ਨਸ਼ਾ ਮੁਕਤੀ ਯਾਤਰਾ ਤਹਿਤ ਨਿਧਾਂਵਾਲਾ, ਡਗਰੂ, ਡਰੋਲੀ ਭਾਈ, ਸਾਫੂਵਾਲਾ, ਬੁੱਕਣਵਾਲਾ, ਸਿੰਘਾਂਵਾਲਾ ਦੇ ਪਿੰਡਾਂ ਨੂੰ ਕੀਤਾ ਜਾਗਰੂਕ
ਮੋਗਾ (ਵਿਮਲ) :- ਨਸ਼ੇ ਦੇ ਖਿਲਾਫ ਜੰਗ ਨੂੰ ਹੋਰ ਜੋਰਦਾਰ ਬਣਾਉਂਦੇ ਹੋਏ ਵਿਧਾਇਕ ਅਮਨਦੀਪ ਕੌਰ ਅਰੋੜਾ ਦੀ ਅਗਵਾਈ ਵਿੱਚ ਨਸ਼ਾ ਮੁਕਤੀ ਯਾਤਰਾ ਅਧੀਨ ਅੱਜ ਪਿੰਡ ਨਿਧਾਂਵਾਲਾ, ਡਗਰੂ, ਡਰੋਲੀ ਭਾਈ, ਸਾਫੂਵਾਲਾ, ਬੁੱਕਣਵਾਲਾ, ਸਿੰਘਾਂਵਾਲਾ ਦੇ ਪਿੰਡਾਂ ਨੂੰ ਨਸ਼ਿਆਂ ਵਿਰੁੱਧ ਲੜਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਉਹਨਾਂ ਨਾਲ ਮੇਅਰ ਨਗਰ ਨਿਗਮ ਮੋਗਾ ਸ੍ਰ. ਬਲਜੀਤ ਸਿੰਘ ਚਾਨੀ ਪਿੰਡਾਂ ਤੇ ਸਰਪੰਚ ਤੇ ਵੱਡੀ ਗਿਣਤੀ ਵਿੱਚ ਆਮ ਲੋਕ ਹਾਜਰ ਸਨ। ਉਹਨਾਂ ਪਿੰਡਾ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਨਸ਼ਿਆਂ ਵਿਰੁੱਧ ਤਕੜੇ ਹੋ ਕੇ ਲੜਨ ਸਰਕਾਰ ਅਤੇ ਸਿਵਲ ਤੇ ਪੁਲਿਸ ਪ੍ਰਸ਼ਾਸ਼ਨ ਉਹਨਾਂ ਨਾਲ ਹੈ। ਉਹਨਾਂ ਕਿਹਾ ਕਿ ਪਿੰਡਾਂ ਦੇ ਸਰਪੰਚ ਅਤੇ ਵਾਰਡਾਂ ਦੇ ਕੌਂਸਲਰ ਆਪਣੇ ਖੇਤਰਾਂ ਦੇ ਲੋਕਾਂ ਨਾਲ ਮਿਲ ਕੇ ਇਸਨੂੰ ਮਿਸ਼ਨ ਮੋਡ ਵਿੱਚ ਲੈ ਕੇ ਕੰਮ ਕਰਨ। ਉਹਨਾਂ ਡਿਫੈਂਸ ਕਮੇਟੀਆਂ ਨੂੰ ਵੀ ਬਿਨ੍ਹਾਂ ਕਿਸੇ ਡਰ ਤੋਂ ਨਸ਼ਿਆਂ ਖਿਲਾਫ ਆਵਾਜ ਬੁਲੰਦ ਕਰਨ ਲਈ ਪ੍ਰੇਰਿਆ। ਉਹਨਾਂ ਕਿਹਾ ਕਿ ਇਹ ਯਾਤਰਾ ਸਿਰਫ ਨਸ਼ਿਆਂ ਦੇ ਵਿਰੁੱਧ ਸੂਚਨਾ ਮੁਹਿੰਮ ਨਹੀਂ, ਬਲਿਕ ਇਹ ਇੱਕ ਸਮਾਜਿਕ ਜਿੰਮੇਵਾਰੀ ਅਤੇ ਆਸਰਾਵਾਦੀ ਕੋਸ਼ਿਸ਼ ਹੈ, ਜਿਸਦਾ ਮੂਲ ਮੰਤਵ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਲਤ ਤੋਂ ਬਚਾਉਣਾ ਅਤੇ ਨਸ਼ਾ ਕਰ ਕਰੇ ਵਿਅਕਤੀਆਂ ਨੂੰ ਮੁੜ ਤੋਂ ਸਧਾਰਨ ਜੀਵਨ ਵੱਲ ਵਾਪਸ ਲਿਆਉਣਆ ਹੈ।


