ਵਿਸ਼ਵ ਵਾਤਾਵਰਨ ਦਿਵਸ ਮੌਕੇ ਪਿੰਡ ਜਲਾਲਾਬਾਦ ਵਿਖੇ ਮੀਆ ਵਾਕੀ ਤਕਨੀਕ ਨਾਲ ਵਿਕਸਤ ਹੋਣ ਵਾਲੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਦਾ ਉਦਘਾਟਨ

ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਂਸ, ਡਿਪਟੀ ਕਮਿਸ਼ਨਰ ਸਾਗਰ ਸੇਤੀਆ ਸਮੇਤ ਹੋਰ ਵੀ ਉੱਘੀਆਂ ਸ਼ਖਸ਼ੀਅਤਾਂ ਰਹੀਆਂ ਹਾਜਰ

ਮੋਗਾ (ਵਿਮਲ) :- ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਗਰਾਮ ਪੰਚਾਇਤ ਜਲਾਲਾਬਾਦ ਵਿਖੇ ਜ਼ਿਲ੍ਹੇ ਦੇ ਪਹਿਲੇ ਮਿੰਨੀ ਜੰਗਲ ਜਿਹੜਾ ਕਿ 4 ਕਨਾਲ ਜਗ੍ਹਾ ਵਿੱਚ ਸਥਿਤ ਹੈ ਨੂੰ ਮੀਆ ਵਾਕੀ ਤਕਨੀਕ ਨਾਲ ਵਿਕਸਿਤ ਕਰਨ ਲਈ 3800 ਦੇ ਲਗਭਗ ਪੌਦੇ ਲਗਾਉਣ ਦੀ ਸ਼ੁਰੂਆਤ ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਅਤੇ ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਵੱਲੋਂ ਕੀਤੀ ਗਈ।
ਇਸ ਮੌਕੇ ਵਿਧਾਇਕ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਂਸ ਨੇ ਕਿਹਾ ਕਿ ਇਸ ਮਾਨਸੂਨ ਸੀਜ਼ਨ ਦੌਰਾਨ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ। ਉਹਨਾਂ ਕਿਹਾ ਕਿ ਲਗਾਏ ਗਏ ਪੌਦਿਆਂ ਦੀ ਦੇਖਭਾਲ ਅਤੇ ਇਹਨਾਂ ਦਾ ਚੰਗਾ ਪਾਲਣ ਪੋਸ਼ਣ ਕਰਨਾ ਹਰੇਕ ਨਾਗਰਿਕ ਦੀ ਜਿੰਮੇਵਾਰੀ ਬਣਦੀ ਹੈ। ਸਾਨੂੰ ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਇਹ ਅਹਿਦ ਲੈਣਾ ਚਾਹੀਦਾ ਹੈ ਕਿ ਹਰ ਵਿਅਕਤੀ ਨੂੰ ਵੱਧ ਤੋਂ ਵੱਧ ਪੌਦੇ ਲਗਾਉਣੇ ਚਾਹੀਦੇ ਹਨ ਅਤੇ ਪਲਾਸਟਿਕ ਦੇ ਲਿਫ਼ਾਫ਼ਿਆਂ ਦੀ ਵਰਤੋਂ ਬਿਲਕੁਲ ਨਹੀਂ ਕਰਨੀ ਚਾਹੀਦੀ। ਇਸ ਤੋਂ ਇਲਾਵਾ ਜਿਸ ਵੀ ਕਾਰਨ ਨਾਲ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ ਉਸ ਦੀ ਰੋਕਥਾਮ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੇ ਵਾਤਾਵਰਨ ਦੀ ਸੰਭਾਲ ਲਈ ਹੁਣ ਤੋਂ ਹੀ ਜਾਗਰੂਕ ਕੀਤਾ ਜਾਵੇ ਅਤੇ ਉਨ੍ਹਾਂ ਨੂੰ ਨਾਲ ਲੈ ਕੇ ਚੌਗਿਰਦੇ ਨੂੰ ਹਰਿਆ-ਭਰਿਆ ਬਣਾਉਣ ਲਈ ਯਤਨ ਕੀਤੇ ਜਾਣ।


