Tuesday , 16 September 2025

ਡਰੋਨ ਸਕਿੱਲ ਟ੍ਰੇਨਿੰਗ ਲੈ ਰਹੀਆਂ ਲੜਕੀਆਂ ਲਈ ਲਗਾਇਆ ਵਿਸ਼ੇਸ਼ ਸੈਮੀਨਾਰ

ਮੋਗਾ (ਵਿਮਲ):- ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਗਾਈਡੈਂਸ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਹੁਨਰ ਵਿਕਾਸ ਤੇ ਉਦਮਤਾ ਮੰਤਰਾਲਾ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂ ਕਿਸ਼ੋਰ ਲੜਕੀਆਂ ਲਈ ਨਵਿਆ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਇਹਨਾਂ ਲੜਕੀਆਂ ਲਈ ਡਰੋਨ ਮੈਨੂਫੈਕਚਰਿੰਗ ਐਂਡ ਅਸੈਂਬਲੀ ਟੈਕਨੀਸ਼ੀਅਨ ਦਾ ਕੋਰਸ ਚਲਾਇਆ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਮੋਗਾ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਆਈ.ਆਈ.ਏ.ਈ ਐਜੂਕੇਸ਼ਨ ਸੋਸਾਇਟੀ ਮੋਗਾ ਵਿਖੇ ਅੱਜ ਇੱਕ ਵਿਸ਼ੇਸ਼ ਗਾਈਡੈਂਸ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਲੜਕੀਆਂ ਨੂੰ ਰੋਜ਼ਗਾਰ ਸਹਾਇਤਾ, ਸਿਹਤ ਅਤੇ ਪੋਸ਼ਣ, ਸਰੀਰਕ ਸ਼ੋਸ਼ਣ ਅਤੇ ਹੋਰ ਸਰਕਾਰੀ ਸਕੀਮਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਗਈ ਤਾਂ ਜੋ ਲੜਕੀਆਂ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਕਾਬਿਲ ਬਣ ਸਕਣ। ਇਸ ਸੈਮੀਨਾਰ ਵਿੱਚ ਡਿੰਪਲ ਥਾਪਰ, ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ, ਬਲਰਾਜ ਸਿੰਘ ਖਹਿਰਾ ਕਰੀਅਰ ਕਾਉਂਸਲਰ, ਸ਼ਿਵਮ ਭੱਲਾ ਜ਼ਿਲ੍ਹਾ ਉਦਯੋਗ ਕੇਂਦਰ, ਡਾਇਰੈਕਟਰ ਆਰ.ਸੇਟੀ ਗੌਰਵ, ਗੁਰਜੀਤ ਕੌਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਮੋਗਾ ਵੱਲੋਂ ਪ੍ਰਾਰਥਣਾਂ ਨੂੰ ਸਬੰਧਤ ਵਿਸ਼ਿਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਟਰੇਨਿੰਗ ਪਾਰਟਨਰ ਸਰਬਜੀਤ ਸਿੰਘ ਵੱਲੋਂ ਇਸ ਪ੍ਰੋਗਰਾਮ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ।

Check Also

बाढ़ प्रभावित परिवारों को राहत पहुंचाने और राज्य में आम हालात बहाल करने के लिए दिन-रात जुटी पंजाब सरकार: अमृतपाल सिंह

जालंधर (अरोड़ा) :- ज़िला योजना समिति के चेयरमैन अमृतपाल सिंह ने कहा कि पंजाब सरकार …

Leave a Reply

Your email address will not be published. Required fields are marked *