ਮੋਗਾ ਵਿੱਚ ਨਸ਼ਾ ਤਸਕਰ ਦੇ ਘਰ ਤੇ ਚੱਲਿਆ ਪੀਲਾ ਪੰਜਾ, ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ-ਐਸ.ਐਸ.ਪੀ

ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਅਪਣਾਈ ਜਾ ਰਹੀ ਹੈ ਜ਼ੀਰੋ ਟਾਲਰੈਂਸ ਨੀਤੀ- ਜ਼ਿਲ੍ਹਾ ਪੁਲਿਸ ਮੁਖੀ

ਮੋਗਾ (ਵਿਮਲ) :- ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਸ਼ੁਰੂ ਕੀਤੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਨਸ਼ਾ ਤਸਕਰਾਂ ਵਿਰੁੱਧ ਕਾਰਵਾਈਆਂ ਜੰਗੀ ਪੱਧਰ ‘ਤੇ ਜਾਰੀ ਹਨ । ਇਸੇ ਕਾਰਵਾਈ ਤਹਿਤ ਅੱਜ ਮੋਗਾ ਦੇ ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਦੀ ਅਗਵਾਈ ਹੇਠ ਮੋਗਾ ਦੀ ਸਾਧਾਂਵਾਲੀ ਬਸਤੀ ਵਿਖੇ ਨਸ਼ਿਆ ਦੇ ਕਾਰਬੋਰ ਵਿੱਚ ਸ਼ਾਮਿਲ ਮੀਤੀ ਦੇ ਘਰ ਨੂੰ ਢਾਹ ਢੇਰੀ ਕੀਤਾ ਗਿਆ ਹੈ। ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀ ਨੇ ਦੱਸਿਆ ਨਸ਼ਾ ਤਸਕਰ ਮੀਤੀ ਤੇ ਐਨ.ਡੀ.ਪੀ.ਐਸ.ਐਕਟ, ਐਕਸਾਇਜ ਅਤੇ ਹੋਰ ਵੱਖ ਵੱਖ ਧਾਰਾਵਾਂ ਤਹਿਤ 33 ਮਾਮਲੇ ਦਰਜ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਅੰਦਰ ਨਸ਼ਾ ਤਸਕਰਾਂ ਲਈ ਕੋਈ ਥਾਂ ਨਹੀਂ ਹੈ, ਇਸ ਲਈ ਉਹ ਇਹ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਦੇ ਘਰਾਂ ‘ਤੇ ਵੀ ਪੀਲਾ ਪੰਜਾ ਚਲਾਇਆ ਜਾਵੇਗਾ। ਸ਼੍ਰੀ ਅਜੇ ਗਾਂਧੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਦੇ ਕਾਰੋਬਾਰੀਆਂ ਦੀ ਸ਼ਿਕਾਇਤ ਕਰਨ ਲਈ ਆਪਣੇ ਨੇੜਲੇ ਪੁਲਿਸ ਸਟੇਸ਼ਨ ਵਿਖੇ ਸੰਪਰਕ ਕੀਤਾ ਜਾਵੇ। ਉਨ੍ਹਾਂ ਕਿਹਾ, ” ਜਿਨ੍ਹਾਂ ਨੇ ਵੀ ਨਸ਼ਾ ਵੇਚ ਕੇ ਜਾਇਦਾਦਾਂ ਬਣਾਈਆਂ ਹਨ , ਉਹ ਤਿਆਰ ਰਹਿਣ ਪੁਲਿਸ ਸਿਵਲ ਪ੍ਰਸ਼ਾਸਨ ਨੂੰ ਨਾਲ ਲੈ ਕੇ ਬੁਲਡੋਜ਼ਰ ਸਮੇਤ ਪਹੁੰਚੇਗੀ।” ਐਸ.ਐਸ.ਪੀ. ਨੇ ਦੱਸਿਆ ਕਿ ਨਸ਼ਾ ਤਸਕਰਾਂ ਵਿਰੁੱਧ ਕਾਰਵਾਈ ਦੇ ਨਾਲ-ਨਾਲ, ਪੁਲਿਸ ਵੱਲੋਂ ਲੋਕਾਂ ਨਾਲ ਰਾਬਤਾ ਵਧਾਉਣ ਲਈ ਸੰਪਰਕ ਪ੍ਰੋਗਰਾਮ ਵੀ ਚਲਾਇਆ ਜਾ ਰਿਹਾ ਹੈ। ਇਸ ਮੁਹਿੰਮ ਰਾਹੀਂ ਪਿੰਡਾਂ ਦੇ ਲੋਕਾਂ ਨਾਲ ਗੱਲਬਾਤ ਕਰਕੇ ਉਹਨਾਂ ਦੇ ਫੀਡਬੈਕ ਮਿਲ ਰਹੇ ਹਨ, ਜਿਸ ਨਾਲ ਨਸ਼ਿਆਂ ਵਿਰੁੱਧ ਲੜਾਈ ਹੋਰ ਵੀ ਪ੍ਰਭਾਵਸ਼ਾਲੀ ਬਣ ਰਹੀ ਹੈ। ਐਸ.ਐਸ.ਪੀ. ਅਜੇ ਗਾਂਧੀ ਨੇ ਸਮਾਜਿਕ ਸਹਿਯੋਗ ਲਈ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ, “ਸਾਰਿਆਂ ਦੇ ਸਾਂਝੇ ਯਤਨਾਂ ਨਾਲ ਅਸੀਂ ਨਸ਼ਿਆਂ ਵਿਰੁੱਧ ਜੰਗ ਜਿੱਤ ਕੇ ਰਹਾਂਗੇ।” ਜੇਕਰ ਕੋਈ ਵੀ ਵਿਅਕਤੀ ਨਸ਼ਾ ਛੱਡਣਾ ਚਾਹੁੰਦਾ ਹੈ ਤਾਂ ਉਹ ਸਿਵਲ ਪ੍ਰਸ਼ਾਸਨ ਜਾਂ ਪੁਲਿਸ ਪ੍ਰਸ਼ਾਸਨ ਨਾਲ ਤਾਲਮੇਲ ਕਰ ਸਕਦਾ ਹੈ ਜਿਸ ਦਾ ਯੋਗ ਇਲਾਜ ਕਰਵਾਇਆ ਜਾਵੇਗਾ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *