Wednesday , 10 September 2025

ਨਸ਼ਿਆਂ ਦੇ ਖਾਤਮੇ ਲਈ ਪਿੰਡਾਂ ਤੇ ਵਾਰਡਾਂ ਦੇ ਲੋਕ ਹੋਏ ਇੱਕਜੁਟ -ਵਿਧਾਇਕ

ਵਿਧਾਇਕ ਅਮਨਦੀਪ ਕੌਰ ਅਰੋੜਾ ਨੇ ਜੋਗੇਵਾਲਾ, ਕੋਰੇਵਾਲਾ ਕਲਾਂ, ਦੱਦਾਹੂਰ ਪਿੰਡਾਂ ਦੀ ਨਸ਼ਾ ਮੁਕਤੀ ਯਾਤਰਾ ਵਿੱਚ ਸ਼ਮੂਲੀਅਤ ਕਿਹਾ! ਪੰਜਾਬ ਜਲਦ ਨਸ਼ਾ ਮੁਕਤ ਹੋ ਕੇ ਬਣੇਗਾ ਫਿਰ ਤੋਂ ਰੰਗਲਾ ਪੰਜਾਬ

ਮੋਗਾ (ਵਿਮਲ) :- ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਨਸ਼ਾ ਮੁਕਤ ਕਰਨ ਦੀ ਵਿੱਢੀ ਮੁਹਿੰਮ ਤਹਿਤ ਰਾਜ ਭਰ ਦੇ ਪਿੰਡਾਂ ਤੇ ਵਾਰਡਾਂ ਵਿੱਚ ਨਸ਼ਾ ਮੁਕਤੀ ਯਾਤਰਾ ਦੀ ਸ਼ੁਰੂਆਤ ਹੋ ਚੁੱਕੀ ਹੈ। ਇਹ ਯਾਤਰਾ, ਜੋ ਕਿ ਜਾਗਰੂਕਤਾ ਸਭਾਵਾਂ ਦੇ ਰੂਪ ਵਿੱਚ ਕੀਤੀ ਜਾ ਰਹੀ ਹੈ, ਰਾਹੀਂ ਹਰ ਘਰ ਤੱਕ ਇਹ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ ਕਿ ਨਸ਼ਿਆਂ ਦਾ ਖਾਤਮਾ ਕਰਨ ਲਈ ਸਰਕਾਰ ਵਚਨਬੱਧ ਹੈ ਅਤੇ ਲੋਕਾਂ ਦੇ ਸਰਗਰਮ ਸਹਿਯੋਗ ਦੀ ਵੀ ਬੇਹਦ ਜ਼ਰੂਰਤ ਹੈ। ਨਸ਼ਿਆਂ ਖਿਲਾਫ ਫੈਸਲਾਕੁੰਨ ਲੜਾਈ ਦੇ ਅਗਲੇ ਪੜਾਅ ਵਜੋਂ ਹੁਣ ਸਰਕਾਰ ਵੱਲੋਂ ਨਸ਼ਾ ਮੁਕਤੀ ਯਾਤਰਾ ਸ਼ੁਰੂ ਕੀਤੀ ਗਈ ਹੈ ਤਾਂ ਕਿ ਪਿੰਡ ਪੱਧਰ ‘ਤੇ ਜਾ ਕੇ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਨਾਗਰਿਕਾਂ ਨੂੰ ਜਾਣੂ ਕਰਵਾਇਆ ਜਾ ਸਕੇ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਮੋਗਾ ਡਾ ਅਮਨਦੀਪ ਕੌਰ ਅਰੋੜਾ ਨੇ ਜੋਗੇਵਾਲਾ, ਕੋਰੇਵਾਲਾ ਕਲਾਂ, ਦੱਦਾਹੂਰ ਪਿੰਡਾਂ ਵਿੱਚ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਰਵਾਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਕੀਤਾ।

