ਜਲਦ ਤੋਂ ਜਲਦ ਰਾਸ਼ਨ ਕਾਰਡ ਦੀ ਈ-ਕੇ.ਵਾਈ.ਸੀ. ਕਰਵਾਉਣੀ ਜਰੂਰੀ, ਨਹੀਂ ਤਾਂ ਬੰਦ ਹੋ ਸਕਦੈ ਰਾਸ਼ਨ

ਖੁਰਾਕ ਸਪਲਾਈ ਵਿਭਾਗ ਵੱਲੋਂ ਸਖਤ ਹਦਾਇਤਾਂ ਜਾਰੀ, ਮੋਗਾ ਦੇ ਰਾਸ਼ਨ ਕਾਰਡ ਧਾਰਕ ਕਰਵਾਉਣ ਜਲਦੀ ਆਪਣੀ ਈ-ਕੇ.ਵਾਈ.ਸੀ.- ਸਰਤਾਜ ਸਿੰਘ ਚੀਮਾ

ਮੋਗਾ (ਵਿਮਲ) :- ਖੁਰਾਕ ਅਤੇ ਸਿਵਲ ਸਪਲਾਈਜ ਵਿਭਾਗ, ਭਾਰਤ ਸਰਕਾਰ ਵੱਲੋਂ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ-2013 ਤਹਿਤ ਰਾਸ਼ਨ ਦਾ ਲਾਭ ਲੈ ਰਹੇ ਲਾਭਪਾਤਰੀਆਂ ਦੀ ਜਲਦ ਤੋਂ ਜਲਦ ਸਤ ਫੀਸਦੀ ਈ-ਕੇ.ਵਾਈ.ਸੀ. ਕਰਨ ਬਾਰੇ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਕੰਟਰੋਲਰ ਖੁਰਾਕ ਅਤੇ ਸਪਲਾਈਜ ਮੋਗਾ ਸ੍ਰ ਸਰਤਾਜ ਸਿੰਘ ਚੀਮਾ ਨੇ ਦੱਸਿਆ ਕਿ ਇਸ ਸਬੰਧ ਵਿੱਚ ਪੰਜਾਬ ਰਾਜ ਵਿੱਚ ਲਾਭਪਾਤਰੀਆਂ ਦੀ ਡਿਪੂ ਹੋਲਡਰਾਂ ਵੱਲੋਂ ਈ-ਪੋਸ ਮਸੀ਼ਨਾਂ ਤੇ ਲਾਭਪਾਤਰੀ ਦੇ ਫਿੰਗਰ ਪ੍ਰਿੰਟ ਲੈ ਕੇ ਈ-ਕੇ.ਵਾਈ.ਸੀ. ਕੀਤੀ ਜਾ ਰਹੀ ਹੈ, ਪ੍ਰੰਤੂ ਅਜੇ ਤੱਕ ਵੀ ਬਹੁਤ ਸਾਰੇ ਲਾਭਪਾਤਰੀਆਂ ਵੱਲੋਂ ਆਪਣੀ ਈ-ਕੇ.ਵਾਈ.ਸੀ. ਨਹੀਂ ਕਰਵਾਈ ਜਾ ਰਹੀ। ਭਾਰਤ ਸਰਕਾਰ ਵੱਲੋਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਜਿਹੜੇ ਲਾਭਪਾਤਰੀ ਆਪਣੀ ਈ-ਕੇ.ਵਾਈ.ਸੀ ਨਹੀਂ ਕਰਵਾਉਂਦੇ, ਉਹਨਾਂ ਦਾ ਰਾਸ਼ਨ ਮੁਅੱਤਲ ਕੀਤਾ ਜਾ ਸਕਦਾ ਹੈ। ਇਸ ਲਈ ਸਾਰੇ ਲਾਭਪਾਤਰੀ ਜਲਦ ਤੋਂ ਜਲਦ ਆਪਣੇ ਨੇੜੇ ਦੇ ਕਿਸੇ ਵੀ ਰਾਸ਼ਨ ਡਿਪੂ ਤੇ ਆਪਣਾ ਅਧਾਰ ਕਾਰਡ ਨਾਲ ਲੈ ਕੇ ਈ-ਪੋਸ ਮਸ਼ੀਨ ਤੇ ਫਿੰਗਰ ਪ੍ਰਿੰਟ ਲਗਾ ਕੇ ਆਪਣੀ ਈ-ਕੇ.ਵਾਈ.ਸੀ. ਕਰਵਾਉਣ ਨੂੰ ਯਕੀਨੀ ਬਣਾਉਣ ਤਾਂ ਕਿ ਉਹਨਾਂ ਨੂੰ ਭਵਿੱਖ ਵਿੱਚ ਰਾਸ਼ਨ ਲੈਣ ਵਿੱਚ ਕੋਈ ਵੀ ਮੁਸ਼ਕਿਲ ਨਾ ਆਵੇ। ਜਿਕਰਯੋਗ ਹੈ ਕਿ ਜ਼ਿਲ੍ਹਾ ਮੋਗਾ ਦੇ ਕੁੱਲ 556104 ਲਾਭਪਾਤਰੀਆਂ ਵਿੱਚੋਂ ਅਜੇ ਤੱਕ ਸਿਰਫ 434370 ਲਾਭਪਾਤਰੀਆਂ ਵੱਲੋਂ ਆਪਣੀ ਈ.ਕੇ.ਵਾਈ.ਸੀ. ਕਰਵਾਈ ਗਈ ਹੈ, ਜੋ ਕਿ 78.11 ਫੀਸਦੀ ਬਣਦੀ ਹੈ । ਅਜੇ ਵੀ ਲਗਭਗ 121734 ਲਾਭਪਾਤਰੀਆਂ ਦੀ ਈ.ਕੇ.ਵਾਈ.ਸੀ. ਪੈਂਡਿੰਗ ਪਈ ਹੈ।

Check Also

वायुसेना प्रमुख ने फॉरवर्ड एयरबेस पर मिग-29 यूपीजी पर ऑपरेशनल उड़ान भरी

दिल्ली (ब्यूरो) :- चीफ ऑफ द एयर स्टाफ (CAS) ने आज एक फॉरवर्ड एयरबेस से …

Leave a Reply

Your email address will not be published. Required fields are marked *