ਇਸ ਤੋਂ ਪਹਿਲਾਂ ਡਿਪਟੀ ਕਮਿਸ਼ਨਰ ਸ੍ਰੀ ਸਾਗਰ ਸੇਤੀਆ ਨੇ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਹਰ ਸਾਲ 5 ਜੂਨ ਨੂੰ ਮਨਾਇਆ ਜਾਂਦਾ ਹੈ ਅਤੇ ਇਹ ਦਿਨ ਸਾਨੂੰ ਕੁਦਰਤ ਪ੍ਰਤੀ ਸਾਡੀ ਜ਼ਿੰਮੇਵਾਰੀ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਵਾਤਾਵਰਨ ਦਿਵਸ ਦਾ ਇਸ ਸਾਲ ਦਾ ਥੀਮ ਏਕ ਪੇਡ ਮਾਂ ਕੇ ਨਾਮ ਹੈ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਿੱਥੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ ਓਥੇ ਪਲਾਸਟਿਕ ਦੇ ਪ੍ਰਦੂਸ਼ਣ ਨੂੰ ਖ਼ਤਮ ਕਰਨ ਲਈ ਵੀ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਮਾਨਸੂਨ ਸੀਜ਼ਨ ਦੌਰਾਨ ਆਮ ਲੋਕਾਂ ਅਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਪੌਦੇ ਲਗਾਉਣ ਦੀ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰਦੂਸ਼ਣ ਮੁਕਤ ਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਵੱਧ ਤੋਂ ਵੱਧ ਬੂਟੇ ਲਗਾ ਕੇ ਹਰਿਆ-ਭਰਿਆ ਚੌਗਿਰਦਾ ਬਣਾਉਣਾ ਹਰੇਕ ਇਨਸਾਨ ਦਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਹੁਣ ਸਮਾਂ ਆ ਚੁੱਕਾ ਹੈ ਕਿ ਅਸੀਂ ਸੰਜੀਦਗੀ ਨਾਲ ਵਾਤਾਵਰਨ ਦੀ ਸੰਭਾਲ ਲਈ ਅੱਗੇ ਆਈਏ ਅਤੇ ਆਪਣੀ ਧਰਤੀ ਮਾਂ ਤੇ ਵਾਤਾਵਰਣ ਦੀ ਸੰਭਾਲ ਲਈ ਨਿੱਜੀ ਅਤੇ ਸਮੂਹਿਕ ਉਪਰਾਲੇ ਕਰੀਏ। ਉਨ੍ਹਾਂ ਕਿਹਾ ਕਿ ਕੁਦਰਤ ਦਾ ਸੰਤੁਲਨ ਬਣਾਈ ਰੱਖਣ ਲਈ ਪਸ਼ੂ, ਪੰਛੀ, ਪਵਨ, ਪਾਣੀ ਤੇ ਧਰਤੀ ਦਾ ਸਤਿਕਾਰ ਅਤੇ ਸੰਭਾਲ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਰੁੱਖ ਲਗਾਉਣ ਦੇ ਮਗਰੋਂ ਰੁੱਖਾਂ ਦਾ ਧਿਆਨ ਕਰਨਾ ਵੀ ਬਣਦਾ ਹੈ, ਤਾਂ ਜੋ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਪ੍ਰਦੂਸ਼ਣ ਰਹਿਤ ਮਾਹੌਲ ਵਿੱਚ ਰਹਿਣ ਅਤੇ ਵਾਤਾਵਰਣ ਦੀ ਸੰਭਾਲ ਲਈ ਹੋਰਨਾਂ ਨੂੰ ਵੀ ਪੇ੍ਰਿਤ ਕਰਨ। ਵਿਧਾਇਕ, ਡਿਪਟੀ ਕਮਿਸ਼ਨਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਮੇਤ ਹੋਰ ਅਧਿਕਾਰੀਆਂ ਵੱਲੋਂ ਵੀ ਪੌਦੇ ਲਗਾਏ ਗਏ। ਇਸ ਮੌਕੇ ਐੱਸ ਡੀ ਐਮ ਸਾਰੰਗਪ੍ਰੀਤ ਸਿੰਘ, ਸੀ.ਐਮ.ਐਫ.ਓ ਹਿਤੇਸ਼ ਵੀਰ ਗੁਪਤਾ, ਸਹਾਇਕ ਕਮਿਸ਼ਨਰ ਗਗਨਦੀਪ ਸਿੰਘ ਤੇ ਹੋਰ ਵੀ ਮੋਹਤਵਰ ਵਿਅਕਤੀ ਮੌਜੂਦ ਸਨ।

About admin

Check Also

नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर माह में चार गांवों में मुफ्त मेडिकल कैंप आयोजित किए

जालंधर (मक्कड़) :- नवजीवन वेलफेयर सोसाइटी, जालंधर द्वारा PiMS अस्पताल जालंधर के सहयोग से सितंबर …

Leave a Reply

Your email address will not be published. Required fields are marked *