ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ ਮੋਗਾ ਵਿਖੇ ਹਵਾਲਾਤੀਆਂ/ਕੈਦੀਆਂ ਲਈ ਮੁਫ਼ਤ ਮੈਡੀਕਲ ਕੈਂਪ ਲਗਾਇਆ

ਮੋਗਾ (ਵਿਮਲ) :- ਸਬ-ਜੇਲ੍ਹ, ਮੋਗਾ ਵਿਖੇ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਦੀ ਅਗਵਾਈ ਹੇਠ ਸਬ-ਜੇਲ, ਮੇਗਾ ਵਿਖੇ ਕੈਦੀਆਂ/ਹਵਾਲਾਤੀਆਂ ਲਈ ਮੈਡੀਕਲ ਕੈਂਪ ਲਗਾਇਆ ਗਿਆ। ਇਸ ਮੌਕੇ ਡਾ. ਚਰਨਪ੍ਰੀਤ ਸਿੰਘ ਮਨੋਰੋਗ ਮਾਹਿਰ, ਡਾ. ਰੁਪਾਲੀ ਅੱਖਾਂ ਦੇ ਸਪੈਸ਼ਲਿਸਟ, ਡਾ. ਗੌਤਮਬੀਰ ਸੋਢੀ ਡੈਂਟਿਸਟ, ਡਾ. ਮਨਿੰਦਰਜੀਤ ਸਿੰਘ ਓਰਥੋ, ਡਾ. ਜਸਪ੍ਰੀਤ ਕੌਰ ਸਕਿਨ ਸਪੈਸ਼ਲਿਸਟ, ਡਾ: ਅਸ਼ਮਿਤਾ ਸਿੱਕਾ ਐੱਮ.ਡੀ. ਤੇ ਡਾ. ਗੁਰਅੰਜਨ ਕੌਰ ਐੱਮ.ਡੀ ਸਿਵਲ ਹਸਪਤਾਲ ਮੋਗਾ ਮੌਜੂਦ ਸਨ।

ਇਸ ਕੈਂਪ ਵਿੱਚ ਉਕਤ ਟੀਮ ਵੱਲੋਂ ਕੁੱਲ 84 ਕੈਦੀਆਂ/ਹਵਾਲਾਤੀਆਂ ਦਾ ਚੈਕਅੱਪ ਕੀਤਾ ਗਿਆ ਤੇ ਲੋੜਵੰਦਾਂ ਨੂੰ ਮੁਫਤ ਦਵਾਈਆਂ ਵੀ ਮੁਹੱਈਆ ਕਰਵਾਈਆਂ ਗਈਆਂ। ਮਾਨਯੋਗ ਜ਼ਿਲ੍ਹਾ ਅਤੇ ਸੈਸ਼ਨ ਜੱਜ, ਮੋਗਾ ਜੀਆਂ ਵਲੋਂ ਕੈਦੀਆਂ/ਹਵਾਲਾਤੀਆਂ ਦੀਆਂ ਸੱਮਸਿਆਵਾਂ ਨੂੰ ਸੁਣਿਆ ਗਿਆ ਅਤੇ ਨਿਪਟਾਰਾ ਕੀਤਾ ਗਿਆ। ਸਰਬਜੀਤ ਸਿੰਘ ਧਾਲੀਵਾਲ ਜੀ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਹਵਾਲਾਤੀਆਂ/ਕੈਦੀਆਂ ਦੀ ਚੰਗੀ ਸਿਹਤ ਲਈ ਅਸੀਂ ਇਹ ਮੈਡੀਕਲ ਕੈਂਪ ਲਗਾਉਂਦੇ ਰਹਿੰਦੇ ਹਾਂ ਅਤੇ ਭਵਿੱਖ ਵਿੱਚ ਵੀ ਲਗਾਉਂਦੇ ਰਹਾਂਗੇ। ਉਨ੍ਹਾਂ ਵੱਲੋਂ ਮੌਜੂਦ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਨਾਂ ਦੇ ਅਧਿਕਾਰਾਂ ਬਾਰੇ ਜਾਗਰੂਕ ਕਰਵਾਇਆ ਅਤੇ ਮੁਫਤ ਕਾਨੂੰਨੀ ਸਹਾਇਤਾ ਬਾਰੇ ਦੱਸਿਆ ਕਿ ਕੌਣ-ਕੌਣ ਵਿਅਕਤੀ ਅਤੇ ਕਿਸ ਤਰ੍ਹਾਂ ਮੁੱਫਤ ਕਾਨੂੰਨੀ ਸਹਾਇਤਾ ਲੈ ਸਕਦਾ ਹੈ। ਉਨਾਂ ਦੱਸਿਆ ਕਿ ਜੇਲ ਵਿੱਚ ਬੰਦ ਹਵਾਲਾਤੀ/ਕੈਦੀ ਨੂੰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਮੋਗਾ ਵਲੋਂ ਮੁਫ਼ਤ ਕਾਨੂੰਨੀ ਸਹਾਇਤਾ ਸਕੀਮ ਤਹਿਤ ਮੁਫ਼ਤ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕੀਤੀਆਂ ਜਾਦੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦਾ ਖਰਚਾ ਨਹੀਂ ਹੁੰਦਾ ਸਾਰਾ ਖਰਚਾ ਇਸ ਅਥਾਰਟੀ ਵਲੋਂ ਕੀਤਾ ਜਾਂਦਾ ਹੈ ਅਤੇ ਨਾਲ ਹੀ ਉਨਾਂ ਦੀਆਂ ਦੀ ਮੁਸ਼ਕਿਲਾਂ ਨੂੰ ਸੁਣਿਆ ਗਿਆ। ਇਸ ਮੌਕੇ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ, ਮਿਸ ਇਤੂ ਸੋਢੀ ਪ੍ਰਿੰਸੀਪਲ ਜੱਜ ਜੁਵੇਨਾਈਲ ਜਸਟਿਸ ਬੋਰਡ ਮੋਗਾ ਅਤੇ ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਮੋਗਾ ਅਤੇ ਸਮੀਰ ਗੁਪਤਾ,ਚੀਫ ਲੀਗਲ ਏਡ ਡਿਫੈਂਸ ਕਾਊਂਸਲ ਤੇ ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਮੋਗਾ ਵੀ ਹਾਜਰ ਸਨ। ਫੋਟੋ:ਮਾਣਯੋਗ ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਜੀ ਸਬ ਜੇਲ ਮੋਗਾ ਵਿਖੇ ਮੈਡੀਕਲ ਕੈਂਪ ਦੌਰਾਨ।

Check Also

वायुसेना प्रमुख ने फॉरवर्ड एयरबेस पर मिग-29 यूपीजी पर ऑपरेशनल उड़ान भरी

दिल्ली (ब्यूरो) :- चीफ ऑफ द एयर स्टाफ (CAS) ने आज एक फॉरवर्ड एयरबेस से …

Leave a Reply

Your email address will not be published. Required fields are marked *