ਇਸ ਮੌਕੇ ਉਨਾਂ ਨਾਲ ਮੇਅਰ ਨਗਰ ਨਿਗਮ ਸ੍ਰ ਬਲਜੀਤ ਸਿੰਘ ਚਾਨੀ, ਪਿੰਡਾਂ ਦੇ ਸਰਪੰਚ ਤੇ ਹੋਰ ਵੀ ਮੋਹਤਵਰ ਵਿਅਕਤੀ ਹਾਜ਼ਰ ਸਨ। ਉਹਨਾਂ ਦੱਸਿਆ ਕਿ ਨਸ਼ਾ ਤਸਕਰਾਂ ਖਿਲਾਫ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕਾਨੂੰਨੀ ਕਰਵਾਈ ਕੀਤੀ ਜਾ ਰਹੀ ਹੈ। ਨਸ਼ਾ ਪੀੜਤਾਂ ਦਾ ਸਹੀ ਇਲਾਜ ਕਰਕੇ ਉਹਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਿਲ ਕਰਨ ਲਈ ਸਾਰਥਕ ਯਤਨ ਕੀਤੇ ਜਾ ਰਹੇ ਹਨ। ਪਿੰਡ ਤੇ ਵਾਰਡ ਪੱਧਰ ਦੀਆਂ ਡਿਫੈਂਸ ਕਮੇਟੀਆਂ ਨਾਲ ਲੋਕ ਆਪ ਮੁਹਾਰੇ ਜੁੜਨ ਲੱਗੇ ਹਨ ਅਤੇ ਹੁਣ ਇਹ ਜੰਗ ਇਕੱਲੇ ਇਕੱਲੇ ਵਾਰਡ ਅਤੇ ਪਿੰਡ ਵਿਚੋਂ ਚੱਲਣ ਲੱਗੀ ਹੈ। ਜ਼ਮੀਨੀ ਪੱਧਰ ਤੇ ਇਹ ਮੁਹਿੰਮ ਪਹੁੰਚ ਚੁੱਕੀ ਹੈ ਅਤੇ ਪੰਜਾਬ ਜਲਦੀ ਨਸ਼ਾ ਮੁਕਤ ਹੋ ਕੇ ਰੰਗਲਾ ਪੰਜਾਬ ਬਣੇਗਾ। ਨਸ਼ਾ ਮੁਕਤੀ ਯਾਤਰਾ ਵਿੱਚ ਲੋਕਾਂ ਨੇ ਨਸ਼ਾ ਮੁਕਤੀ ਵਿੱਚ ਸਰਕਾਰ ਨੂੰ ਪੂਰਨ ਸਹਿਯੋਗ ਦੇਣ ਦੀ ਸਹਿਮਤੀ ਪ੍ਰਗਟਾਈ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਮਾਜ ਦੇ ਸਰਬਪੱਖੀ ਸਮਾਜਿਕ ਆਰਥਿਕ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਵੱਲੋਂ ਹਲਕੇ ਵਿੱਚ ਸਿੱਖਿਆ ਨੂੰ ਵੱਡੇ ਪੱਧਰ ਤੇ ਉਤਸਾਹਿਤ ਕੀਤਾ ਜਾ ਰਿਹਾ ਹੈ। ਰਾਜ ਸਰਕਾਰ ਨੇ 56 ਹਜਾਰ ਤੋਂ ਵੱਧ ਸਰਕਾਰੀ ਨੌਕਰੀਆਂ ਦੇ ਕੇ ਸਾਡੇ ਨੌਜਵਾਨਾਂ ਨੂੰ ਇੱਕ ਸਹੀ ਦਿਸ਼ਾ ਦਿੱਤੀ ਹੈ। ਇਸ ਮੌਕੇ ਵਿਧਾਇਕ ਨੇ ਪਿੰਡ ਵਾਸੀਆਂ ਨੂੰ ਨਸ਼ੇ ਦੀ ਰੋਕਥਾਮ ਵਿੱਚ ਯੋਗਦਾਨ ਪਾਉਣ ਲਈ ਸਹੁੰ ਵੀ ਚੁਕਾਈ।

Check Also

ਜਿਲ੍ਹਾ ਉਦਯੋਗ ਕੇਂਦਰ ਵੱਲੋਂ ਐਮ.ਐਸ.ਐਮ.ਈ ਸਕੀਮ ਤਹਿਤ ਆਈ.ਐਸ.ਐਫ ਕਾਲਜ ਵਿਖੇ ਵਰਕਸ਼ਾਪ ਆਯੋਜਿਤ

ਉੱਦਮੀਆਂ ਨੂੰ ਵਰਕਸ਼ਾਪ ਦੇ ਉਦੇਸ਼ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਕਰਵਾਇਆ ਜਾਣੂ ਮੋਗਾ (ਕਮਲ) :- …

Leave a Reply

Your email address will not be published. Required fields are marked *