Wednesday , 10 September 2025

ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਲਗਾਏ ਪੌਦੇ

“ਈਚ ਵਨ ਪਲਾਂਟ ਵਨ” ਮੁਹਿੰਮ ਦੀ ਕੀਤੀ ਸ਼ੁਰੂਆਤ

ਮੋਗਾ (ਵਿਮਲ) :- ਮਾਨਯੋਗ ਜਸਟਿਸ ਦੀਪਕ ਸਿੱਬਲ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਅਤੇ ਕਾਰਜਕਾਰੀ ਚੇਅਰਮੈਨ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐੱਸ.ਏ.ਐੱਸ ਨਗਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੀ ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਵੱਲੋ 5 ਜੂਨ, 2025 ਨੂੰ ਵਿਸ਼ਵ ਵਾਤਾਵਰਣ ਦਿਵਸ ਦੇ ਮੌਕੇ ਤੇ ਸਬ ਜੇਲ੍ਹਾ ਮੋਗਾ ਵਿਖੇ ਬੂਟੇ ਲਗਾਏ ਗਏ ਅਤੇ “ਈਚ ਵਨ ਪਲਾਂਟ ਵਨ” ਨਾਮ ਦੀ ਮੁਹਿੰਮ ਸ਼ੁਰੂ ਕੀਤੀ ਗਈ। ਇਹ ਮੁਹਿੰਮ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ– ਕਮ–ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਵਣ ਵਿਭਾਗ ਮੋਗਾ ਤੇ ਜ਼ਿਲ੍ਹਾ ਸਿੱਖਿਆ ਅਫਸਰ ਮੋਗਾ ਦੇ ਸਹਿਯੋਗ ਨਾਲ ਚਲਾਈ ਜਾਵੇਗੀ। ਸਰਬਜੀਤ ਸਿੰਘ ਧਾਲੀਵਾਲ ਜ਼ਿਲ੍ਹਾ ਤੇ ਸੈਸ਼ਨ ਜੱਜ ਮੋਗਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮੁੱਖ ਮਕਸਦ ਵਾਤਾਵਰਨ ਨੂੰ ਸਾਫ ਸੁਥਰਾ ਰੱਖਣਾ ਅਤੇ ਵੱਧ ਰਹੇ ਪ੍ਰਦੂਸ਼ਣ ਤੋਂ ਹੋ ਰਹੇ ਮਾੜੇ ਪ੍ਰਭਾਵਾਂ ਤੋਂ ਬਚਾਅ ਕਰਨਾ ਹੈ।

ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੋਕਾਂ ਨੂੰ ਇਸ ਮੁਹਿੰਮ ਦੇ ਤਹਿਤ ਮੋਗਾ ਜਿਲੇ ਦੇ ਵੱਖ ਵੱਖ ਪਿੰਡਾਂ ਅਤੇ ਸ਼ਹਿਰਾਂ ਵਿੱਚ ਬੂਟੇ ਲਗਾਏ ਜਾਣਗੇ ਅਤੇ ਨਾਲ ਹੀ ਸੈਮੀਨਾਰ ਲਗਾ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਹਰ ਇੱਕ ਜੁਡੀਸ਼ੀਅਲ ਅਫਸਰ ਸਾਹਿਬਾਨ ਵੱਲੋਂ ਇੱਕ-ਇੱਕ ਬੂਟਾ ਗੋਦ ਲਿਆ ਜਾਵੇਗਾ ਅਤੇ ਉਸ ਦੀ ਦੇਖ ਰੇਖ ਦੀ ਪੂਰੀ ਜਿੰਮੇਵਾਰੀ ਚੁੱਕੀ ਜਾਵੇਗੀ। ਇਸ ਤੋਂ ਇਲਾਵਾ ਮੌਕੇ ਤੇ ਪ੍ਰੀਤਮਪਾਲ ਸਿੰਘ ਸੁਪਰਡੈਂਟ ਸਬ ਜੇਲ ਮੋਗਾ, ਗੁਰਿੰਦਰ ਸਿੰਘ ਸੁਪਰਡੈਂਟ ਸੈਸ਼ਨ ਡਵੀਜਨ ਮੋਗਾ, ਸਮੀਰ ਗੁਪਤਾ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਪ੍ਰੀਤਇੰਦਰ ਸਿੰਘ ਗਿੱਲ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਨਰਿੰਦਰ ਕੁਮਾਰ ਡਿਪਟੀ ਚੀਫ ਲੀਗਲ ਏਡ ਡਿਫੈਂਸ ਕਾਊਂਸਲ, ਜਤਿੰਦਰ ਸਿੰਘ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ, ਮਿਸ ਉਰਵਸ਼ੀ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਤੇ ਮਿਸ ਜਸਪਿੰਦਰ ਕੌਰ ਸਹਾਇਕ ਲੀਗਲ ਏਡ ਡਿਫੈਂਸ ਕਾਊਂਸਲ ਵੀ ਮੌਜੂਦ ਸਨ। ਇਸ ਮੁਹਿੰਮ ਤਹਿਤ ਨੇਚਰ ਪਾਰਕ ਮੋਗਾ ਵਿਖੇ ਵੀ ਮਿਸ ਕਿਰਨ ਜਯੋਤੀ ਸੀ.ਜੇ.ਐੱਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਅਤੇ ਵਣ ਵਿਭਾਗ ਮੋਗਾ ਵੱਲੋਂ ਵਿਸ਼ਵ ਵਾਤਾਵਰਨ ਦਿਵਸ ਤੇ ਬੂਟੇ ਲਗਾਏ ਗਏ। ਇਸ ਮੌਕੇ ਤੇ ਅਰੁਣ ਕੁਮਾਰ ਵਣ ਰੇਂਜ ਅਫਸਰ, ਮੋਗਾ, ਕੰਵਲਨੈਨ ਸਿੰਘ ਬੀ. ਓ. ਤੇ ਅਜੈ ਕੁਮਾਰ ਬੀ. ਓ. ਵੱਲੋਂ ਵੀ ਬੂਟੇ ਲਗਾਏ ਗਏ। ਸਰਬਜੀਤ ਸਿੰਘ ਧਾਲੀਵਾਲ ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ–ਕਮ–ਚੇਅਰਮੈਨ ਜਿਲਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸਬ ਜੇਲ ਮੋਗਾ ਵਿਖੇ ਬੂਟੇ ਲਗਾਉਂਦੇ ਹੋਏ।

Check Also

ਜਿਲ੍ਹਾ ਉਦਯੋਗ ਕੇਂਦਰ ਵੱਲੋਂ ਐਮ.ਐਸ.ਐਮ.ਈ ਸਕੀਮ ਤਹਿਤ ਆਈ.ਐਸ.ਐਫ ਕਾਲਜ ਵਿਖੇ ਵਰਕਸ਼ਾਪ ਆਯੋਜਿਤ

ਉੱਦਮੀਆਂ ਨੂੰ ਵਰਕਸ਼ਾਪ ਦੇ ਉਦੇਸ਼ ਅਤੇ ਲਾਭਾਂ ਬਾਰੇ ਵਿਸਥਾਰ ਨਾਲ ਕਰਵਾਇਆ ਜਾਣੂ ਮੋਗਾ (ਕਮਲ) :- …

Leave a Reply

Your email address will not be published. Required fields are marked *