ਮੋਗਾ ਵਿਖੇ ਨੈਸ਼ਨਲ ਲੋਕ ਅਦਾਲਤ ਦਾ ਸਫ਼ਲ ਆਯੋਜਨ

6084 ਕੇਸਾਂ ਦਾ ਨਿਪਟਾਰਾ ਕਰਕੇ 14 ਕਰੋੜ 8 ਲੱਖ 77 ਹਜ਼ਾਰ 435 ਰੁਪਏ ਦੇ ਅਵਾਰਡ ਪਾਸ-ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ

ਮੋਗਾ (ਵਿਮਲ) :- ਅੱਜ 24 ਮਈ ਨੂੰ ਜ਼ਿਲ੍ਹਾ ਮੋਗਾ ਵਿੱਚ ਅਤੇ ਇਸਦੀਆਂ ਸਬ-ਡਵੀਜ਼ਨਾਂ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਦੀਪਕ ਸਿੱਬਲ, ਮਾਣਯੋਗ ਜੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ–ਕਮ–ਚੇਅਰਮੈਨ ਅਤੇ ਮਿਸ ਨਵਜੋਤ ਕੌਰ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ ਸਰਬਜੀਤ ਸਿੰਘ ਧਾਲੀਵਾਲ ਦੀ ਅਗਵਾਈ ਹੇਠ ਨੈਸ਼ਨਲ ਲੋਕ ਅਦਾਲਤ ਦਾ ਆਯੋਜਨ ਕੀਤਾ ਗਿਆ। ਇਸ ਲੋਕ ਅਦਾਲਤ ਵਿੱਚ ਵੱਖਰੇ-ਵੱਖਰੇ ਕੁੱਲ 16 ਬੈਂਚ ਬਣਾਏ ਗਏ । ਇਨ੍ਹਾਂ ਬੈਂਚਾਂ ਵਿਚ 01 ਬੈਂਚ ਸਥਾਈ ਲੋਕ ਅਦਾਲਤ (ਜਨ ਉਪਯੋਗੀ ਸੇਵਾਵਾਂ) ਮੋਗਾ, 04 ਬੈਂਚ ਰੈਵੇਨਿਊ ਕੇਸਾਂ ਦੇ ਅਤੇ ਸੈਸ਼ਨ ਡਵੀਜ਼ਨ ਮੋਗਾ ਦੇ ਸਮੇਤ ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਸਬ ਡਵੀਜਨਾਂ ਦੇ ਵੱਖ–ਵੱਖ 11 ਬੈਂਚ ਬਣਾਏ ਗਏ। ਇਸ ਲੋਕ ਅਦਾਲਤ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਣਯੋਗ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਕਿਰਨ ਜਯੋਤੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ ਵੱਖ – ਵੱਖ ਬੈਂਚਾਂ ਵਿੱਚ ਕੁੱਲ 7350 ਕੇਸ ਰੱਖੇ ਗਏ ਸਨ ਜਿਨ੍ਹਾਂ ਵਿਚੋਂ 4588 ਪ੍ਰੀ-ਲਿਟੀਗੇਟਿਵ ਅਤੇ 1496 ਪੈਂਡਿੰਗ ਕੇਸਾਂ ਦਾ ਮੌਕੇ ਤੇ ਆਪਸੀ ਰਜਾਮੰਦੀ ਨਾਲ ਰਾਜ਼ੀਨਾਮਾ ਕਰਵਾਇਆ ਗਿਆ ਅਤੇ ਕੁੱਲ 140877435/- ਰੁ: ਦੇ ਅਵਾਰਡ ਪਾਸ ਕੀਤੇ ਗਏ। ਉਨ੍ਹਾਂ ਅੱਗੇ ਜਾਣਕਾਰੀ ਦਿੱਤੀ ਕਿ ਇਹਨਾਂ ਲੋਕ ਅਦਾਲਤਾਂ ਰਾਹੀਂ ਆਮ ਲੋਕਾਂ ਨੂੰ ਬਹੁਤ ਸਾਰੇ ਫਾਇਦੇ ਹੁੰਦੇ ਹਨ ਕਿਉਂਕਿ ਇਸ ਵਿੱਚ ਰਾਜੀਨਾਮਾ ਕਰਨ ਨਾਲ ਆਪਸੀ ਭਾਈਚਾਰਾ ਵੀ ਵਧਦਾ ਹੈ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਨੇ ਇਹ ਜਾਣਕਾਰੀ ਵੀ ਦਿੱਤੀ ਕਿ ਲੋਕ ਅਦਾਲਤਾਂ ਦੇ ਫੈਸਲੇ ਦੇ ਖਿਲਾਫ ਕੋਈ ਵੀ ਅਪੀਲ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਨੇ ਦੱਸਿਆ ਕਿ ਅਗਲੀ ਨੈਸ਼ਨਲ ਲੋਕ ਅਦਾਲਤ ਮਿਤੀ 13.09.2025 ਨੂੰ ਲਗਾਈ ਜਾਵੇਗੀ। (ਕੈਪਸ਼ਨ: ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜਿਲਾ ਤੇ ਸੈਸ਼ਨ ਜੱਜ ਮੋਗਾ ਅਤੇ ਅਮਰਜੀਤ ਸਿੰਘ ਪ੍ਰਿੰਸੀਪਲ ਜੱਜ, ਫੈਮਿਲੀ ਕੋਰਟ ਮੋਗਾ ਦੋਹਾਂ ਪਾਰਟੀਆਂ ਦਾ ਆਪਸੀ ਸਹਿਮਤੀ ਨਾਲ ਰਾਜੀਨਾਮਾ ਕਰਵਾਉਂਦੇ ਹੋਏ।)

Check Also

भारत सरकार के दूरसंचार विभाग के नियंत्रक संचार लेखा पंजाब ने समर्पित सेवा और संस्थागत उत्कृष्टता के 25 वर्षों के उपलक्ष्य में मनाई रजत जयंती

“सम्पन्न 2” अपने पेंशनभोगियों को बेहतर पेंशन वितरण के लिए तत्पर: वंदना गुप्ता चंडीगढ़ (ब्यूरो) …

Leave a Reply

Your email address will not be published. Required fields are marked *