ਉਹਨਾਂ ਦੱਸਿਆ ਕਿ ਪੰਜਾਬ ਸਰਕਾਰ ਨਸ਼ਾ ਮੁਕਤੀ ਲਈ ਗੰਭੀਰ ਹੈ ਅਤੇ ਸਮਾਜਿਕ ਤੰਦਰੁਸਤੀ ਲਈ ਲੋਕਾਂ ਦੀ ਭਾਗੀਦਾਰੀ ਬਹੁਤ ਜਰੂਰੀ ਹੈ। ਅਸੀਂ ਘਰ ਘਰ ਜਾ ਕੇ ਲੋਕਾਂ ਨਾਲ ਸਿੱਧੀ ਗੱਲਬਾਤ ਕਰ ਰਹੇ ਹਾਂ ਉਹਨਾਂ ਦੀਆਂ ਪਰੇਸ਼ਾਨੀਆਂ ਸੁਣ ਰਹੇ ਹਾਂ ਅਤੇ ਉਹਨਾਂ ਨੂੰ ਮੱਦਦ ਦੇ ਰਾਹ ਵਿਖਾ ਰਹੇ ਹਾਂ। ਜਾਗਰੂਕਤਾ ਮੁਹਿੰਮ ਦੌਰਾਨ ਪਿੰਡਾਂ ਦੇ ਨੌਜਵਾਨਾਂ, ਪੁਰਸ਼ਾਂ ਅਤੇ ਮਹਿਲਾਵਾਂ ਨੇ ਭਰਪੂਰ ਸਹਿਯੋਗ ਦਿੱਤਾ। ਉਹਨਾਂ ਕਿਹਾ ਕਿ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸਮੂਹ ਜ਼ਿਲ੍ਹਾ ਵਾਸੀ ਦ੍ਰਿੜਤਾ ਨਾਲ ਪ੍ਰਣ ਕਰਨ ਅਤੇ ਹਰ ਹੀਲੇ ਉਸ ਪ੍ਰਣ ਨੂੰ ਨਿਭਾਉਣ ਵਿੱਚ ਕਿਸੇ ਵੀ ਨਾਗਰਿਕ ਨੂੰ ਕੋਈ ਕਸਰ ਬਾਕੀ ਨਹੀਂ ਛੱਡਣੀ ਚਾਹੀਦੀ। ਉਹਨਾਂ ਕਿਹਾ ਕਿ ਹਲਕੇ ਦੇ ਹਰ ਇੱਕ ਪਿੰਡ ਵਿੱਚ ਪੇਂਡੂ ਡਿਫੈਂਸ ਕਮੇਟੀਆਂ ਕਾਰਜਸ਼ੀਲ ਹਨ ਅਤੇ ਸਾਨੂੰ ਪੂਰੀ ਉਮੀਦ ਹੈ ਕਿ ਇਹ ਡਿਫੈਂਸ ਕਮੇਟੀਆਂ ਆਪਣੀ ਜਿੰਮੇਵਾਰੀ ਨੂੰ ਪੂਰੀ ਸ਼ਿੱਦਤ ਅਤੇ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਨਸ਼ਾ ਤਸਕਰਾਂ ਦੇ ਕਾਰੋਬਾਰ ਨੂੰ ਮੁਕੰਮਲ ਤੌਰ ‘ਤੇ ਬੰਦ ਕਰਵਾਉਣ ਵਿੱਚ ਯੋਗਦਾਨ ਪਾਉਣਗੀਆਂ। ਉਹਨਾਂ ਕਿਹਾ ਕਿ ਜਾਗਰੂਕਤਾ ਸਭਾਵਾਂ ਵਿੱਚ ਪਹੁੰਚਣ ਵਾਲੇ ਲੋਕਾਂ ਦਾ ਵੀ ਇਹ ਫਰਜ਼ ਬਣਦਾ ਹੈ ਕਿ ਉਹ ਇਥੋਂ ਮਿਲਣ ਵਾਲੇ ਸੁਨੇਹੇ ਆਪਣੇ ਪਰਿਵਾਰਿਕ ਮੈਂਬਰਾਂ, ਦੋਸਤਾਂ ਮਿੱਤਰਾਂ, ਗੁਆਂਢੀਆਂ ਅਤੇ ਹੋਰ ਪਤਵੰਤਿਆਂ ਨਾਲ ਨਿਰੰਤਰ ਸਾਂਝਾ ਕਰਦੇ ਰਹਿਣ ਕਿਉਂਕਿ ਲੋਕ ਲਹਿਰ ਬਣਨ ਨਾਲ ਹੀ ਅਜਿਹੀਆਂ ਸਮਾਜਿਕ ਬੁਰਾਈਆਂ ਦਾ ਖਾਤਮਾ ਸੰਭਵ ਹੁੰਦਾ ਹੈ। ਉਹਨਾ ਕਿਹਾ ਕਿ ਇਹ ਮੁਹਿੰਮ ਜਰੂਰ ਹੀ ਨਸ਼ੇ ਨੂੰ ਜੜ੍ਹ ਤੋਂ ਖਤਮ ਕਰੇਗੀ।