ ਨਹੀਂ ਪਾਇਆ ਜਾਵੇਗਾ ਸਗੋਂ ਦੋਹਾਂ ਪੱਖਾਂ ਤੋਂ ਉਹਨਾਂ ਦੀ ਮੱਦਦ ਕੀਤੀ ਜਾਵੇਗੀ। ਉਹਨਾਂ ਪਿੰਡਾਂ ਦੇ ਲੋਕਾਂ ਨਸ਼ਿਆਂ ਵਿਰੁੱਧ ਡਟ ਕੇ ਲੜਨ ਦੀ ਸਹੁੰ ਚੁਕਾਈ।

ਵਿਧਾਇਕ ਨੇ ਦੱਸਿਆ ਕਿ ਸੂਬੇ ਵਿੱਚ ਵੱਡੀ ਗਿਣਤੀ ਨਸ਼ਾ ਤਸਕਰਾਂ ਦੀਆਂ ਗੈਰ-ਕਾਨੂੰਨੀ ਜਾਇਦਾਦਾਂ ‘ਤੇ ਬੁਲਡੋਜ਼ਰ ਚਲਾਇਆ ਜਾ ਚੁੱਕਾ ਹੈ ਜੋ ਕਿ ਲੋਕ ਹਿਤ ਵਿੱਚ ਸਰਕਾਰ ਦੀ ਵੱਡੀ ਪ੍ਰਾਪਤੀ ਹੈ। ਉਨ੍ਹਾਂ ਕਿਹਾ ਕਿ ਨਸ਼ਾ ਮੁਕਤੀ ਯਾਤਰਾ ਕੋਈ ਸਿਆਸੀ ਯਾਤਰਾ ਨਹੀਂ ਹੈ, ਬਲਕਿ ਇੱਕ ਸਮਾਜਿਕ ਸੰਕਲਪ ਹੈ ਅਤੇ ਉਹ ਸਮਾਜ ਦੇ ਹਰ ਵਰਗ, ਹਰ ਪੰਚਾਇਤ, ਹਰ ਨੌਜਵਾਨ, ਹਰ ਮਾਤਾ-ਪਿਤਾ ਨੂੰ ਅਪੀਲ ਕਰਦੇ ਹਨ ਕਿ ਇਸ ਅੰਦੋਲਨ ਨਾਲ ਜੁੜ ਕੇ ਇਸ ਨੂੰ ਸਫਲਤਾ ਦਾ ਜਾਮਾ ਪਹਿਨਾਇਆ ਜਾਵੇ । ਉਹਨਾਂ ਦੱਸਿਆ ਕਿ ਜਾਗਰੂਕਤਾ ਸਭਾਵਾਂ ਦੌਰਾਨ ਲੋਕ ਉਹਨਾਂ ਨੂੰ ਮਿਲਦੇ ਹਨ ਅਤੇ ਸਰਕਾਰ ਵੱਲੋਂ ਆਰੰਭੇ ਇਸ ਵਿਸ਼ੇਸ਼ ਮਿਸ਼ਨ ਦੀ ਸਲਾਘਾ ਕਰਦੇ ਹਨ। ਨਸ਼ਾ ਮੁਕਤੀ ਯਾਤਰਾ ਨੂੰ ਪੂਰੇ ਹਲਕੇ ਵਿੱਚ ਲੰਮੇ ਤੱਕ ਚਲਾਇਆ ਜਾਵੇਗਾ ਅਤੇ ਹਰ ਪਿੰਡ, ਗਲੀ ਅਤੇ ਮੁਹੱਲੇ ਤੱਕ ਇਹ ਸੰਦੇਸ਼ ਪਹੁੰਚਾਇਆ ਜਾਵੇਗਾ ਕਿ ਨਸ਼ਾ ਨਹੀਂ ਜੀਵਨ ਚੁਣੋ। ਉਹਨਾਂ ਨੇ ਇਹ ਵੀ ਕਿਹਾ ਕਿ ਨਸ਼ਾ ਛੁਡਾਉਣ ਵਾਲਿਆਂ ਦੇ ਪੁਨਰਵਾਸ ਲਈ ਸਰਕਾਰ ਵੱਲੋਂ ਕੌਂਸਲਿੰਗ, ਰੋਜ਼ਗਾਰ ਅਤੇ ਮਨੋਚਿਕਿਤਸਾ ਸੇਵਾਵਾਂ ਦੀ ਵੀ ਪੂਰੀ ਸਵਿਧਾ ਦਿੱਤੀ ਜਾ ਰਹੀ ਹੈ। ਇਹ ਘਰ ਘਰ ਦਸਤਕ ਮੁਹਿੰਮ ਇੱਕ ਉਮੀਦ ਦੀ ਕਿਰਨ ਹੈ ਜਿ ਨਸ਼ਿਆਂ ਦੇ ਹਨੇਰੇ ਵਿੱਚ ਫਸੇ ਪਰਿਵਾਰਾਂ ਲਈ ਨਵਾਂ ਰਾਹ ਵਿਖਾ ਰਹੀ ਹੈ।

Check Also

“उड़ान की ओर – एक स्त्री की आवाज़” – मीनी कौर सूर

ज़िंदगी कभी भी एक औरत के लिए आसान नहीं होती। मैं ऐसा इसलिए कह रही …

Leave a Reply

Your email address will not be published. Required fields are marked *