ਜ਼ਿਲ੍ਹੇ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਗਾਈਡੈਂਸ ਕਾਨਫਰੰਸ ਆਯੋਜਿਤ

ਮੋਗਾ (ਵਿਮਲ) :- ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਜ਼ਿਲ੍ਹਾ ਰੋਜ਼ਗਾਰ ਦਫਤਰ ਮੋਗਾ ਅਤੇ ਜ਼ਿਲ੍ਹਾ ਸਿੱਖਿਆ ਦਫਤਰ ਮੋਗਾ ਵੱਲੋਂ ਜ਼ਿਲ੍ਹਾ ਮੋਗਾ ਦੇ 12ਵੀਂ ਜਮਾਤ ਦੇ ਮੈਰੀਟੋਰੀਅਸ ਵਿਦਿਆਰਥੀਆਂ ਲਈ ਕਰੀਅਰ ਕਾਨਫਰੰਸ ਲਗਾਈ ਗਈ ਜਿਸ ਵਿੱਚ ਵੱਖ-ਵੱਖ ਕਿੱਤਾ ਮਾਹਿਰਾਂ ਵੱਲੋਂ ਵਿਦਿਆਰਥੀਆਂ ਨੂੰ ਅਗਲੇਰੀ ਪੜ੍ਹਾਈ ਅਤੇ ਕਿੱਤਿਆਂ ਸਬੰਧੀ ਜਾਣਕਾਰੀ ਦਿੱਤੀ ਗਈ ਤਾਂ ਜੋ ਉਹ ਆਪਣਾ ਕਰੀਅਰ ਬਣਾਉਣ ਲਈ ਸਹੀ ਰਾਹ ਚੁਣ ਸਕਣ। ਜਾਣਕਾਰੀ ਦਿੰਦਿਆਂ ਸ੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਇਸ ਸੈਮੀਨਾਰ ਵਿੱਚ ਡਾ. ਅਰਬਾਜ ਸਿੰਘ ਗਿੱਲ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਮੈਡੀਕਲ ਅਤੇ ਪੈਰਾ-ਮੈਰੀਕਲ ਕੋਰਸਾਂ, ਸ਼੍ਰੀ ਬਲਜੋਤ ਸਿੰਘ ਮਾਨ ਮੱਛੀ ਪਾਲਣ ਅਫ਼ਸਰ ਮੋਗਾ ਵੱਲੋਂ ਵਿਦਿਆਰਥੀਆਂ ਨੂੰ ਵੈਟਰਨਰੀ, ਐਗਰੀਕਲਚਰ, ਡੇਅਰੀ ਆਦਿ ਕਿੱਤਿਆਂ ਨਾਲ ਸਬੰਧਤ ਕੋਰਸਾਂ, ਸ਼੍ਰੀ ਬਲਵਿੰਦਰ ਸਿੰਘ ਦੌਲਤਪੁਰਾ ਰਿਟਾਇਰਡ ਪ੍ਰੋਫੈਸਰ ਪੋਲੀਟੈਕਨਿਕ ਕਾਲਜ ਵੱਲੋਂ ਟੈਕਨੀਕਲ ਐਜੂਕੇਸ਼ਨ, ਆਰਟਸ, ਕਮਰਸ ਕੋਰਸਾਂ ਬਾਰੇ ਵਿਸਥਾਰਿਤ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਤੋਂ ਇਲਾਵਾ ਬਲਰਾਜ ਸਿੰਘ ਖਹਿਰਾ, ਕਰੀਅਰ ਕਾਉਂਸਲਰ ਵੱਲੋਂ ਵਿਦਿਆਰਥੀਆਂ ਨੂੰ ਇੱਕ ਚੰਗਾ ਕਰੀਅਰ ਬਣਾਉਣ ਲਈ ਮਹੱਤਵਪੂਰਨ ਨੁਕਤੇ ਸਾਂਝੇ ਕੀਤੇ ਗਏ। ਇਸ ਸੈਮੀਨਾਰ ਵਿੱਚ ਜ਼ਿਲ੍ਹਾ ਸਿੱਖਆ ਦਫਤਰ ਦੇ ਗਾਈਡੈਂਸ ਇੰਚਾਰਜ ਜਗਜੀਤ ਵੱਲੋਂ ਮੈਰੀਟੋਰੀਅਸ ਵਿਦਿਆਰਥੀਆਂ ਦੀ ਹੌਸਲਾ ਅਫ਼ਜਾਈ ਕੀਤੀ ਗਈ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *